ਜਲੰਧਰ (ਬਿਊਰੋ) : ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇੱਕ ਵਾਰ ਫਿਰ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ। ਬੀਤੇ ਕੁਝ ਦਿਨਾਂ ਤੋਂ ਇਸ ਜੋੜੇ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ, ਜਿਸ ਨੇ ਇੰਟਰਨੈੱਟ 'ਤੇ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਹਾਲ ਹੀ 'ਚ ਬਾਬਾ ਬੁੱਢਾ ਗਰੁੱਪ ਦੇ ਨਿਹੰਗ ਸਿੰਘਾਂ ਵੱਲੋਂ ਕੁੱਲ੍ਹੜ ਪੀਜ਼ਾ ਦੀ ਦੁਕਾਨ ‘ਤੇ ਕਾਫੀ ਹੰਗਾਮਾ ਕੀਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਕੁੱਲ੍ਹੜ ਪੀਜ਼ਾ ਕਪਲ ਸਹਿਜ ਅਰੋੜਾ ਤੇ ਗੁਰਪ੍ਰੀਤ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਜਾਨ-ਮਾਲ ਦੀ ਰੱਖਿਆ ਲਈ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਸੂਤਰਾਂ ਮੁਤਾਬਕ, ਕੁੱਲ੍ਹੜ ਪੀਜ਼ਾ ਕਪਲ ਨੇ ਸੁਰੱਖਿਆ ਮੁਹੱਇਆ ਲਈ ਇਹ ਪਟੀਸ਼ਨ ਦਾਇਰ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਸਟੇਜ ਛੱਡ ਭੱਜਿਆ ਗਾਇਕ
ਸਹਿਜ ਅਰੋੜਾ ਨੇ ਕੀਤੀ ਇਹ ਮੰਗ
ਦੱਸ ਦਈਏ ਕਿ ਬੀਤੇ 2 ਦਿਨ ਪਹਿਲਾ ਸਹਿਜ ਅਰੋੜਾ ਨੇ ਇਕ ਵੀਡੀਓ ਸਾਂਝਾ ਕੀਤਾ ਸੀ, ਜਿਸ 'ਚ ਉਹ ਆਖ ਰਿਹਾ ਸੀ ਕਿ ਉਹ ਜਲਦੀ ਹੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਸੌਂਪ ਕੇ ਪੁੱਛਣਗੇ ਕਿ ਉਸ ਨੂੰ ਪੱਗ ਬੰਨ੍ਹਣ ਦੀ ਇਜਾਜ਼ਤ ਹੈ ਜਾਂ ਨਹੀਂ। ਉਸ ਨੇ ਇਹ ਵੀ ਕਿਹਾ ਕਿ ਉਹ ਪ੍ਰਸ਼ਾਸਨ ਅਤੇ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕਰਦਾ ਹੈ ਕਿ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਇਹ ਖ਼ਬਰ ਵੀ ਪੜ੍ਹੋ - Salman ਨਾਲ ਦੋਸਤੀ ਬਣੀ Baba Siddique ਲਈ ਕਾਲ, ਸ਼ੂਟਰ ਬੋਲੇ- 'ਪਿਓ-ਪੁੱਤ ਸੀ ਨਿਸ਼ਾਨੇ 'ਤੇ ਪਰ...'
ਕੀ ਸੀ ਵਿਵਾਦ?
ਦਰਅਸਲ, ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਜੇਕਰ ਸਹਿਜ ਅਰੋੜਾ ਵੀਡੀਓ ਬਣਾਉਣਾ ਚਾਹੁੰਦੇ ਹਨ ਤਾਂ ਉਹ ਬਿਨਾਂ ਦਸਤਾਰ ਦੇ ਬਣਾਉਣ ਕਿਉਂਕਿ ਉਨ੍ਹਾਂ ਦੀ ਇਹ ਕਾਰਵਾਈ ਸਿੱਖ ਕੌਮ ਦਾ ਅਪਮਾਨ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੋੜੇ ਨੂੰ ਸਿੱਖ ਕੌਮ ਦੀ ਕੋਈ ਬਦਨਾਮੀ ਨਜ਼ਰ ਨਹੀਂ ਆਉਂਦੀ। ਜੇਕਰ ਪੁਲਸ ਨੂੰ ਪਤਾ ਲੱਗ ਗਿਆ ਸੀ ਕਿ ਉਸ ਵੱਲੋਂ ਅਸ਼ਲੀਲ ਵੀਡੀਓ ਵਾਇਰਲ ਕੀਤੀ ਗਈ ਹੈ ਤਾਂ ਉਸ ਖਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ? ਨਾਲ ਹੀ ਨਿਹੰਗ ਸਿੰਘਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਕੁੱਲ੍ਹੜ ਪੀਜ਼ਾ ਜੋੜੇ ਨੇ ਹੁਣ ਆਪਣੇ ਬੱਚੇ ਨੂੰ ਵੀਡੀਓ 'ਚ ਲਿਆ ਕੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਨਿੰਦਣਯੋਗ ਹੈ।
ਇਹ ਖ਼ਬਰ ਵੀ ਪੜ੍ਹੋ - ਆਖ਼ਰੀ ਕੀਮੋਥੈਰੇਪੀ ਕਾਰਨ ਵਿਗੜੀ ਹਿਨਾ ਖ਼ਾਨ ਦੀ ਹਾਲਤ, ਤਸਵੀਰਾਂ ਵੇਖ ਲੱਗੇਗਾ ਝਟਕਾ
ਭੈਣ ਨੇ ਪ੍ਰਦਰਸ਼ਨਕਾਰੀਆਂ ਨਾਲ ਕੀਤੀ ਬਦਸਲੂਕੀ
ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਕੁੱਲ੍ਹੜ ਪੀਜ਼ਾ ਬਣਾਉਣ ਵਾਲੇ ਦੀ ਭੈਣ ਨਾਲ ਗੱਲ ਕੀਤੀ ਤਾਂ ਉਸ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ, ਜਿਸ ਤੋਂ ਬਾਅਦ ਨਿਹੰਗਾਂ ਨੇ ਦੁਕਾਨ ਦੇ ਬਾਹਰ ਹੰਗਾਮਾ ਕਰ ਦਿੱਤਾ। ਨਿਹੰਗ ਸਿੰਘਾਂ ਨੇ ਚੇਤਾਵਨੀ ਦਿੱਤੀ ਕਿ ਉਹ ਤਿੰਨ ਦਿਨਾਂ ਬਾਅਦ ਮੁੜ ਆਉਣਗੇ ਅਤੇ ਉਸ ਦਿਨ ਕੁਝ ਵੱਡਾ ਹੋਵੇਗਾ। ਜਿਸ ਤੋਂ ਬਾਅਦ ਕੁੱਲ੍ਹੜ ਪੀਜ਼ਾ ਕਪਲ ਨੇ ਵੀਡੀਓ ਸ਼ੇਅਰ ਕਰ ਪ੍ਰਸ਼ਾਸਨ ਨੂੰ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਗੁਹਾਰ ਵੀ ਲਗਾਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ 'ਚ ਜ਼ਿਮਨੀ ਚੋਣਾਂ ਦਾ ਸ਼ਡੀਊਲ ਜਾਰੀ, ਇਸੇ ਮਹੀਨੇ ਤੋਂ ਸ਼ੁਰੂ ਹੋਵੇਗੀ ਚੋਣ ਪ੍ਰਕੀਰਿਆ
NEXT STORY