Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:41:16 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦੁਨੀਆ ਦੇ 30 ਤੋਂ ਵੱਧ ਦੇਸ਼ਾਂ ’ਚ ਲਾਗੂ ਹੈ ਅਗਨੀਪਥ ਵਰਗੀ ਯੋਜਨਾ

PUNJAB News Punjabi(ਪੰਜਾਬ)

ਦੁਨੀਆ ਦੇ 30 ਤੋਂ ਵੱਧ ਦੇਸ਼ਾਂ ’ਚ ਲਾਗੂ ਹੈ ਅਗਨੀਪਥ ਵਰਗੀ ਯੋਜਨਾ

  • Edited By Shivani Attri,
  • Updated: 19 Jun, 2022 06:21 PM
Jalandhar
agneepath like scheme is implemented in more than 30 countries of the world
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਕੇਂਦਰ ਸਰਕਾਰ ਵੱਲੋਂ ਮੰਗਲਵਾਰ ਨੂੰ ਫ਼ੌਜ ’ਚ ਭਰਤੀ ਦੀ ਅਗਨੀਪਥ ਯੋਜਨਾ ਦੇ ਕੀਤੇ ਗਏ ਐਲਾਨ ’ਤੇ ਦੇਸ਼ ਭਰ ’ਚ ਨੌਜਵਾਨ ਹੰਗਾਮਾ ਕਰ ਰਹੇ ਹਨ। ਯੋਜਨਾ ਮੁਤਾਬਕ ਨੌਜਵਾਨਾਂ ਨੂੰ ਫ਼ੌਜ ਵਿਚ 4 ਸਾਲ ਲਈ ਭਰਤੀ ਕੀਤਾ ਜਾਵੇਗਾ, ਜਿਨ੍ਹਾਂ ਨੂੰ ਅਗਨੀਵੀਰ ਕਿਹਾ ਜਾਵੇਗਾ। ਇਸ ਯੋਜਨਾ ਤਹਿਤ ਭਰਤੀ ਕੀਤੇ ਗਏ 25 ਫ਼ੀਸਦੀ ਨੌਜਵਾਨਾਂ ਨੂੰ 4 ਸਾਲ ਬਾਅਦ ਭਾਰਤੀ ਫ਼ੌਜ ਵਿਚ ਜਾਣ ਦਾ ਮੌਕਾ ਮਿਲੇਗਾ ਜਦੋਂਕਿ ਬਾਕੀ ਅਗਨੀਵੀਰਾਂ ਨੂੰ ਨੌਕਰੀ ਛੱਡਣੀ ਪਵੇਗੀ। ਇਸ ਯੋਜਨਾ ਦੇ ਐਲਾਨ ਤੋਂ ਬਾਅਦ ਦੇਸ਼ ਦੇ ਕਈ ਹਿੱਸਿਆਂ ਵਿਚ ਵਿਦਿਆਰਥੀ ਇਸ ਦਾ ਵਿਰੋਧ ਕਰ ਰਹੇ ਹਨ। ਕਈ ਸੂਬਿਆਂ ਵਿਚ ਅਗਜ਼ਨੀ ਅਤੇ ਪੱਥਰਬਾਜ਼ੀ ਦੀਆਂ ਘਟਨਾਵਾਂ ਵਾਪਰੀਆਂ ਹਨ। ਭਾਰਤ ਪਹਿਲੀ ਵਾਰ ਫ਼ੌਜ ਵਿਚ ਥੋੜ੍ਹੇ ਸਮੇਂ ਲਈ ਨੌਜਵਾਨਾਂ ਦੀ ਭਰਤੀ ਕਰਨ ਜਾ ਰਿਹਾ ਹੈ। ਭਾਰਤ ਵਾਂਗ ਦੁਨੀਆ ’ਚ ਘੱਟੋ-ਘੱਟ 30 ਅਜਿਹੇ ਦੇਸ਼ ਹਨ, ਜਿੱਥੇ ਫ਼ੌਜ ’ਚ ਥੋੜ੍ਹੇ ਸਮੇਂ ਲਈ ਭਰਤੀ ਹੁੰਦੀ ਹੈ ਪਰ ਇਥੇ ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਦੇਸ਼ਾਂ ’ਚ ਫ਼ੌ ਵਿਚ ਨੌਕਰੀ ਕਰਨੀ ਲਾਜ਼ਮੀ ਹੈ ਅਤੇ ਇਸ ਦੇ ਲਈ ਕਾਨੂੰਨ ਵੀ ਬਣਾਇਆ ਗਿਆ ਹੈ। ਇਹ ਕਾਨੂੰਨ ਕੁਝ ਮਹੀਨਿਆਂ ਤੋਂ ਲੈ ਕੇ ਕੁਝ ਸਾਲਾਂ ਤਕ ਦਾ ਹੋ ਸਕਦਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ 10 ਦੇਸ਼ ਅਜਿਹੇ ਹਨ, ਜਿੱਥੇ ਮਰਦਾਂ ਅਤੇ ਔਰਤਾਂ ਦੋਵਾਂ ਨੂੰ ਫ਼ੌਜ ਵਿਚ ਲਾਜ਼ਮੀ ਤੌਰ ’ਤੇ ਸੇਵਾ ਦੇਣੀ ਪੈਂਦੀ ਹੈ।

ਕੀ ਹੈ ਟੂਰ ਆਫ਼ ਡਿਊਟੀ?
‘ਅਗਨੀਪਥ ਯੋਜਨਾ’ ਦੀ ਤੁਲਨਾ ‘ਟੂਰ ਆਫ਼ ਡਿਊਟੀ’ ਨਾਲ ਕੀਤੀ ਜਾ ਰਹੀ ਹੈ। ਟੂਰ ਆਫ਼ ਡਿਊਟੀ ਦੂਜੀ ਸੰਸਾਰ ਜੰਗ ਦੌਰਾਨ ਉਸ ਵੇਲੇ ਸ਼ੁਰੂ ਹੋਈ ਸੀ ਜਦੋਂ ਬ੍ਰਿਟੇਨ ਵਿਚ ਪਾਇਲਟਾਂ ਦੀ ਕਮੀ ਹੋ ਗਈ ਸੀ। ਇਸ ਤੋਂ ਬਾਅਦ ਬ੍ਰਿਟਿਸ਼ ਸਰਕਾਰ ਨੇ ਇਕ ਨਿਸ਼ਚਿਤ ਸਮੇਂ ਲਈ ਨੌਜਵਾਨਾਂ ਨੂੰ ਹਵਾਈ ਫ਼ੌਜ ਵਿਚ ਭਰਤੀ ਕਰਨਾ ਸ਼ੁਰੂ ਕੀਤਾ ਸੀ। ਉਸ ਸਮੇਂ ਨੌਕਰੀ ਲਈ ਇਹ ਸ਼ਰਤ ਰੱਖੀ ਗਈ ਸੀ ਕਿ ਹਰ ਪਾਇਲਟ ਨੂੰ 2 ਸਾਲਾਂ ਵਿਚ ਘੱਟੋ-ਘੱਟ 200 ਘੰਟੇ ਜਹਾਜ਼ ਉਡਾਉਣਾ ਪਵੇਗਾ। ਇਸ ਨੂੰ ‘ਟੂਰ ਆਫ਼ ਡਿਊਟੀ’ ਕਿਹਾ ਜਾਂਦਾ ਸੀ।

ਅਮਰੀਕਾ
ਅਮਰੀਕਾ ਵਰਗੇ ਵਿਕਸਿਤ ਦੇਸ਼ ਵਿਚ ਅਜਿਹੀ ਯੋਜਨਾ ਪਹਿਲਾਂ ਤੋਂ ਹੀ ਲਾਗੂ ਹੈ। ਇਕ ਮੀਡੀਆ ਰਿਪੋਰਟ ਮੁਤਾਬਕ ਅਮਰੀਕੀ ਫ਼ੌਜ ਨੇ ਇਸ ਸਾਲ ਫਰਵਰੀ ’ਚ 2 ਸਾਲ ਲਈ ਫ਼ੌਜ ’ਚ ਭਰਤੀ ਹੋਣ ਦਾ ਬਦਲ ਲਿਆਂਦਾ ਹੈ। ਇਸ ਸਕੀਮ ਤਹਿਤ ਬੇਸਿਕ ਅਤੇ ਐਡਵਾਂਸਡ ਟਰੇਨਿੰਗ ਤੋਂ ਬਾਅਦ ਉਨ੍ਹਾਂ ਨੂੰ ਸਿਰਫ਼ 2 ਸਾਲ ਤਕ ਐਕਟਿਵ ਡਿਊਟੀ ’ਤੇ ਰਹਿਣਾ ਪਵੇਗਾ। ਉੱਥੋਂ ਦੀ ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਉਨ੍ਹਾਂ ਲੋਕਾਂ ਨੂੰ ਮਦਦ ਮਿਲੇਗੀ ਜੋ ਲੰਮੇ ਸਮੇਂ ਲਈ ਨੌਕਰੀ ਨਹੀਂ ਕਰਨੀ ਚਾਹੁੰਦੇ। ਅਮਰੀਕਾ ਦੀ ਇਸ ਨਵੀਂ ਥੋੜ੍ਹੇ ਸਮੇਂ ਦੀ ਫ਼ੌਜ ਭਰਤੀ ਯੋਜਨਾ ਦੇ ਤਹਿਤ 2 ਸਾਲ ਦੀ ਐਕਟਿਵ ਡਿਊਟੀ ਤੋਂ ਬਾਅਦ ਆਰਮੀ ਰਿਜ਼ਰਵ ਵਿਚ 2 ਸਾਲ ਦੀ ਵਾਧੂ ਸੇਵਾ ਦੇਣੀ ਪਵੇਗੀ।

ਇਹ ਵੀ ਪੜ੍ਹੋ:  ਜਲੰਧਰ: ਕੰਪਨੀ ਬਾਗ ਚੌਂਕ ਨੇੜੇ ਮਸ਼ਹੂਰ ਮਠਿਆਈਆਂ ਦੀ ਦੁਕਾਨ ’ਤੇ GST ਦੇ ਮੋਬਾਇਲ ਵਿੰਗ ਵੱਲੋਂ ਛਾਪੇਮਾਰੀ

PunjabKesari

ਬ੍ਰਿਟੇਨ
ਯੂਰਪ ਦੇ ਉੱਤਰ-ਪੱਛਮੀ ਹਿੱਸੇ ਵਿਚ ਸਥਿਤ ਦੇਸ਼ ‘ਯੂਨਾਈਟਡ ਕਿੰਗਡਮ’, ਜਿਸ ਦੇ ਲਈ ਬ੍ਰਿਟੇਨ ਜਾਂ ਗ੍ਰੇਟ ਬ੍ਰਿਟੇਨ ਸ਼ਬਦ ਦੀ ਵੀ ਵਰਤੋਂ ਕੀਤੀ ਜਾਂਦੀ ਹੈ, ਉਸ ਦੇਸ਼ ਵਿਚ ਵੀ ਨੌਜਵਾਨ 4 ਸਾਲ ਲਈ ਫ਼ੌਜ ਵਿਚ ਭਰਤੀ ਹੁੰਦੇ ਹਨ। ਇਥੇ 18 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਨਿਯਮਿਤ ਤੌਰ ’ਤੇ ਫ਼ੌਜ ਵਿਚ ਭਰਤੀ ਕੀਤਾ ਜਾਂਦਾ ਹੈ। ਯੂ. ਕੇ. ਦੀ ਆਰਮੀ ਵਿਚ ਭਰਤੀ ਹੋਣ ਲਈ ਉਮਰ ਘੱਟੋ-ਘੱਟ 16 ਸਾਲ ਹੋਣੀ ਚਾਹੀਦੀ ਹੈ।

PunjabKesari

ਰੂਸ
ਇਥੇ 18 ਤੋਂ 27 ਸਾਲ ਤਕ ਦੇ ਨੌਜਵਾਨਾਂ ਲਈ ਫ਼ੌਜੀ ਸੇਵਾ ਦੇਣੀ ਬਹੁਤ ਜ਼ਰੂਰੀ ਹੈ। ਪਹਿਲਾਂ ਨੌਜਵਾਨਾਂ ਲਈ ਸਮਾਂ 2 ਸਾਲ ਸੀ ਪਰ 2008 ਵਿਚ ਇਸ ਨੂੰ ਘਟਾ ਕੇ 12 ਮਹੀਨੇ ਕਰ ਦਿੱਤਾ ਗਿਆ ਹੈ। ਡਾਕਟਰ, ਅਧਿਆਪਕ ਵਰਗੇ ਅਹੁਦਿਆਂ ’ਤੇ ਨਿਯੁਕਤ ਲੋਕਾਂ ਲਈ ਇਸ ਵਿਚ ਢਿੱਲ ਦਿੱਤੀ ਗਈ ਹੈ।

PunjabKesari

ਚੀਨ
ਚੀਨ ਵਿਚ ਨਾਗਰਿਕਾਂ ਲਈ ਮਿਲਟਰੀ ਸਰਵਿਸ ਕਰਨਾ ਤਕਨੀਕੀ ਤੌਰ ’ਤੇ ਲਾਜ਼ਮੀ ਹੈ ਪਰ ਦੇਸ਼ ਵਿਚ ਲਾਜ਼ਮੀ ਫ਼ੌਜੀ ਸੇਵਾ 1949 ਤੋਂ ਬਾਅਦ ਲਾਗੂ ਨਹੀਂ ਕੀਤੀ ਗਈ ਕਿਉਂਕਿ ਫ਼ੌ ਨੂੰ ਲੱਗਦਾ ਹੈ ਕਿ ਲੋਕ ਆਪਣੀ ਮਰਜ਼ੀ ਨਾਲ ਆਉਂਦੇ ਹੀ ਹਨ।

ਇਜ਼ਰਾਈਲ
ਇਜ਼ਰਾਈਲ ਵਿਚ ਫ਼ੌਜੀ ਸੇਵਾ ਮਰਦਾਂ ਅਤੇ ਔਰਤਾਂ ਲਈ ਲਾਜ਼ਮੀ ਹਨ। ਮਰਦ ਇਜ਼ਰਾਈਲੀ ਡਿਫੈਂਸ ਫ਼ੋਰਸ ਵਿਚ 3 ਸਾਲ ਅਤੇ ਔਰਤਾਂ ਲਗਭਗ 2 ਸਾਲ ਲਈ ਸੇਵਾਵਾਂ ਦਿੰਦੀਆਂ ਹਨ। ਇਹ ਨਿਯਮ ਦੇਸ਼ ਅਤੇ ਵਿਦੇਸ਼ ਵਿਚ ਇਜ਼ਰਾਈਲੀ ਨਾਗਰਿਕਾਂ ’ਤੇ ਲਾਗੂ ਹੁੰਦਾ ਹੈ।

ਇਹ ਵੀ ਪੜ੍ਹੋ:  ਗੈਂਗਸਟਰ ਕਲਚਰ ਪੁਰਾਣੀਆਂ ਸਰਕਾਰਾਂ ਦੀ ਦੇਣ, ਖ਼ਤਮ ਅਸੀਂ ਕਰਾਂਗੇ: ਭਗਵੰਤ ਮਾਨ

ਦੱਖਣੀ ਕੋਰੀਆ
ਦੱਖਣੀ ਕੋਰੀਆ ’ਚ ਕੌਮੀ ਫ਼ੌਜੀ ਸੇਵਾ ਲਈ ਮਜ਼ਬੂਤ ਪ੍ਰਣਾਲੀ ਹੈ। ਸਰੀਰਕ ਤੌਰ ’ਤੇ ਸਮਰੱਥ ਸਾਰੇ ਮਰਦਾਂ ਲਈ ਫ਼ੌਜ ਵਿਚ 21 ਮਹੀਨੇ, ਸਮੁੰਦਰੀ ਫ਼ੌਜ ਵਿਚ 23 ਮਹੀਨੇ ਜਾਂ ਹਵਾਈ ਫ਼ੌਜ ਵਿਚ 24 ਮਹੀਨੇ ਦੀ ਸੇਵਾ ਦੇਣੀ ਲਾਜ਼ਮੀ ਹੈ।

ਉੱਤਰੀ ਕੋਰੀਆ
ਉੱਤਰੀ ਕੋਰੀਆ ਕੋਲ ਸਭ ਤੋਂ ਲੰਮੀ ਲਾਜ਼ਮੀ ਫ਼ੌਜੀ ਸੇਵਾ ਦੀ ਵਿਵਸਥਾ ਹੈ। ਇਥੇ ਮਰਦਾਂ ਨੂੰ 11 ਸਾਲ ਅਤੇ ਔਰਤਾਂ ਨੂੰ 7 ਸਾਲ ਫ਼ੌਜ ਵਿਚ ਨੌਕਰੀ ਕਰਨੀ ਪੈਂਦੀ ਹੈ।

ਇਰੀਟ੍ਰੀਆ
ਅਫਰੀਕੀ ਦੇਸ਼ ਇਰੀਟ੍ਰੀਆ ’ਚ ਵੀ ਫ਼ੌਜ ਵਿਚ ਲਾਜ਼ਮੀ ਸੇਵਾ ਦੇਣ ਦੀ ਵਿਵਸਥਾ ਹੈ। ਇਸ ਦੇਸ਼ ਵਿਚ ਮਰਦਾਂ, ਨੌਜਵਾਨਾਂ ਅਤੇ ਅਣਵਿਆਹੀਆਂ ਔਰਤਾਂ ਨੂੰ 18 ਮਹੀਨੇ ਦੇਸ਼ ਦੀ ਫ਼ੌਜ ਵਿਚ ਕੰਮ ਕਰਨਾ ਪੈਂਦਾ ਹੈ। ਮਨੁੱਖੀ ਅਧਿਕਾਰ ਸੰਗਠਨਾਂ ਅਨੁਸਾਰ ਇਰੀਟ੍ਰੀਆ ਵਿਚ 18 ਮਹੀਨਿਆਂ ਦੀ ਸੇਵਾ ਨੂੰ ਅਕਸਰ ਕੁਝ ਸਾਲਾਂ ਲਈ ਵਧਾ ਦਿੱਤਾ ਜਾਂਦਾ ਹੈ।

ਸਵਿਟਜ਼ਰਲੈਂਡ
ਸਵਿਟਜ਼ਰਲੈਂਡ ’ਚ 18 ਤੋਂ 34 ਸਾਲ ਦੀ ਉਮਰ ਦੇ ਮਰਦਾਂ ਲਈ ਫ਼ੌਜੀ ਸੇਵਾ ਲਾਜ਼ਮੀ ਹੈ। ਸਵਿਟਜ਼ਰਲੈਂਡ ਨੇ 2013 ਵਿਚ ਇਸ ਨੂੰ ਖ਼ਤਮ ਕਰਨ ਲਈ ਵੋਟਿੰਗ ਕੀਤੀ ਸੀ। ਸਾਲ 2013 ਵਿਚ ਤੀਜੀ ਵਾਰ ਇਸ ਮੁੱਦੇ ਨੂੰ ਜਨਮਤ ਸੰਗ੍ਰਹਿ ਲਈ ਰੱਖਿਆ ਗਿਆ ਸੀ। ਇਥੇ ਲਾਜ਼ਮੀ ਸੇਵਾ 21 ਹਫ਼ਤਿਆਂ ਦੀ ਹੈ, ਜਿਸ ਤੋਂ ਬਾਅਦ ਸਾਲਾਨਾ ਵਾਧੂ ਸਿਖਲਾਈ ਦਿੱਤੀ ਜਾਂਦੀ ਹੈ।

PunjabKesari

ਬ੍ਰਾਜ਼ੀਲ
ਬ੍ਰਾਜ਼ੀਲ ਵਿਚ 18 ਸਾਲ ਦੇ ਨੌਜਵਾਨਾਂ ਲਈ ਫ਼ੌਜੀ ਸੇਵਾ ਲਾਜ਼ਮੀ ਹੈ। ਇਹ ਲਾਜ਼ਮੀ ਫ਼ੌਜੀ ਸੇਵਾ 10 ਤੋਂ 12 ਮਹੀਨਿਆਂ ਦੇ ਵਿਚਕਾਰ ਰਹਿੰਦੀ ਹੈ। ਸਿਹਤ ਕਾਰਨਾਂ ਕਰਕੇ ਫ਼ੌਜ ਵਿਚ ਲਾਜ਼ਮੀ ਤੌਰ ’ਤੇ ਸੇਵਾ ਦੇਣ ਦੇ ਮਾਮਲੇ ਵਿਚ ਛੋਟ ਦਿੱਤੀ ਜਾ ਸਕਦੀ ਹੈ। ਜੇ ਕੋਈ ਨੌਜਵਾਨ ਯੂਨੀਵਰਸਿਟੀ ਵਿਚ ਪੜ੍ਹ ਰਿਹਾ ਹੈ ਤਾਂ ਕੁਝ ਸਮੇਂ ਬਾਅਦ ਉਸ ਨੂੰ ਫੌਜ ਵਿਚ ਲਾਜ਼ਮੀ ਸੇਵਾ ਦੇਣ ਲਈ ਜਾਣਾ ਪੈਂਦਾ ਹੈ।

ਸੀਰੀਆ
ਸੀਰੀਆ ਵਿਚ ਮਰਦਾਂ ਲਈ ਫ਼ੌਜੀ ਸੇਵਾ ਲਾਜ਼ਮੀ ਹੈ। ਮਾਰਚ 2011 ਵਿਚ ਰਾਸ਼ਟਰਪਤੀ ਬਸ਼ਰ ਅਲ-ਅਸਦ ਨੇ ਲਾਜ਼ਮੀ ਫ਼ੌਜੀ ਸੇਵਾ ਨੂੰ 21 ਮਹੀਨਿਆਂ ਤੋਂ ਘਟਾ ਕੇ 18 ਮਹੀਨੇ ਕਰਨ ਦਾ ਫ਼ੈਸਲਾ ਕੀਤਾ ਸੀ। ਜਿਹੜੇ ਵਿਅਕਤੀ ਸਰਕਾਰੀ ਨੌਕਰੀ ਕਰਦੇ ਹਨ ਪਰ ਲਾਜ਼ਮੀ ਫ਼ੌਜੀ ਸੇਵਾ ਨਹੀਂ ਦਿੰਦੇ, ਉਹ ਆਪਣੀ ਨੌਕਰੀ ਗੁਆ ਸਕਦੇ ਹਨ। ਐਮਨੈਸਟੀ ਇੰਟਰਨੈਸ਼ਨਲ ਦਾ ਕਹਿਣਾ ਹੈ ਕਿ ਲਾਜ਼ਮੀ ਫ਼ੌਜੀ ਸੇਵਾ ਦੇਣ ਤੋਂ ਭੱਜਣ ਵਾਲਿਆਂ ਨੂੰ 15 ਸਾਲ ਦੀ ਜੇਲ੍ਹ ਹੋ ਜਾਂਦੀ ਹੈ।

ਜਾਰਜੀਆ
ਜਾਰਜੀਆ ਵਿਚ ਇਕ ਸਾਲ ਦੀ ਫ਼ੌਜੀ ਸੇਵਾ ਲਾਜ਼ਮੀ ਹੈ। ਇਸ ਵਿਚ 3 ਮਹੀਨਿਆਂ ਲਈ ਜੰਗ ਦੀ ਸਿਖਲਾਈ ਦਿੱਤੀ ਜਾਂਦੀ ਹੈ, ਬਾਕੀ 9 ਮਹੀਨੇ ਡਿਊਟੀ ਅਫ਼ਸਰ ਵਾਂਗ ਕੰਮ ਕਰਨਾ ਪੈਂਦਾ ਹੈ, ਜੋ ਪੇਸ਼ੇਵਰ ਫ਼ੌਜ ਦੀ ਮਦਦ ਕਰਦੇ ਹਨ। ਜਾਰਜੀਆ ਨੇ ਲਾਜ਼ਮੀ ਫ਼ੌਜੀ ਸੇਵਾ ਬੰਦ ਕਰ ਦਿੱਤੀ ਸੀ ਪਰ 8 ਮਹੀਨਿਆਂ ਬਾਅਦ ਹੀ 2017 ਵਿਚ ਇਸ ਨੂੰ ਮੁੜ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ:  ਦੋਆਬਾ ਦੇ ਲੋਕਾਂ ਲਈ ਅਹਿਮ ਖ਼ਬਰ, ਕੈਨੇਡਾ ਸਰਕਾਰ ਨੇ ਜਲੰਧਰ ’ਚ ਦਿੱਤੀ ਪਾਸਪੋਰਟ ਜਮ੍ਹਾ ਕਰਵਾਉਣ ਦੀ ਸਹੂਲਤ

ਲਿਥੁਆਨੀਆ
ਲਿਥੁਆਨੀਆ ਵਿਚ ਲਾਜ਼ਮੀ ਫ਼ੌਜੀ ਸੇਵਾ ਨੂੰ 2008 ਵਿਚ ਖ਼ਤਮ ਕਰ ਦਿੱਤਾ ਗਿਆ ਸੀ। 2016 ਵਿਚ ਇਥੋਂ ਦੀ ਸਰਕਾਰ ਨੇ ਇਸ ਨੂੰ 5 ਸਾਲਾਂ ਲਈ ਮੁੜ ਸ਼ੁਰੂ ਕੀਤਾ। ਸਰਕਾਰ ਨੇ ਕਿਹਾ ਕਿ ਅਜਿਹਾ ਰੂਸੀ ਫ਼ੌਜ ਤੋਂ ਵਧਦੇ ਖ਼ਤਰਿਆਂ ਦੇ ਜਵਾਬ ’ਚ ਕੀਤਾ ਗਿਆ ਹੈ। ਇਥੇ 18 ਤੋਂ 26 ਸਾਲ ਦੀ ਉਮਰ ਦੇ ਮਰਦਾਂ ਨੂੰ ਇਕ ਸਾਲ ਲਈ ਫ਼ੌਜ ਵਿਚ ਲਾਜ਼ਮੀ ਤੌਰ ’ਤੇ ਸੇਵਾ ਦੇਣੀ ਪੈਂਦੀ ਹੈ।

ਸਵੀਡਨ
ਸਵੀਡਨ ਨੇ 100 ਸਾਲ ਬਾਅਦ 2010 ਵਿਚ ਲਾਜ਼ਮੀ ਫ਼ੌਜੀ ਸੇਵਾ ਨੂੰ ਖ਼ਤਮ ਕਰ ਦਿੱਤਾ ਸੀ। ਸਾਲ 2017 ਵਿਚ ਇਸ ਨੂੰ ਮੁੜ ਸ਼ੁਰੂ ਕਰਨ ਲਈ ਵੋਟਿੰਗ ਹੋਈ ਸੀ। ਇਸ ਫ਼ੈਸਲੇ ਤੋਂ ਬਾਅਦ ਜਨਵਰੀ 2018 ਤੋਂ 4 ਹਜ਼ਾਰ ਮਰਦਾਂ ਅਤੇ ਔਰਤਾਂ ਨੂੰ ਲਾਜ਼ਮੀ ਫ਼ੌਜੀ ਸੇਵਾ ਲਈ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਤੁਰਕੀ ਵਿਚ 20 ਸਾਲ ਤੋਂ ਵੱਧ ਉਮਰ ਦੇ ਸਾਰੇ ਮਰਦਾਂ ਲਈ ਫ਼ੌਜੀ ਸੇਵਾ ਦੇਣੀ ਲਾਜ਼ਮੀ ਹੈ। ਉਨ੍ਹਾਂ ਨੂੰ 6 ਤੋਂ 15 ਮਹੀਨਿਆਂ ਤਕ ਫ਼ੌਜ ਵਿਚ ਸੇਵਾ ਦੇਣੀ ਪੈਂਦੀ ਹੈ। ਗ੍ਰੀਸ ਵਿਚ 19 ਸਾਲ ਦੀ ਉਮਰ ਦੇ ਨੌਜਵਾਨਾਂ ਲਈ 9 ਮਹੀਨੇ ਦੀ ਫ਼ੌਜੀ ਸੇਵਾ ਦੇਣੀ ਲਾਜ਼ਮੀ ਹੈ। ਈਰਾਨ ਵਿਚ 18 ਸਾਲ ਤੋਂ ਵੱਧ ਉਮਰ ਦੇ ਮਰਦਾਂ ਨੂੰ 24 ਮਹੀਨਿਆਂ ਲਈ ਫ਼ੌਜ ਵਿਚ ਸੇਵਾ ਦੇਣੀ ਪੈਂਦੀ ਹੈ। ਕਿਊਬਾ ਵਿਚ 17 ਤੋਂ 28 ਸਾਲ ਦੀ ਉਮਰ ਦੇ ਮਰਦਾਂ ਨੂੰ 2 ਸਾਲ ਦੀ ਲਾਜ਼ਮੀ ਫ਼ੌਜੀ ਸੇਵਾ ਦੇਣੀ ਪੈਂਦੀ ਹੈ।

ਇਹ ਵੀ ਪੜ੍ਹੋ:  ਗੈਂਗਸਟਰਾਂ ਤੇ ਸਮੱਗਲਰਾਂ ਵਿਰੁੱਧ ਪੰਜਾਬ ਦੇ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • countries
  • Agneepath
  • scheme
  • world
  • america
  • ਅਗਨੀਪਥ ਯੋਜਨਾ
  • ਦੁਨੀਆ
  • ਅਗਨੀਵੀਰ
  • ਅਮਰੀਕਾ
  • ਬ੍ਰਿਟੇਨ
  • ਰੂਸ

ਅਹਿਮ ਖ਼ਬਰ : ਪੰਜਾਬ ਦੇ 3-4 ਹੋਰ ਸਾਬਕਾ ਕਾਂਗਰਸੀ ਮੰਤਰੀ ਰਾਡਾਰ 'ਤੇ, CM ਮਾਨ ਤੱਕ ਪੁੱਜੀਆਂ ਫਾਈਲਾਂ

NEXT STORY

Stories You May Like

  • over 30 comedians to gather at mumbai  s   hahakaar   festival
    ਮੁੰਬਈ ਦੇ "ਹਾਹਾਕਾਰ" ਫੈਸਟੀਵਲ 'ਚ 30 ਤੋਂ ਵੱਧ ਕਾਮੇਡੀਅਨ ਲੈਣਗੇ ਹਿੱਸਾ
  • epfo new rules implemented  employees may benefit
    EPFO ਦੇ ਨਵੇਂ ਨਿਯਮ ਲਾਗੂ, 51 ਲੱਖ ਤੋਂ ਵੱਧ ਮੁਲਾਜ਼ਮਾਂ ਨੂੰ ਹੋ ਸਕਦੈ ਫ਼ਾਇਦਾ
  • varanasi  naxal commander  30 lakh  reward
    ਵਾਰਾਣਸੀ ’ਚ ਮੁਕਾਬਲੇ ’ਚ ਮਾਰਿਆ ਗਿਆ ਨਕਸਲੀ ਕਮਾਂਡਰ, 30 ਲੱਖ ਰੁਪਏ ਦਾ ਸੀ ਇਨਾਮ
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • bsf and police recover 30 bore pistol
    ਖੇਮਕਰਨ ਸਰਹੱਦੀ ਖੇਤਰ ’ਚ BSF ਤੇ ਪੁਲਸ ਵੱਲੋਂ 30 ਬੋਰ ਦੀ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਬਰਾਮਦ
  • zirakpur  30  profit  family  1 81 crore fraud
    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ ਦੇ ਪਰਿਵਾਰ ਨਾਲ ਮਾਰੀ 1.81 ਕਰੋੜ ਦੀ ਠੱਗੀ, ਮਾਸੀ ਗ੍ਰਿਫ਼ਤਾਰ
  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ ਸ਼ਾਮਲ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +