ਜਲੰਧਰ (ਬਿਊਰੋ) : ਹੜ੍ਹਾਂ ਕਰਕੇ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋਈਆਂ ਸਨ, ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਸਦਕਾ ਲੋਹੀਆਂ ਦੇ ਲਗਭਗ 6460 ਏਕੜ ਰਕਬੇ ’ਚ ਝੋਨੇ ਦੀਆਂ ਅਗੇਤੀਆਂ ਪੱਕਣ ਵਾਲੀਆਂ ਕਿਸਮਾਂ ਦੀ ਮੁੜ ਲੁਆਈ ਕੀਤੀ ਗਈ ਹੈ। ਇਸ ਤੋਂ ਇਲਾਵਾ 1000 ਏਕੜ ਰਕਬੇ ’ਤੇ ਝੋਨੇ ਦੀ ਮੁੜ ਲੁਆਈ ਦਾ ਕੰਮ ਚੱਲ ਰਿਹਾ ਹੈ, ਜੋ ਕਿ ਕੁਝ ਹੀ ਦਿਨਾਂ 'ਚ ਮੁਕੰਮਲ ਕਰ ਲਿਆ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਨੂੰ 25 ਕੁਇੰਟਲ ਬੀਜ ਪ੍ਰਾਪਤ ਹੋਇਆ ਸੀ ਅਤੇ ਅਧਿਕਾਰੀਆਂ ਵੱਲੋਂ ਪਨੀਰੀ ਤਿਆਰ ਕਰਨ ਲਈ ਵਲੰਟੀਅਰਾਂ ਦੇ ਸਹਿਯੋਗ ਖਾਲੀ ਪਈ ਜ਼ਮੀਨ ਦੀ ਵਰਤੋਂ ਕੀਤੀ ਗਈ ।
ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਕਿਸਾਨਾਂ ਨਾਲ ਰਾਬਤੇ ’ਚ ਰਹਿਣ ਲਈ ਅਧਿਕਾਰੀਆਂ ਅਤੇ ਕਿਸਾਨਾਂ ਨੂੰ ਸ਼ਾਮਲ ਕਰਦਿਆਂ ਵਟਸਐਪ ਗਰੁੱਪ ਵੀ ਬਣਾਏ ਗਏ ਹਨ ਤਾਂ ਜੋ ਉਹ ਪਨੀਰੀ ਪ੍ਰਾਪਤ ਕਰਕੇ ਝੋਨੇ ਦੀ ਮੁੜ ਲੁਆਈ ਕਰ ਸਕਣ। ਸਾਰੰਗਲ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਰ ਹੜ੍ਹ ਪ੍ਰਭਾਵਿਤ ਕਿਸਾਨ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਹ ਜਲਦ ਤੋਂ ਜਲਦ ਪਨੀਰੀ ਦੀ ਮੁੜ ਲੁਆਈ ਕਰ ਸਕਣ।
ਇਹ ਵੀ ਪੜ੍ਹੋ : ਮੋਹਾਲੀ ਦੀ ਸਿਆਸਤ : ਵੋਟ ਬੈਂਕ ਖਿੱਚਣ ਲਈ ਨਵੀਂ-ਨਵੀਂ ਰਣਨੀਤੀ ਅਪਣਾ ਰਹੇ ਸਿਆਸਤਦਾਨ
ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਮੁੜ ਵਸੇਬੇ ਨੂੰ ਜਲਦ ਯਕੀਨੀ ਬਣਾਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਵਿਭਾਗ ਵਟਸਐਪ ਗਰੁੱਪਾਂ ਰਾਹੀਂ ਪ੍ਰਭਾਵਿਤ ਕਿਸਾਨਾਂ ਨਾਲ ਲਗਾਤਾਰ ਸੰਪਰਕ ’ਚ ਹੈ।
ਉਨ੍ਹਾਂ ਦੱਸਿਆ ਕਿ ਵਟਸਐਪ ਗਰੁੱਪਾਂ ਰਾਹੀਂ ਕਿਸਾਨਾਂ ਨੂੰ ਪਨੀਰੀ ਪ੍ਰਾਪਤ ਕਰਨ ਲਈ ਸੰਦੇਸ਼ ਭੇਜੇ ਗਏ ਅਤੇ ਜਿਨ੍ਹਾਂ ਨੂੰ ਲੋੜ ਸੀ, ਉਨ੍ਹਾਂ ਵੱਲੋਂ ਉਸੇ ਦਿਨ ਵਿਭਾਗ ਤੋਂ ਪਨੀਰੀ ਪ੍ਰਾਪਤ ਕੀਤੀ ਗਈ । ਬਹੁਤੇ ਕਿਸਾਨਾਂ ਵੱਲੋਂ ਪੀਆਰ-126 ਦੀ ਮੁੜ ਲੁਆਈ ਕੀਤੀ ਗਈ ਹੈ ਅਤੇ ਕੁਝ ਵੱਲੋਂ ਬਾਸਮਤੀ 1509 ਦੀ ਚੋਣ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਦੀ ਇਹ ਵੱਡੀ ਸਮੱਸਿਆ ਹੋਵੇਗੀ ਹੱਲ, CM ਮਾਨ ਨੇ 4 ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਾਇਰਿੰਗ ਦੀਆਂ ਆਵਾਜ਼ਾਂ ਨਾਲ ਫਿਰ ਕੰਬਿਆ ਜਲੰਧਰ, ਇਸ ਮਸ਼ਹੂਰ ਇਲਾਕੇ ਵਿਚ ਚੱਲੀਆਂ ਗੋਲ਼ੀਆਂ
NEXT STORY