ਸਮਰਾਲਾ (ਬੰਗੜ/ਗਰਗ) : ਸਮਰਾਲਾ ਪੁਲਸ ਵੱਲੋਂ ਇਕ ਟ੍ਰੈਵਲ ਏਜੰਟ ਜੋੜੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ, ਜਿਸ ਵੱਲੋਂ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਲਾਰਾ ਲਾ ਕੇ 3 ਲੱਖ ਰੁਪਏ ਦੀ ਠੱਗੀ ਮਾਰ ਲਈ ਗਈ।
ਥਾਣਾ ਸਮਰਾਲਾ ਅਧੀਨ ਪੈਂਦੀ ਪੁਲਸ ਚੌਕੀ ਹੇਡੋਂ ਦੇ ਇੰਚਾਰਜ ਪਰਮਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮੁਸ਼ਕਾਬਾਦ ਦੇ ਵਸਨੀਕ ਅਰਮਿੰਦਰ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇਣ ਵਾਲੇ ਪਤੀ-ਪਤਨੀ ਖ਼ਿਲਾਫ਼ ਧਾਰਾ 406, 420, 120 ਬੀ. ਭਾਰਤੀ ਦੰਡਾਵਲੀ ਅਧੀਨ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਰਮਿੰਦਰ ਸਿੰਘ ਪੁੱਤਰ ਬਲਵਿੰਦਰ ਵਾਸੀ ਮੁਸ਼ਕਾਬਾਦ ਨੇ ਬਿਆਨ ਦਰਜ ਕਰਾਏ ਹਨ ਕਿ ਅਮਰਿੰਦਰ ਸਿੰਘ ਵਾਸੀ ਸੰਧੂ ਕਲਾਂ (ਬਰਨਾਲਾ) ਤੇ ਉਸ ਦੀ ਪਤਨੀ ਕਿਰਨਦੀਪ ਕੌਰ ਵਾਸੀ ਮਾਛੀਵਾੜਾ ਸਾਹਿਬ ਨੇ ਉਸ ਨੂੰ ਕੈਨੇਡਾ ਛੇ ਮਹੀਨੇ ਦੇ ਅੰਦਰ-ਅੰਦਰ ਭੇਜਣ ਦਾ ਝਾਂਸਾ ਦੇ ਕੇ ਅਤੇ ਖ਼ੁਦ ਵੱਲੋਂ ਹਲਫੀਆ ਬਿਆਨ ਦੇ ਕੇ ਜੂਨ 2023 ’ਚ ਉਨ੍ਹਾਂ ਕੋਲੋਂ ਤਿੰਨ ਲੱਖ ਰੁਪਏ ਵਸੂਲ ਕਰ ਲਏ, ਪਰ ਅਜੇ ਤੱਕ ਉਸ ਨੂੰ ਕੈਨੇਡਾ ਨਹੀਂ ਭੇਜਿਆ।
ਇਹ ਵੀ ਪੜ੍ਹੋ : ਹੱਥਾਂ 'ਤੇ ਮਹਿੰਦੀ ਤੇ ਚੂੜਾ ਪਾ ਕੇ ਮੰਡਪ 'ਚ ਬੈਠੀ ਰਹੀ ਲਾੜੀ ਪਰ ਨਾ ਆਈ ਬਰਾਤ, ਹੈਰਾਨ ਕਰ ਦੇਵੇਗੀ ਵਜ੍ਹਾ
ਜਦੋਂ ਉਨ੍ਹਾਂ ਵਾਰ-ਵਾਰ ਉਕਤ ਪਤੀ-ਪਤਨੀ ਨੂੰ ਕੈਨੇਡਾ ਭੇਜਣ ਸਬੰਧੀ ਪੁੱਛਿਆ ਗਿਆ ਤਾਂ ਉਹ ਪਹਿਲਾਂ ਤਾਂ ਲਾਰੇ ਲਾਉਂਦੇ ਰਹੇ, ਫਿਰ ਉਨ੍ਹਾਂ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ। ਜਦੋਂ ਉਕਤ ਏਜੰਟ ਪਤੀ-ਪਤਨੀ ਨੇ ਕੋਈ ਥਾਂ ਸਿਰਾ ਨਾ ਫੜ੍ਹਾਇਆ ਤਾਂ ਅਗਸਤ 2024 ਨੂੰ ਉਨ੍ਹਾਂ ਨੇ ਐੱਸ.ਐੱਸ.ਪੀ. ਖੰਨਾ ਵਿਖੇ ਦਰਖ਼ਾਸਤ ਦਿੱਤੀ, ਜਿਸ ’ਤੇ ਕਾਰਵਾਈ ਕਰਦੇ ਹੋਏ ਸਮਰਾਲਾ ਪੁਲਸ ਨੇ ਦੋਵਾਂ ਧਿਰਾਂ ਦੇ ਬਿਆਨ ਲਏ। ਇਸ ਤਹਿਤ ਪੁਲਸ ਨੇ ਤਫਤੀਸ਼ ਪਿੱਛੋਂ ਦੋਵਾਂ ਪਤੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਚੌਕੀ ਇੰਚਾਰਜ ਪਰਮਿੰਦਰ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੋਟੇ ਸਿਲੰਡਰ ’ਚ ਵੱਧ ਗੈਸ ਭਰਨ ਕਾਰਨ ਹੋਇਆ ਧਮਾਕਾ, 2 ਜ਼ਖਮੀ
NEXT STORY