ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਖੇਤੀਬਾੜੀ ਕਾਨੂੰਨ ਦੇ ਵਿਰੁੱਧ ਦਿਨੋਂ-ਦਿਨ ਕਿਸਾਨਾਂ ਦਾ ਗੁੱਸਾ ਵਧਦਾ ਹੀ ਜਾ ਰਿਹਾ ਹੈ। ਪਹਿਲਾਂ ਤੋਂ ਕਿਸਾਨ ਕੇਂਦਰ ਸਰਕਾਰ ਦਾ ਹੀ ਵਿਰੋਧ ਕਰ ਰਹੇ ਸਨ। ਹੁਣ ਕਿਸਾਨਾਂ ਨੇ ਪੰਜਾਬ ਸਰਕਾਰ ਦਾ ਵਿਰੋਧ ਵੀ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਮੰਗ ਕਰ ਰਹੇ ਹਨ ਕਿ ਪੰਜਾਬ ਵਿਧਾਨ ਸਭਾ 'ਚ ਇਸ ਕਾਨੂੰਨ ਦੇ ਵਿਰੋਧ 'ਚ ਮਤਾ ਪਾਸ ਕੀਤਾ ਜਾਵੇ। ਅੱਜ ਮਹਿਲ ਕਲਾਂ 'ਚ ਕੁਝ ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ 'ਤੇ ਹੀ ਕਾਲਖ਼ ਮਲ ਦਿੱਤੀ ਅਤੇ ਆਪਣਾ ਵਿਰੋਧ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: ਦਾਦੀ ਨੇ ਆਪਣੇ 2 ਮਹੀਨੇ ਦੇ ਪੋਤਰੇ ਨਾਲ ਕੀਤੀ ਅਜਿਹੀ ਹਰਕਤ, ਦੇਖ ਕੰਬ ਜਾਵੇਗੀ ਰੂਹ
ਦੱਸ ਦੇਈਏ ਕਿ ਪੰਜਾਬ 'ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦਾ ਰੋਹ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਵਿਧਾਨ ਸਭਾ 'ਚ ਵੀ ਇਸ ਕਾਨੂੰਨ ਦਾ ਵਿਰੋਧ ਕੀਤਾ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ ਹੋ ਸਕਦੈ ਬਲੈਕ ਆਊਟ, ਫੌਜ ਕੋਲ ਖ਼ਤਮ ਹੋਇਆ ਰਾਸ਼ਨ-ਅਸਲਾ: ਮਨਪ੍ਰੀਤ ਬਾਦਲ
ਖੇਤੀਬਾੜੀ ਕਾਨੂੰਨ : ਕਿਸਾਨਾਂ ਦਾ ਗੁੱਸਾ ਪੰਜਾਬ ਸਰਕਾਰ ਦੇ ਵਿਰੁੱਧ ਵੀ ਲੱਗਿਆ ਵਧਣ
NEXT STORY