ਬਰਨਾਲਾ (ਕਮਲਜੀਤ) : 31 ਕਿਸਾਨ ਜਥੇਬੰਦੀਆਂ ਦੇ ਸੱਦੇ ਤਹਿਤ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਬਰਨਾਲਾ ਦੇ ਕਸਬਾ ਮਹਿਲ ਕਲਾਂ ਦੇ ਟੋਲ ਪਲਾਜ਼ਾ 'ਤੇ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਇਕ ਕਿਸਾਨ ਆਗੂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸ਼ਾਮ 4 ਵਜੇ ਕਿਸਾਨ ਧਰਨੇ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਸਕੱਤਰ ਯਸ਼ਪਾਲ ਮਹਿਲ ਕਲਾਂ (68) ਸੰਬੋਧਨ ਕਰ ਰਹੇ ਸਨ ਤਾਂ ਅਚਾਨਕ ਸਿਹਤ ਵਿਗੜਣ ਨਾਲ ਉਹ ਡਿੱਗ ਪਏ ਅਤੇ ਉਨ੍ਹਾਂ ਨੂੰ ਮਹਿਲ ਕਲਾਂ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਸ਼ੂਗਰ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਸਨ। ਡਾਕਟਰਾਂ ਅਨੁਸਾਰ ਮੁੱਢਲੇ ਰੂਪ ਵਿਚ ਉਨ੍ਹਾਂ ਦੀ ਮੌਤ ਦਾ ਕਾਰਨ ਅਚਾਨਕ ਸ਼ੂਗਰ ਦਾ ਘਟਨਾ ਲੱਗਦਾ ਹੈ।
ਇਹ ਵੀ ਪੜ੍ਹੋ : '2022 ਦੀਆਂ ਵਿਧਾਨ ਸਭਾ ਚੋਣਾਂ ਭਾਜਪਾ ਵਲੋਂ ਲੜਨਗੇ ਨਵਜੋਤ ਸਿੱਧੂ'
ਯਸ਼ਪਾਲ ਮਹਿਲ ਕਲਾਂ ਸੇਵਾ ਮੁਕਤ ਅਧਿਆਪਕ ਸੀ, ਜੋ ਜਵਾਨੀ ਤੋਂ ਹੀ ਖੱਬੇ ਪੱਖੀ ਲਹਿਰ ਨਾਲ ਜੁੜ ਗਿਆ ਸੀ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਸਮੇਤ ਸਾਰੀ ਉਮਰ ਖੱਬੇ ਪੱਖੀ ਧਿਰਾਂ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਵਿਚ ਸਰਗਰਮ ਰਹੇ। ਉਹ ਇਸ ਸਮੇਂ ਮੰਗਤ ਰਾਮ ਪਾਸਲਾ ਦੀ ਅਗਵਾਈ ਹੇਠ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਕਮੇਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਸਕੱਤਰ ਸਨ। ਕਿਸਾਨ ਆਗੂ ਦੀ ਮੌਤ 'ਤੇ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਦੀ ਸੰਗਰੂਰ ਰੈਲੀ 'ਚੋਂ ਸਿੱਧੂ ਗੈਰ-ਹਾਜ਼ਰ, ਮਨਪ੍ਰੀਤ ਬਾਦਲ ਵੀ ਨਦਾਰਦ
ਜਲੰਧਰ ਜ਼ਿਲ੍ਹੇ 'ਚੋਂ ਕੋਰੋਨਾ ਦੇ 88 ਨਵੇਂ ਕੇਸਾਂ ਦੀ ਪੁਸ਼ਟੀ, 5 ਮਰੀਜ਼ਾਂ ਦੀ ਮੌਤ
NEXT STORY