ਜਲੰਧਰ : ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕੀਤੇ ਜਾਣ ਦੇ ਮਾਮਲੇ ਦਾ ਵਿਰੋਧ ਹੁਣ ਜਲੰਧਰ ਵਿੱਚ ਵੀ ਤੇਜ਼ੀ ਨਾਲ ਦੇਖਣ ਨੂੰ ਮਿਲ ਰਿਹਾ ਹੈ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਅਤੇ ਭਾਜਪਾ ਆਗੂ ਸੀਤਲ ਅੰਗੁਰਾਲ ਦੀ ਅਗਵਾਈ ਹੇਠ ਜਲੰਧਰ ਦੇ ਡਾ. ਬੀ. ਆਰ. ਅੰਬੇਡਕਰ ਚੌਕ ਵਿਖੇ ਧਰਨਾ ਸ਼ੁਰੂ ਕਰ ਦਿੱਤਾ ਹੈ।
ਧਰਨੇ ਦੌਰਾਨ ਭਾਜਪਾ ਆਗੂ ਸੀਤਲ ਅੰਗੁਰਾਲ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਕਰਨਾ ਬੇਹੱਦ ਗੰਭੀਰ ਅਤੇ ਨਿੰਦਣਯੋਗ ਮਾਮਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਬਲਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆਉਂਦੀਆਂ ਰਹੀਆਂ ਹਨ।
ਸੀਤਲ ਅੰਗੁਰਾਲ ਨੇ ਸਥਾਨਕ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਵਾਰ-ਵਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕੋਈ ਲੋੜੀਂਦੀ ਜਾਂ ਪੁਖ਼ਤਾ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨਰਾਜ਼ਗੀ ਪ੍ਰਗਟ ਕਰਦਿਆਂ ਦੱਸਿਆ ਕਿ ਉਹ ਕਾਫ਼ੀ ਲੰਮੇ ਸਮੇਂ ਤੋਂ ਇਸ ਚੌਕ 'ਤੇ ਧਰਨੇ 'ਤੇ ਬੈਠੇ ਹੋਏ ਹਨ, ਪਰ ਹੁਣ ਤੱਕ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਮੌਕੇ 'ਤੇ ਨਹੀਂ ਪਹੁੰਚਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਪੂਰੀ ਗੰਭੀਰਤਾ ਦਿਖਾਈ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਠੋਸ ਤੇ ਸਖ਼ਤ ਕਦਮ ਚੁੱਕੇ ਜਾਣ।ਇਸ ਤਣਾਅ ਦੌਰਾਨ ਪੁਲਸ ਅਧਿਕਾਰੀ ਸਮੀਰ ਵਰਮਾ ਪਹੁੰਚੇ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ। ਫਿਲਹਾਲ ਭਰੋਸੇ ਦੇ ਬਾਵਜੂਦ ਵਾਲਮਿਕੀ ਸਮਾਨ ਨਹੀਂ ਮੰਨਿਆ ਅਤੇ ਪ੍ਰਦਰਸਨ ਜਾਰੀ ਹੈ।
ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ ਨੇ ਜਲੰਧਰ ਬਾਈਪਾਸ ਚੌਕ ਕਰ 'ਤਾ ਜਾਮ
NEXT STORY