ਲੁਧਿਆਣਾ (ਖੁਰਾਣਾ) : ਪੰਜਾਬ ਭਰ 'ਚ ਪੈਟਰੋਲ-ਡੀਜ਼ਲ ਦੀ ਕਿੱਲਤ ਤੋਂ ਬਾਅਦ ਹੁਣ ਘਰੇਲੂ ਅਤੇ ਕਮਰਸ਼ੀਅਲ ਗੈਸ ਦੀ ਸਪਲਾਈ ਨੂੰ ਲੈ ਕੇ ਹਾਹਾਕਾਰ ਮਚਣੀ ਸ਼ੁਰੂ ਹੋ ਗਈ ਹੈ। ਦਰਅਸਲ ਗੈਸ ਕੰਪਨੀਆਂ ਨੂੰ ਰਿਫਾਈਨਰੀ ਤੋਂ ਸਪਲਾਈ ਨਾ ਮਿਲਣ ਕਾਰਨ ਏਜੰਸੀਆਂ ਦੇ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਸਵੇਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਸੂਬੇ 'ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਚੁੱਕਿਆ ਹੈ।
ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪ੍ਰੀਖਿਆਵਾਂ ਦੀ ਟੈਂਸ਼ਨ ਹੋਵੇਗੀ ਛੂ-ਮੰਤਰ
ਦੱਸਣਯੋਗ ਹੈ ਕਿ ਭਾਰਤ ਸਰਕਾਰ ਨੇ ਹਾਲ ਹੀ ’ਚ ਬ੍ਰਿਟਿਸ਼ ਇੰਡੀਅਨ ਪੈਨਲ ਕੋਡ ਨੂੰ ਭਾਰਤੀ ਸਜ਼ਾ ਜ਼ਾਫਤਾ ’ਚ ਬਦਲਦੇ ਹੋਏ ਕਾਨੂੰਨ ’ਚ ਕਈ ਸਖ਼ਤ ਬਦਲਾਅ ਕੀਤੇ ਹਨ। ਉਨ੍ਹਾਂ ’ਚ ਇਕ ਮੁੱਖ ਬਦਲਾਅ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ਨਾਲ ਸਬੰਧਿਤ ਹੈ। ਦੇਸ਼ ’ਚ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ਦਾ ਅੰਕੜਾ 5 ਲੱਖ ਨੂੰ ਪਾਰ ਕਰ ਗਿਆ ਹੈ।
ਇਹ ਵੀ ਪੜ੍ਹੋ : ਦੇਸੀ ਘਿਓ ਦੇ ਪਰੌਂਠੇ ਤੇ ਮੁਰਗੇ ਖਾਣ ਦੇ ਸ਼ੌਕੀਨ ਪੰਜਾਬੀਆਂ ਨੂੰ ਲੈ ਕੇ ਵੱਡਾ ਖ਼ੁਲਾਸਾ, ਹੈਰਾਨ ਕਰ ਦੇਵੇਗੀ ਇਹ ਰਿਪੋਰਟ
ਇਸ ਲਈ ਹੁਣ ‘ਹਿੱਟ ਐਂਡ ਰਨ’ ਕੇਸਾਂ ’ਚ ਸਜ਼ਾ ਦੀ ਵਿਵਸਥਾ ਨੂੰ 2 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਗਈ ਹੈ। ਇਸ ਦੇ ਵਿਰੋਧ ਵਿੱਚ ਦੇਸ਼ ਭਰ ਦੀਆਂ ਟਰਾਂਸਪੋਰਟ ਜੱਥੇਬੰਦੀਆਂ ਨੇ ਹੜਤਾਲ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਸੀ ਘਿਓ ਦੇ ਪਰੌਂਠੇ ਤੇ ਮੁਰਗੇ ਖਾਣ ਦੇ ਸ਼ੌਕੀਨ ਪੰਜਾਬੀਆਂ ਨੂੰ ਲੈ ਕੇ ਵੱਡਾ ਖ਼ੁਲਾਸਾ, ਹੈਰਾਨ ਕਰ ਦੇਵੇਗੀ ਇਹ ਰਿਪੋਰਟ
NEXT STORY