ਲੁਧਿਆਣਾ (ਵਿੱਕੀ) : ਪੰਜਾਬ 'ਚ ਪੈ ਰਹੀ ਭਿਆਨਕ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਸ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤਾ ਗਿਆ ਹੈ। ਇਸ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਸਾਰੇ ਡਬਲ ਸ਼ਿਫ਼ਟਾਂ ਵਾਲੇ ਸਕੂਲਾਂ ਲਈ ਵੀ ਨਵੇਂ ਹੁਕਮ ਜਾਰੀ ਕੀਤੇ ਹਨ। ਇਸ ਦੇ ਤਹਿਤ ਇਨ੍ਹਾਂ ਸਕੂਲਾਂ 'ਚ ਪਹਿਲੀ ਸ਼ਿਫ਼ਟ ਸਵੇਰੇ 7 ਵਜੇ ਤੋਂ 10 ਵਜੇ ਤੱਕ ਅਤੇ ਦੂਜੀ ਸ਼ਿਫਟ ਸਵੇਰੇ 10.15 ਵਜੇ ਤੋਂ ਦੁਪਹਿਰ 1.15 ਵਜੇ ਤੱਕ ਹੋਵੇਗੀ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : PM ਮੋਦੀ ਪੰਜਾਬ ’ਚ ਕਰਨਗੇ 8 ਰੈਲੀਆਂ, 2 ਰੈਲੀਆਂ ਦਾ ਸ਼ਡਿਊਲ ਜਾਰੀ
ਸਕੂਲਾਂ 'ਚ ਸਮੇਂ ਦਾ ਬਦਲਾਅ 20 ਮਈ ਤੋਂ 31 ਮਈ ਤੱਕ ਜਾਰੀ ਰਹੇਗਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਇਕ ਪੱਤਰ ਜਾਰੀ ਕਰਦੇ ਹੋਏ 20 ਮਈ ਤੋਂ 31 ਮਈ ਤੱਕ ਸਾਰੇ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਦੇ ਸਮੇਂ 'ਚ ਬਦਲਾਅ ਕਰਦੇ ਹੋਏ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਦਾ ਸਮਾਂ ਕਰ ਦਿੱਤਾ ਹੈ, ਜਿਸ ਦੇ ਚੱਲਦਿਆਂ ਹੁਣ ਸਕੂਲ ਸਵੇਰੇ 8 ਵਜੇ ਦੀ ਬਜਾਏ ਸਵੇਰੇ 7 ਵਜੇ ਖੁੱਲ੍ਹਣਗੇ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜਾਰੀ ਹੋਇਆ Red Alert, ਭਿਆਨਕ ਗਰਮੀ ਤੋੜੇਗੀ ਸਾਰੇ ਰਿਕਾਰਡ, ਪੜ੍ਹੋ ਪੂਰੀ ਖ਼ਬਰ
ਇਹ ਵੀ ਦੱਸ ਦੇਈਏ ਕਿ ਮਈ 'ਚ ਭਿਆਨਕ ਗਰਮੀ ਦੌਰਾਨ ਸਕੂਲੀ ਬੱਚੇ ਪਰੇਸ਼ਾਨ ਹੋ ਰਹੇ ਸਨ। ਤਾਪਮਾਨ ਵੱਧਣ ਕਾਰਨ ਸਭ ਤੋਂ ਜ਼ਿਆਦਾ ਸਕੂਲੀ ਬੱਚਿਆਂ 'ਤੇ ਅਸਰ ਪੈ ਰਿਹਾ ਸੀ ਕਿਉਂਕਿ ਜਿਸ ਸਮੇਂ ਸਕੂਲਾਂ 'ਚ ਛੁੱਟੀ ਹੁੰਦੀ ਹੈ, ਪਾਰਾ 44-45 ਡਿਗਰੀ ਦੇ ਨੇੜੇ ਹੁੰਦਾ ਹੈ ਅਤੇ ਲੂ ਚੱਲ ਰਹੀ ਹੁੰਦੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ, ਵੋਟਰ KYC ਐਪ 'ਤੇ ਦੇਖ ਸਕਦੇ ਨੇ ਵੇਰਵੇ
NEXT STORY