ਫਗਵਾੜਾ (ਹਰਜੋਤ ਚਾਨਾ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਫਗਵਾੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਟਰੈਕਟਰ ਮਾਰਚ ਕੱਢਿਆ ਗਿਆ। ਇਹ ਟਰੈਕਟਰ ਮਾਰਚ ਦਾਣਾ ਮੰਡੀ ਤੋਂ ਸ਼ੁਰੂ ਹੋਇਆ। ਇਸ ਮਾਰਚ ਵਿਚ ਬਹੁਤ ਵੱਡੀ ਗਿਣਤੀ ਵਿਚ ਟਰੈਕਟਰ ਸ਼ਾਮਲ ਹੋਏ ਹਨ । ਇਹ ਟਰੈਕਟਰ ਮਾਰਚ ਫਗਵਾੜਾ ਦੀ ਦਾਣਾ ਮੰਡੀ ਤੋਂ ਹੁੰਦਾ ਹੋਇਆ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਹੋ ਕੇ ਮੁੜ ਫਗਵਾੜਾ ਦਾਣਾ ਮੰਡੀ ਵਿਖੇ ਪੁੱਜੇਗਾ। ਇਸ ਮੌਕੇ ਮਾਰਚ ਦੇ ਮੱਦੇਨਜ਼ਰ ਫਗਵਾੜਾ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ। ਇਸ ਟਰੈਕਟਰ ਮਾਰਚ ਵਿਚ ਵਿਸ਼ੇਸ਼ ਤੌਰ 'ਤੇ ਨੌਜਵਾਨ ਵੱਡੀ ਗਿਣਤੀ ਵਿਚ ਸ਼ਾਮਲ ਹੋਏ।
ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕਿਸਾਨਾਂ ਵਲੋਂ ਕੇਂਦਰ ਸਰਕਾਰ 'ਤੇ ਦਬਾਅ ਪਾਉਣ ਲਈ 26 ਜਨਵਰੀ ਵਾਲੇ ਦਿਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ।
ਬਰਫੀਲੀ ਹਵਾਵਾਂ ਕਾਰਣ ਠਰੇ ਲੋਕ, ਸੀਤ ਲਹਿਰ ਦਾ ਪ੍ਰਕੋਪ ਵੀ ਜਾਰੀ
NEXT STORY