ਅੰਮ੍ਰਿਤਸਰ (ਅਕਸ਼ੇ) : ਰੋਡਰੇਜ ਮਾਮਲੇ ’ਚ ਜੇਲ੍ਹ ਵਿਚੋਂ ਬਾਹਰ ਆਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ । ਇਸ ਦੌਰਾਨ ਸਿੱਧੂ ਦੇ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਪਰ ਅੰਮ੍ਰਿਤਸਰ ਦਾ ਕੋਈ ਵੀ ਵੱਡਾ ਕਾਂਗਰਸੀ ਆਗੂ ਨਜ਼ਰ ਨਹੀਂ ਆਇਆ। ਇਸ ਦੌਰਾਨ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਅਤੇ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ, ਜਦੋਂ ਤੱਕ ਮੇਰੇ ਵਰਗੇ ਪਹਿਰੇਦਾਰ ਇਥੇ ਮੌਜੂਦ ਹਨ, ਕੋਈ ਵੀ ਇਸ ਦਾ ਵਾਲ ਵਿੰਗਾ ਨਹੀਂ ਕਰ ਸਕਦਾ।
ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੇਵਾ ਕੇਂਦਰਾਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਨਿਰਦੇਸ਼
ਜ਼ਿਕਰਯੋਗ ਹੈ ਕਿ ਸਾਢੇ ਤਿੰਨ ਦਹਾਕੇ ਪਹਿਲਾਂ ਪਟਿਆਲਾ ’ਚ ਵਾਪਰੇ ਰੋਡਰੇਜ ਕੇਸ ’ਚ 10 ਮਹੀਨੇ 11 ਦਿਨ ਦੀ ਸਜ਼ਾ ਕੱਟਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਬਾਹਰ ਆਏ ਸਨ। ਸਿੱਧੂ ਦੇ ਬਾਹਰ ਆਉਣ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਪੰਜਾਬ ਦਾ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ। ਬੀਤੇ ਦਿਨੀਂ ਊਨ੍ਹਾਂ ਦਿੱਲੀ ਵਿਖੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਤੇ ਪ੍ਰਿਯੰਕਾ ਗਾਂਧੀ ਤੇ ਕਾਂਗਰਸ ਪ੍ਰਧਾਨ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ : ਤੇਜ਼ ਰਫ਼ਤਾਰ ਟਰੱਕ ਹੇਠਾਂ ਆਉਣ ਨਾਲ ਔਰਤ ਦੀ ਦਰਦਨਾਕ ਮੌਤ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੇਵਾ ਕੇਂਦਰਾਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਨਿਰਦੇਸ਼
NEXT STORY