ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਰਿੱਟ ਪਟੀਸ਼ਨ ਮਾੜੀ ਸਲਾਹ ਹੈ ਅਤੇ ਕਿਹਾ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਚੁਣੌਤੀ ਦਿੰਦੀ ਪਟੀਸ਼ਨ ਇਸ ਮਾਮਲੇ 'ਤੇ ਸਾਰੀਆਂ ਕਿਸਾਨ ਜਥੇਬੰਦੀਆਂ ਵਿਚ ਆਮ ਸਹਿਮਤੀ ਹੋਣ ਤੋਂ ਬਾਅਦ ਹੀ ਦਾਇਰ ਹੋਣੀ ਚਾਹੀਦੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਿਥੇ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਸਵਾਲ ਹੈ, ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਦਾਇਰ ਰਿੱਟ ਪਟੀਸ਼ਨ ਨਾਲ ਅਕਾਲੀ ਦਲ ਦਾ ਕੋਈ ਲੈਣ ਦੇਣ ਨਹੀਂ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਖੇਤੀ ਕਾਨੂੰਨਾਂ ਖ਼ਿਲਾਫ਼ ਐੱਸ. ਸੀ. 'ਚ ਪਾਈ ਪਟੀਸ਼ਨ ਲਵੇਗਾ ਵਾਪਸ
ਉਨ੍ਹਾਂ ਕਿਹਾ ਕਿ ਅਜਮੇਰ ਸਿੰਘ ਲੱਖੋਵਾਲ ਗਰੁੱਪ ਨੇ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਅਕਾਲੀ ਦਲ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ। ਪ੍ਰੋ. ਚੰਦੂਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਟੀਸ਼ਨ ਕਾਹਲ ਵਿਚ ਦਾਇਰ ਕੀਤੀ ਗਈ ਹੈ ਤੇ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਧਿਆਨ ਵਿਚ ਰੱਖਦਿਆਂ ਲੱਖੋਵਾਲ ਗਰੁੱਪ ਨੂੰ ਪਹਿਲਾਂ ਸੰਵਿਧਾਨਕ ਮਾਹਿਰਾਂ ਨਾਲ ਰਾਇ ਕਰਨੀ ਚਾਹੀਦੀ ਸੀ ਅਤੇ ਪੰਜਾਬ ਤੇ ਹਰਿਆਣਾ ਤੇ ਦੇਸ਼ ਦੇ ਹੋਰ ਭਾਗਾਂ ਦੀਆਂ ਕਿਸਾਨ ਜਥੇਬੰਦੀਆਂ ਨਾਲ ਰਾਇ ਮਸ਼ਵਰੇ ਲਈ ਮੀਟਿੰਗਾਂ ਕਰਨੀਆਂ ਚਾਹੀਦੀਆਂ ਸਨ ਤਾਂ ਜੋ ਉਨ੍ਹਾਂ ਦੇ ਵਿਚਾਰ ਵੀ ਇਸ ਵਿਚ ਸ਼ਾਮਲ ਹੋ ਜਾਂਦੇ ਤੇ ਇਹ ਸਹੀ ਤਰੀਕੇ ਪ੍ਰਤੀਨਿਧਤਾ ਕਰਦੀ।
ਇਹ ਵੀ ਪੜ੍ਹੋ : ਸਿੱਧੂ-ਰੰਧਾਵਾ ਤਕਰਾਰ 'ਤੇ ਕੈਪਟਨ ਦੇ ਮੰਤਰੀ ਦਾ ਵੱਡਾ ਬਿਆਨ
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਿਥੇ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਸਬੰਧ ਹੈ, ਇਸ ਨੇ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਸਭ ਨੂੰ ਇਕ ਪਲੈਟਫਾਰਮ 'ਤੇ ਇਕੱਠਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕੱਲ੍ਹ ਮੇਹਮ ਦਾ ਦੌਰਾ ਕੀਤਾ ਸੀ ਅਤੇ ਉਥੇ ਚੌਬਿਸੀ ਚਬੁਤਰਾ 'ਤੇ ਕਈ ਪ੍ਰਮੁੱਖ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਜਿਸ ਵਿਚ ਉਨ੍ਹਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ ਤੇ ਸਿਕੰਦਰ ਸਿੰਘ ਮਲੂਕਾ ਸ਼ਾਮਲ ਹਨ, ਵੱਲੋਂ ਛੇਤੀ ਹੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਕਿਸਾਨ ਜਥੇਬੰਦੀਆਂ ਤੱਕ ਪਹੁੰਚ ਕਰਕੇ ਜੋ ਵੀ ਸਹਾਇਤਾ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚਾਹੀਦੀ ਹੈ, ਉਹ ਦਿੱਤੀ ਜਾ ਸਕੇ।
ਇਹ ਵੀ ਪੜ੍ਹੋ : '2022 ਦੀਆਂ ਵਿਧਾਨ ਸਭਾ ਚੋਣਾਂ ਭਾਜਪਾ ਵਲੋਂ ਲੜਨਗੇ ਨਵਜੋਤ ਸਿੱਧੂ'
ਮਾਨਸਾ ਜ਼ਿਲ੍ਹੇ ਅੰਦਰ ਕੋਰੋਨਾ ਨਾਲ 70 ਸਾਲਾ ਬਜ਼ੁਰਗ ਦੀ ਮੌਤ
NEXT STORY