ਜਲੰਧਰ (ਧਵਨ) : ਕੈਲੀਫੋਰਨੀਆ ਪੁਲਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਹੁਣ ਭਾਰਤੀ ਏਜੰਸੀਆਂ ਦੀ ਨਜ਼ਰ ਕੈਨੇਡਾ ’ਚ ਬੈਠੇ ਹੋਰ ਗੈਂਗਸਟਰਾਂ ਵੱਲ ਹੈ। ਸੁਰੱਖਿਆ ਮਾਮਲਿਆਂ ਨਾਲ ਸਬੰਧਤ ਅਧਿਕਾਰੀਆਂ ਦਾ ਮੰਨਣਾ ਹੈ ਕਿ ਪੰਜਾਬ ਪੁਲਸ ਤੇ ਕੇਂਦਰੀ ਏਜੰਸੀਆਂ ਕੈਨੇਡਾ ਵਿਚ ਬੈਠੇ ਕਈ ਹੋਰ ਗੈਂਗਸਟਰਾਂ ਜਿਵੇਂ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ, ਲਖਬੀਰ ਸਿੰਘ ਉਰਫ ਲੰਡਾ, ਰਮਨਦੀਪ ਸਿੰਘ ਉਰਫ ਰਮਨ ਜੱਜ, ਗੁਰਪਿੰਦਰ ਸਿੰਘ ਉਰਫ ਬਾਬਾ ਡੱਲਾ ਤੇ ਸੁਖਦੁਲ ਸਿੰਘ ਉਰਫ ਸੁੱਖਾ ਦੂਨੇਕੇ ’ਤੇ ਨਜ਼ਰ ਰੱਖ ਰਹੀਆਂ ਹਨ। ਪੰਜਾਬ ਪੁਲਸ ਸਮੇਤ ਕਈ ਕੇਂਦਰੀ ਏਜੰਸੀਆਂ ਉਨ੍ਹਾਂ ਦੀ ਭਾਲ ਕਰ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੁੱਤ ਨਸ਼ੇ ਦਾ ਆਦੀ, ਘਰ ਦਾ ਖਰਚ ਪੂਰਾ ਕਰਨ ਲਈ ਮਾਂ ਬਣ ਗਈ ਨਸ਼ਾ ਸਮੱਗਲਰ
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਾਰਤੀ ਜਾਂਚ ਏਜੰਸੀ (ਐੱਨ.ਆਈ.ਏ.) ਇਸ ਮਾਮਲੇ ਵਿਚ ਹੋਰ ਜਾਣਕਾਰੀ ਲੈਣ ਲਈ ਅਮਰੀਕੀ ਅਧਿਕਾਰੀਆਂ ਨਾਲ ਸੰਪਰਕ ਕਰੇਗੀ। ਗੋਲਡੀ ਬਰਾੜ ਦੀ ਹਵਾਲਗੀ ਨੂੰ ਲੈ ਕੇ ਹੁਣ ਸੁਰੱਖਿਆ ਏਜੰਸੀਆਂ ਨੇ ਵਿਦੇਸ਼ ਮੰਤਰਾਲਾ ਰਾਹੀਂ ਯਤਨ ਸ਼ੁਰੂ ਕਰ ਦਿੱਤੇ ਹਨ। ਸੁਰੱਖਿਆ ਅਧਿਕਾਰੀਆਂ ਦਾ ਮੰਨਣਾ ਹੈ ਕਿ ਵਿਦੇਸ਼ਾਂ ’ਚ ਬੈਠੇ ਗੈਂਗਸਟਰਾਂ ਨੂੰ ਵਾਪਸ ਲਿਆ ਕੇ ਪੁੱਛਗਿੱਛ ਕਰਨ ਨਾਲ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਹੋਵੇਗਾ ਕਿਉਂਕਿ ਕਾਂਟ੍ਰੈਕਟ ਕਿਲਿੰਗ ਅਤੇ ਪਾਕਿਸਤਾਨ ਤੋਂ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਦੇ ਮਾਮਲਿਆਂ ਦਾ ਵੀ ਪਰਦਾਫਾਸ਼ ਕਰਨ ਦੀ ਲੋੜ ਹੈ। ਚਿੰਤਾ ਦੀ ਗੱਲ ਹੈ ਕਿ ਇਨ੍ਹਾਂ ਗੈਂਗਸਟਰਾਂ ਕੋਲ ਏ.ਕੇ.-47 ਰਾਈਫਲਾਂ ਤੇ ਗ੍ਰੇਨੇਡ ਵਰਗੇ ਅਤਿ-ਆਧੁਨਿਕ ਖਤਰਨਾਕ ਆਟੋਮੈਟਿਕ ਹਥਿਆਰ ਹਨ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਿਹਾ ਸੀ NRI, ਤਲਾਸ਼ੀ ਦੌਰਾਨ ਬੈਗ ’ਚੋਂ ਮਿਲੇ ਜ਼ਿੰਦਾ ਕਾਰਤੂਸ
ਦੂਜੇ ਪਾਸੇ ਨਜ਼ਰਬੰਦ ਗੈਂਗਸਟਰ ਗੋਲਡੀ ਬਰਾੜ ਦੀ ਮੁਕਤਸਰ ਵਿਚ ਰਿਹਾਇਸ਼ ਦੇ ਆਲੇ-ਦੁਆਲੇ ਸੰਨਾਟਾ ਛਾਇਆ ਹੋਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੈਸਿਆਂ ਦੇ ਲੈਣ-ਦੇਣ ਦੇ ਤਕਰਾਰ ਕਾਰਨ ਕਿਸਾਨ ਦੀ ਮੌਤ, ਆੜ੍ਹਤੀਏ ਵਿਰੁੱਧ ਪਰਚਾ ਦਰਜ
NEXT STORY