ਬਰਨਾਲਾ (ਪੁਨੀਤ ਮਾਨ) : ਬਰਨਾਲਾ 'ਚ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿਚ 3 ਘੰਟਿਆਂ ਲਈ ਬਠਿੰਡਾ-ਚੰਡੀਗੜ੍ਹ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਇਕ ਅਕਾਲੀ ਆਗੂ ਦਵਿੰਦਰ ਸਿੰਘ ਬਿਹਲਾ ਨੇ ਬਿੱਲਾਂ ਦੇ ਵਿਰੋਧ ਵਿਚ ਆਪਣੇ ਟ੍ਰੈਕਟਰ ਨੂੰ ਅੱਗ ਲਗਾ ਦਿੱਤੀ ਅਤੇ ਬਿੱਲ ਵਾਪਸ ਨਾ ਲੈਣ ਦੀ ਸੂਰਤ ਵਿਚ ਖੁਦ ਨੂੰ ਪ੍ਰਧਾਨ ਮੰਤਰੀ ਆਵਾਸ ਦੇ ਸਾਹਮਣੇ ਅੱਗ ਲਗਾਉਣ ਦੀ ਚਿਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ : ਚੱਬੇਵਾਲ 'ਚ ਧਰਨੇ ਦੌਰਾਨ ਅਕਾਲੀਆਂ ਤੇ ਕਿਸਾਨਾਂ ਵਿਚਾਲੇ ਖੜਕੀ (ਤਸਵੀਰਾਂ)
ਇਸ ਦੌਰਾਨ ਆਪਣੇ ਟ੍ਰੈਕਟਰ ਨੂੰ ਅੱਗ ਲਗਾਉਣ ਵਾਲੇ ਅਕਾਲੀ ਨੇਤਾ ਦਵਿੰਦਰ ਬਿਹਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਿਹੜੇ ਖੇਤੀ ਬਿੱਲ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਕੀਤੇ ਗਏ ਹਨ, ਉਹ ਪੂਰੀ ਤਰ੍ਹਾਂ ਕਿਸਾਨਾਂ ਦੇ ਖ਼ਿਲਾਫ਼ ਹਨ ਅਤੇ ਅਕਾਲੀ ਦਲ ਇਨ੍ਹਾਂ ਬਿੱਲਾਂ ਦੇ ਵਿਰੋਧ ਵਿਚ ਅੱਜ ਧਰਨੇ 'ਤੇ ਬੈਠਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਵੀ ਦੇ ਦਿੱਤਾ ਹੈ।
ਇਹ ਵੀ ਪੜ੍ਹੋ : ਖੇਤੀ ਬਿੱਲਾਂ ਦੇ ਵਿਰੋਧ 'ਚ ਖੁੱਲ੍ਹ ਕੇ ਨਿੱਤਰੇ ਨਵਜੋਤ ਸਿੱਧੂ, ਕੇਂਦਰ ਨੂੰ ਮਾਰਿਆ 'ਲਲਕਾਰਾ'
ਉਨ੍ਹਾਂ ਕਿਹਾ ਕਿ ਟ੍ਰੈਕਟਰ ਕਿਸਾਨ ਦੇ ਪੁੱਤ ਵਾਂਗ ਹੁੰਦਾ ਹੈ ਅਤੇ ਉਸ ਨੇ ਅੱਜ ਦੁਖੀ ਮਨ ਨਾਲ ਆਪਣੇ ਟ੍ਰੈਕਟਰ ਨੂੰ ਅੱਗ ਦੇ ਹਵਾਲੇ ਕੀਤਾ ਹੈ। ਬਿਹਲਾ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਜੇ ਇਹ ਬਿੱਲ ਵਾਪਸ ਨਾ ਲਏ ਤਾਂ ਉਹ ਪ੍ਰਧਾਨ ਮੰਤਰੀ ਆਵਾਸ ਦੇ ਸਾਹਮਣੇ ਆਪਣੇ ਆਪ ਨੂੰ ਅੱਗ ਲਗਾ ਲਵੇਗਾ।
ਇਹ ਵੀ ਪੜ੍ਹੋ : ਵਿਆਹ ਦੇ ਸ਼ਗਨਾਂ 'ਚ ਪਿਆ ਭੜਥੂ, ਡੀ. ਜੇ. 'ਤੇ ਨੱਚਦਿਆਂ ਮਚ ਗਿਆ ਚੀਕ-ਚਿਹਾੜਾ
ਗੁਰਦਾਸਪੁਰ 'ਚ ਅਕਾਲੀ ਵਰਕਰਾਂ ਸਮੇਤ ਕਿਸਾਨਾਂ ਨੇ ਦਿੱਤਾ ਧਰਨਾ, ਕੇਂਦਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
NEXT STORY