ਚੰਡੀਗੜ੍ਹ : ਦੇਸ਼ ਵਿਚ ਕਾਲੇ ਖੇਤੀ ਕਾਨੂੰਨ ਲਿਆਂਦੇ ਜਾਣ ਦਾ ਇਕ ਵਰ੍ਹਾ ਮੁਕੰਮਲ ਹੋਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਪਾਸੋਂ ਇਹ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕਰਦੇ ਹੋਏ ਅੱਗੇ ਵਧਣ ਲਈ ਕਿਸਾਨਾਂ ਨਾਲ ਵਿਸਥਾਰ ਵਿਚ ਗੱਲਬਾਤ ਕਰਨ ਲਈ ਆਖਿਆ ਹੈ। ਕਿਸਾਨਾਂ ਦੇ ਪ੍ਰਦਰਸ਼ਨਾਂ ਵਿਚ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਕਿ ਕੇਂਦਰ ਆਪਣੇ ਬੱਜਰ ਗੁਨਾਹ ਨੂੰ ਸਮਝੇ ਅਤੇ ਕਿਸਾਨਾਂ ਤੇ ਮੁਲਕ ਦੇ ਹਿੱਤ ਵਿਚ ਕਾਨੂੰਨ ਵਾਪਸ ਲਏ ਜਾਣ। ਮੁੱਖ ਮੰਤਰੀ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰਵਾਏ ਤੀਜੇ ਰਾਜ ਪੱਧਰੀ ਵਰਚੁਅਲ ਕਿਸਾਨ ਮੇਲੇ ਦੇ ਉਦਘਾਟਨ ਮੌਕੇ ‘ਜੇਕਰ ਕਿਸਾਨ ਨਹੀਂ ਤਾਂ ਭੋਜਨ ਨਹੀਂ’ ਦਾ ਬੈਜ ਲਾਇਆ ਹੋਇਆ ਸੀ। ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜੇ ਜਾਣ ਦੇ ਰੁਝਾਨ ਨੂੰ ਖ਼ਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਤਰਜ਼ ’ਤੇ ਇਸ ਦੋ ਰੋਜ਼ਾ ਮੇਲੇ ਦਾ ਮੁੱਖ ਵਿਸ਼ਾ ਵੀ ‘ਕਰੀਏ ਪਰਾਲੀ ਦੀ ਸੰਭਾਲ, ਧਰਤੀ ਮਾਂ ਹੋਵੇ ਖੁਸ਼ਹਾਲ’ ਹੈ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਨੂੰ ਲੈ ਕੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਬਾਦਲਾਂ ’ਤੇ ਮੜ੍ਹੇ ਗੰਭੀਰ ਦੋਸ਼
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਸੰਵਿਧਾਨ ਵਿਚ 127 ਵਾਰ ਸੋਧ ਕੀਤੀ ਜਾ ਚੁੱਕੀ ਹੈ ਤਾਂ ਫਿਰ ਖੇਤੀ ਕਾਨੂੰਨਾਂ ਰੱਦ ਕਰਨ ਲਈ ਇਕ ਵਾਰ ਫਿਰ ਸੋਧ ਕਿਉਂ ਨਹੀਂ ਕੀਤੀ ਜਾ ਸਕਦੀ ਅਤੇ ਇਨ੍ਹਾਂ ਕਾਨੂੰਨਾਂ ਨਾਲ ਪੈਦਾ ਹੋਈ ਪੇਚੀਦਾ ਸਥਿਤੀ ਨੂੰ ਹੱਲ ਕੀਤਾ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਜੋ ਕਿਸਾਨਾਂ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ, ਨੂੰ ਪੁੱਛਣਾ ਚਾਹੁੰਦੇ ਹਨ ਕਿ 128ਵੀਂ ਵਾਰ ਸੋਧ ਕਰਨ ਵਿਚ ਤਹਾਨੂੰ ਕੀ ਦਿੱਕਤ ਹੋ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਕ ਦੀ ਤਰੱਕੀ ਤੇ ਵਿਕਾਸ ਵਿਚ ਮਿਸਾਲੀ ਯੋਗਦਾਨ ਪਾਉਣ ਵਾਲੇ ਕਿਸਾਨ ਭਾਈਚਾਰੇ ਨਾਲ ਅੱਜ ਜੋ ਕੁਝ ਵੀ ਵਾਪਰ ਰਿਹਾ ਹੈ, ਉਹ ਬਹੁਤ ਹੀ ਦੁਖਦਾਇਕ ਹੈ। ਉਨ੍ਹਾਂ ਨੇ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਮਨਸੂਖ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਕਾਨੂੰਨ ਸਿਰਫ ਕਿਸਾਨ ਭਾਈਚਾਰੇ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ ਲਈ ਘਾਤਕ ਹਨ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਐਕਸ਼ਨ ਮੋਡ ’ਚ ਆਮ ਆਦਮੀ ਪਾਰਟੀ, ਚੁੱਕਿਆ ਵੱਡਾ ਕਦਮ
ਮੁਲਕ ਦੀ ਤਰੱਕੀ ਵਿਚ ਪੰਜਾਬ ਅਤੇ ਇਸ ਦੇ ਕਿਸਾਨਾਂ ਦੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਕੁੱਲ ਭੂਗੋਲਿਕ ਖੇਤਰ ਦਾ ਮਹਿਜ਼ 1.53 ਫੀਸਦੀ ਹਿੱਸਾ ਹੋਣ ਦੇ ਬਾਵਜੂਦ ਪੰਜਾਬ, ਮੁਲਕ ਦੇ ਕੁੱਲ ਕਣਕ ਦੀ 18 ਫੀਸਦੀ ਪੈਦਾਵਾਰ, ਕਣਕ ਦੀ 11 ਫੀਸਦੀ ਪੈਦਾਵਾਰ, ਕਪਾਹ ਦੀ 4.4 ਫੀਸਦੀ ਪੈਦਾਵਾਰ ਅਤੇ ਦੁੱਧ ਦੀ 10 ਫੀਸਦੀ ਪੈਦਵਾਰ ਕਰਦਾ ਹੈ। ਸੂਬੇ ਦੇ ਕਿਸਾਨਾਂ ਦੀਆਂ ਪ੍ਰਾਪਤੀਆਂ ਉਤੇ ਮਾਣ ਮਹਿਸੂਸ ਕਰਦੇ ਹੋਏ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਕੇਂਦਰੀ ਭੰਡਾਰ ਵਿਚ ਕਣਕ ਦਾ 35-40 ਫੀਸਦੀ ਅਤੇ ਚਾਵਲ ਦਾ 25-30 ਫੀਸਦੀ ਯੋਗਦਾਨ ਪਾ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਾਲ 2018-19 ਦੌਰਾਨ ਸੂਬੇ ਨੇ ਕਣਕ ਦੇ ਉਤਪਾਦਨ (5188 ਕਿਲੋਗ੍ਰਾਮ ਪ੍ਰਤੀ ਹੈਕਟੇਅਰ) ਅਤੇ 182.6 ਲੱਖ ਟਨ ਦੇ ਉਤਪਾਦਨ ਦਾ ਰਿਕਾਰਡ ਕਾਇਮ ਕੀਤਾ ਹੈ। ਸੂਬੇ ਨੇ ਸਾਲ 2017-18 ਦੌਰਾਨ ਚੌਲ ਦੀ ਪੈਦਾਵਾਰ (4366 ਕਿਲੋਗ੍ਰਾਮ ਪ੍ਰਤੀ ਹੈਕਟੇਅਰ) ਅਤੇ ਉਤਪਾਦਨ 133.8 ਲੱਖ ਟਨ ਦੇ ਉਤਪਾਦਨ ਦਾ ਰਿਕਾਰਡ ਵੀ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਾਲ 2019-20 ਦੌਰਾਨ ਵੀ ਕਪਾਹ ਦੀ ਪੈਦਾਵਾਰ (827 ਕਿਲੋਗ੍ਰਾਮ ਗੱਠ ਪ੍ਰਤੀ ਹੈਕਟੇਅਰ) ਵਿਚ ਰਿਕਾਰਡ ਬਣਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਪੰਜਾਬ ਦੇ ਕਿਸਾਨਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀਆਂ ਸੁਧਰੀਆਂ ਹੋਈਆਂ ਖੇਤੀ ਤਕਨਾਲੋਜੀਆਂ ਦੇ ਸਿਰ ਬੱਝਦਾ ਹੈ।
ਇਹ ਵੀ ਪੜ੍ਹੋ : ਮੁਕਤਸਰ ਦੇ ਪਿੰਡ ਡੋਡਾਵਾਲੀ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ, ਸੀ. ਸੀ. ਟੀ. ਵੀ. ਦੇਖ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸ਼ਾਤਰ ਲੋਕਾਂ ਨੇ ਗੱਲਾਂ 'ਚ ਫਸਾਇਆ ਇਹ ਸ਼ਖਸ, 25 ਲੱਖ ਦੀ ਲਾਟਰੀ ਜਿੱਤਣ ਦਾ ਕਹਿ ਇੰਝ ਖੇਡਿਆ ਵੱਡਾ ਖੇਡ
NEXT STORY