ਤਪਾ ਮੰਡੀ (ਸ਼ਾਮ,ਗਰਗ) : ਮੁੱਖ ਮੰਤਰੀ ਪੰਜਾਬ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਦਰਬਾਰਾ ਸਿੰਘ ਗੁਰੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਕਿਸਾਨਾਂ ਦੀ ਇਤਿਹਾਸਿਕ ਜਿੱਤ ਹੈ। ਉਨ੍ਹਾਂ ਕਿਹਾ ਕਿ ਇਕ ਸਾਲ ਤੋਂ ਵੱਧ ਸਮੇਂ ਇਨ੍ਹਾਂ ਤਿੰਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਸ਼ਾਂਤੀ ਪੂਰਵਕ ਅੰਦੋਲਨ ਕਰਕੇ ਭਾਰਤ ਦੇ ਲੋਕਤੰਤਰ ਵਿਚ ਇਕ ਵੱਡੇ ਇਤਿਹਾਸ ਦੀ ਰਚਨਾ ਕੀਤੀ ਹੈ। ਅਕਾਲੀ ਪਿੰਡ ਮਹਿਤਾ ਵਿਖੇ ਇਕ ਸਮਾਗਮ ’ਚ ਭਾਗ ਲੈਣ ਆਏ ਸਨ। ਉਨ੍ਹਾਂ ਕਿਹਾ ਕਿ ਲਗਭਗ ਇਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਬੈਠਕੇ ਜੋ ਅੰਦੋਲਨ ਕੀਤਾ ਉਸ ਵਿਚ ਉਨ੍ਹਾਂ ਧੁੱਪ, ਮੀਂਹ, ਸਰਦੀ, ਗਰਮੀ ਅਤੇ ਬੇਸ਼ੁਮਾਰ ਧੁੰਦਾਂ ਨੂੰ ਝੱਲਦੇ ਹੋਏ ਵੱਡੀ ਘਾਲਣਾ ਕੀਤੀ ਹੈ ਜਿਸ ਵਿਚ ਬੀਬੀਆਂ ਨੇ ਵੀ ਵੱਡੀ ਸ਼ਮੂਲੀਅਤ ਕੀਤੀ ਅਤੇ ਇਸ ਅੰਦਲਨ ਨੂੰ ਪੂਰੇ ਦੇਸ਼ ਵਿਚ ਫੈਲਾ ਦਿੱਤਾ, ਉਨ੍ਹਾਂ ਅਣਥੱਕ ਕੁਰਬਾਨੀਆਂ ਸਦਕਾ ਇਸ ਵਿਚ 700 ਤੋਂ ਵੱਧ ਕਿਸਾਨ ਸ਼ਹੀਦੀਆਂ ਪਾ ਗਏ ਹਨ। ਉਨ੍ਹਾਂ ਦੀਆਂ ਸ਼ਹੀਦੀਆਂ ਅਜਾਈਂ ਨਹੀਂ ਗਈਆਂ ਤੇ ਅੰਤ ਉਨ੍ਹਾਂ ਜਿੱਤ ਪ੍ਰਾਪਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਅੰਦੋਲਨ ਦੇਸ਼ ਦੇ ਇਤਿਹਾਸ ’ਚ ਸੁਨਹਿਰੀ ਅੱਖਰਾਂ ਨਾਲ ਲਿਖਿਆਂ ਜਾਵੇਗਾ। ਉਨ੍ਹਾਂ ਕਿਸਾਨਾਂ,ਮਜ਼ਦੂਰਾਂ ਅਤੇ ਵਪਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਵੱਡੀ ਪ੍ਰਾਪਤੀ ਕੀਤੀ ਹੈ ਅਤੇ ਸਾਰੇ ਵਧਾਈ ਦੇ ਪਾਤਰ ਹਨ। ਉਨ੍ਹਾਂ ਮੰਗ ਕੀਤੀ ਕਿ ਐੱਮ.ਐੱਸ.ਪੀ ਨੂੰ ਵੀ ਗਾਰੰਟੀ ਵਾਲਾ ਕਾਨੂੰਨ ਬਣਾਇਆ ਜਾਵੇ ਅਤੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ। ਇਸ ਮੋਕੇ ਹਾਜ਼ਰ ਕੌਰ ਸਿੰਘ ਮਹਿਤਾ, ਸਰਪੰਚ ਉਤਮ ਸਿੰਘ, ਗੁਰਜਿੰਦਰ ਸਿੰਘ, ਸ਼ਮਸੇਰ ਸਿੰਘ ਸ਼ੇਰੀ, ਮਨਜੀਤ ਸਿੰਘ, ਮੱਘਧਰ ਸਿੰਘ, ਜੀਤ ਸਿੰਘ, ਗੁਲਜਾਰ ਸਿੰਘ, ਮੈਨੇਜਰ ਸਵਰਨ ਸਿੰਘ, ਭੋਲਾ ਸਿੰਘ ਗੁਰੂ, ਨਿਰਮਲ ਸਿੰਘ ਗੁਰੂ, ਜਗਬੀਰ ਸਿੰਘ ਗ੍ਰੰਥੀ ਆਦਿ ਨੇ ਦਰਬਾਰਾ ਸਿੰਘ ਗੁਰੂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
ਕਰਤਾਰਪੁਰ ਸਾਹਿਬ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਬੋਲੇ, 'ਪਾਕਿਸਤਾਨ ਨਾਲ ਵਪਾਰ ਖੁੱਲ੍ਹਣਾ ਚਾਹੀਦੈ'
NEXT STORY