ਜਲੰਧਰ (ਮਹੇਸ਼) : ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਤਿੰਨ ਮਹੀਨੇ ਪੂਰੇ ਹੋਣ ਵਾਲੇ ਹਨ, ਜਿਸ ਦੇ ਸਬੰਧ ’ਚ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ। ਇਕ ਪਾਸੇ ਜਿਥੇ ਅੱਜ ਕੇਂਦਰ ਸਰਕਾਰ ਦੇ 9ਵੀਂ ਗੇੜ ਦੀ ਮੀਟਿੰਗ ਕਿਸਾਨਾਂ ਨਾਲ ਚੱਲ ਰਹੀ ਹੈ, ਉਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਵੱਲੋਂ ਵੀ ਇਕ ਵਿਸ਼ਾਲ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਕੱਢੀ ਜਾ ਰਹੀ ਟਰੈਕਟਰ ਰੈਲੀ ਫਗਵਾੜਾ ਤੋਂ ਸ਼ੁਰੂ ਹੋ ਕੇ ਰਾਮਾਂ ਮੰਡੀ ਵਾਲੇ ਪਾਸੇ ਆ ਰਹੀ ਹੈ। ਟਰੈਕਟਰ ਰੈਲੀ ਦੀ ਅਗਵਾਈ ਦੁਆਬਾ ਯੂਨੀਅਨ ਦੇ ਮੁਖੀ ਮਨਜੀਤ ਸਿੰਘ ਰਾਏ, ਕ੍ਰਿਪਾਲ ਸਿੰਘ ਮੂਸਾਪੁਰ ਅਤੇ ਸਤਨਾਮ ਸਿੰਘ ਸਾਹਨੀ ਕਰ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ, ਜਿਸ ਕਾਰਨ ਹਰ ਰੋਜ਼ ਬਹੁਤ ਸਾਰੇ ਵਿਸ਼ਾਲ ਮਾਰਚ ਅਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਵੱਖ-ਵੱਖ ਥਾਵਾਂ ਤੋਂ ਆਏ ਕਿਸਾਨ ਵੀ ਦਿੱਲੀ ਸਰਹੱਦ 'ਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬੈਠੇ ਹੋਏ ਹਨ।
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਫਗਵਾੜਾ ਵਿਖੇ ਕੱਢਿਆ ਗਿਆ ਟਰੈਕਟਰ ਮਾਰਚ
NEXT STORY