ਜਲੰਧਰ (ਧਵਨ)–ਪੰਜਾਬ ’ਚ ਸਿਆਸੀ ਮਾਹੌਲ ਅਗਲੇ 6-7 ਮਹੀਨਿਆਂ ਤਕ ਗਰਮਾਇਆ ਹੀ ਰਹੇਗਾ। ਲੋਕ ਸਭਾ ਚੋਣਾਂ ਤੋਂ ਬਾਅਦ ਪਾਰਟੀਆਂ ਖ਼ਾਲੀ ਹੋਣ ਵਾਲੀਆਂ ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿਚ ਉਲਝਣਗੀਆਂ। ਆਮ ਆਦਮੀ ਪਾਰਟੀ ਨੇ 5 ਕੈਬਨਿਟ ਮੰਤਰੀਆਂ ਨੂੰ ਲੋਕ ਸਭਾ ਚੋਣਾਂ ਵਿਚ ਉਤਾਰ ਕੇ ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦਾ ਰਸਤਾ ਵੀ ਖੋਲ੍ਹ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿਚ ਸ਼ਾਮਲ 5 ਮੰਤਰੀ ਇਸ ਵੇਲੇ 5 ਵਿਧਾਨ ਸਭਾ ਸੀਟਾਂ ਦੀ ਨੁਮਾਇੰਦਗੀ ਕਰਦੇ ਹਨ।
ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਕਰਦੇ ਹਨ। ਡਾ. ਬਲਬੀਰ ਸਿੰਘ ਪਟਿਆਲਾ ਦਿਹਾਤੀ ਸੀਟ ਦੀ ਵਿਧਾਨ ਸਭਾ ਵਿਚ ਨੁਮਾਇੰਦਗੀ ਕਰਦੇ ਹਨ। ਗੁਰਮੀਤ ਸਿੰਘ ਖੁੱਡੀਆਂ ਲੰਬੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ ਅਤੇ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਵਿਚ 2 ਸਾਲ ਪਹਿਲਾਂ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਇਸੇ ਤਰ੍ਹਾਂ ਲਾਲਜੀਤ ਸਿੰਘ ਭੁੱਲਰ ਪੱਟੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਹੁਣ ਇਨ੍ਹਾਂ ਵਿਚੋਂ ਜਿੰਨੇ ਵੀ ਕੈਬਨਿਟ ਮੰਤਰੀ ਲੋਕ ਸਭਾ ਦੀ ਚੋਣ ਜਿੱਤ ਜਾਣਗੇ, ਓਨੀਆਂ ਹੀ ਸੀਟਾਂ ’ਤੇ ਚੋਣ ਕਮਿਸ਼ਨ ਨੂੰ ਜ਼ਿਮਨੀ ਚੋਣਾਂ ਕਰਵਾਉਣੀਆਂ ਪੈਣਗੀਆਂ।
ਇਹ ਵੀ ਪੜ੍ਹੋ: ਪਿਆਕੜਾਂ ਲਈ ਅਹਿਮ ਖ਼ਬਰ, ਰਾਤ 12 ਵਜੇ ਤਕ ਵਿਕੇਗੀ ਸ਼ਰਾਬ, ਇੰਝ ਨਿਕਲਣਗੇ ਠੇਕੇ
ਕੇਂਦਰੀ ਚੋਣ ਕਮਿਸ਼ਨ ਆਮ ਤੌਰ ’ਤੇ ਚੁਣੇ ਜਾਣ ਵਾਲੇ ਵਿਧਾਇਕਾਂ ਦੀਆਂ ਸੀਟਾਂ ’ਤੇ ਲੋਕ ਸਭਾ ਚੋਣਾਂ ਦੇ 6 ਮਹੀਨਿਆਂ ਅੰਦਰ ਉਪ-ਚੋਣਾਂ ਕਰਵਾਉਂਦੀ ਹੈ। ਇੰਝ ਪੰਜਾਬ ਦੀ ਸਿਆਸਤ ਅਗਲੇ 6-7 ਮਹੀਨਿਆਂ ’ਚ ਸਿਆਸਤ ਵਿਚ ਹੀ ਉਲਝੀ ਰਹੇਗੀ ਅਤੇ ਸਰਕਾਰ ਤੇ ਵਿਰੋਧੀ ਪਾਰਟੀਆਂ ਦਾ ਪੂਰਾ ਧਿਆਨ ਉਪ-ਚੋਣਾਂ ਵੱਲ ਲੱਗਾ ਰਹੇਗਾ। ਲੋਕ ਸਭਾ ਚੋਣਾਂ ਦੇ ਨਤੀਜੇ ਜਿਸ ਤਰ੍ਹਾਂ ਦੇ ਵੀ ਰਹਿਣ ਪਰ ਪੰਜਾਬ ਦਾ ਸਿਆਸੀ ਪਾਰਾ ਤਾਂ ਉੱਚਾ ਹੀ ਰਹੇਗਾ। ਹੁਣ ਇਹ ਵੀ ਦੇਖਣਾ ਬਾਕੀ ਹੈ ਕਿ ਬਾਕੀ ਰਹਿੰਦੀਆਂ 5 ਸੀਟਾਂ ’ਤੇ ਆਮ ਆਦਮੀ ਪਾਰਟੀ ਕਿੰਨੇ ਹੋਰ ਮੰਤਰੀਆਂ ਨੂੰ ਚੋਣ ਮੈਦਾਨ ਵਿਚ ਉਤਾਰਦੀ ਹੈ। ਇਹ ਵੀ ਚਰਚਾ ਚੱਲ ਰਹੀ ਹੈ ਕਿ ਜਲਦ ਹੀ ਇਸ ਬਾਰੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਲੋਕ ਸਭਾ ਚੋਣਾਂ ਦੇ ਨਤੀਜੇ ਮਈ ਦੇ ਸ਼ੁਰੂ ਵਿਚ ਆ ਜਾਣਗੇ ਅਤੇ ਕੇਂਦਰ ਵਿਚ ਨਵੀਂ ਸਰਕਾਰ ਦਾ ਗਠਨ ਹੋ ਜਾਵੇਗਾ। ਉਸ ਤੋਂ 6 ਮਹੀਨਿਆਂ ਅੰਦਰ ਉਪ-ਚੋਣਾਂ ਦਾ ਰਾਹ ਪੱਧਰਾ ਹੋਵੇਗਾ। ਇਸ ਹਿਸਾਬ ਨਾਲ ਅਕਤੂਬਰ ਤਕ ਚੋਣ ਕਮਿਸ਼ਨ ਨੂੰ ਪੰਜਾਬ ’ਚ ਉਪ-ਚੋਣਾਂ ਵੀ ਕਰਵਾਉਣੀਆਂ ਪੈਣਗੀਆਂ। ਜ਼ਿਮਨੀ ਚੋਣ ਵਿਚ ਇਕ ਵਾਰ ਮੁੜ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦਾ ਵੱਕਾਰ ਦਾਅ ’ਤੇ ਲੱਗੇਗਾ।
ਇਹ ਵੀ ਪੜ੍ਹੋ:ਕੈਨੇਡਾ ਭੇਜਣ ਦੇ ਨਾਂ 'ਤੇ ਮਾਰੀ 22 ਲੱਖ ਤੋਂ ਵਧੇਰੇ ਦੀ ਠੱਗੀ, ਜਦ ਖੁੱਲ੍ਹਿਆ ਭੇਤ ਤਾਂ ਉੱਡੇ ਪਰਿਵਾਰ ਦੇ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)
NEXT STORY