ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੀ ਵੱਡੀ ਜਿੱਤ ਦੱਸਿਆ ਹੈ। ਸਰਦਾਰ ਬਾਦਲ ਦਾ ਆਖਣਾ ਹੈ ਕਿ ਇਹ ਕਿਸਾਨਾਂ ਦੇ ਵੱਡੇ ਸੰਘਰਸ਼ ਦੀ ਜਿੱਤ ਹੈ ਅਤੇ ਇਸੇ ਸੰਘਰਸ਼ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਹੈ। ਵੀਡੀਓ ਜਾਰੀ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਇਹ ਤਿੰਨੇ ਕਾਲੇ ਕਾਨੂੰਨ ਜ਼ਬਰਦਸਤੀ ਬਣਾਏ ਗਏ ਸਨ ਅਤੇ ਹੁਣ ਜਦੋਂ ਸਰਕਾਰ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ ਹੈ ਤਾਂ ਉਸ ਨੇ ਇਨ੍ਹਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਲਈ ਕਿਸਾਨ ਵਧਾਈ ਦੇ ਪਾਤਰ ਹਨ।
ਇਹ ਵੀ ਪੜ੍ਹੋ : ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ’ਤੇ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ਮੋਰਚੇ ’ਤੇ ਲਿਆ ਇਹ ਫ਼ੈਸਲਾ
ਸਰਦਾਰ ਬਾਦਲ ਨੇ ਇਸ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਦਕਾ ਹੀ ਅੱਜ ਕੇਂਦਰ ਸਰਕਾਰ ਤਿੰਨੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਈ ਹੈ। ਇਸ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲਿਆਂ ਨੂੰ ਇਤਿਹਾਸ ਵਿਚ ਵੱਡੀ ਜਗ੍ਹਾ ਦਿੱਤੀ ਜਾਵੇਗੀ। ਉਨ੍ਹਾਂ ਦੀ ਕੁਰਬਾਨੀ ਨੂੰ ਸਾਰੇ ਪੰਜਾਬੀ, ਕਿਸਾਨ ਅਤੇ ਸਾਰੀ ਦੁਨੀਆ ਹਮੇਸ਼ਾ ਯਾਦ ਰੱਖੇਗੀ।
ਇਹ ਵੀ ਪੜ੍ਹੋ : ਪੱਟੀ ’ਚ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਦੋ ਨੌਜਵਾਨਾਂ ਦਾ ਕਤਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੁਲਸ ਮੁਲਾਜ਼ਮ ਨੇ ਸਾਲੇ 'ਤੇ ਚਲਾਈ ਗੋਲੀ, ਬਚ ਗਿਆ ਤਾਂ ਤੋੜੀਆਂ ਲੱਤਾਂ
NEXT STORY