ਤਰਨਤਾਰਨ (ਰਮਨ,ਆਹਲੂਵਾਲੀਆ) - ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ’ਚ ਕਾਲੇ ਝੰਡਿਆਂ ਨਾਲ ਰੋਸ ਮੁਜ਼ਾਹਰਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਗਈ। ਇਸ ਦੌਰਾਨ ਕਿਸਾਨ ਮਜ਼ਦੂਰਾਂ ਵਲੋਂ ਮੋਦੀ ਸਰਕਾਰ ਦੇ ਥਾਂ-ਥਾਂ ਪੁਤਲੇ ਵੀ ਫੂਕੇ ਗਏ।
ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ
ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸਕੱਤਰ ਹਰਪ੍ਰੀਤ ਸਿੰਘ ਸਿਧਵਾਂ ਨੇ ਦੱਸਿਆ ਕਿ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਵਿਰੁੱਧ ਪਿਛਲੇ ਛੇ ਮਹੀਨਿਆਂ ਤੋਂ ਦਿੱਲੀ ਬਾਰਡਰਾਂ ਉੱਪਰ ਚੱਲ ਰਹੇ ਸੰਘਰਸ਼ ਨੂੰ ਦੇਸ਼ ਭਰ ’ਚੋਂ ਹੁੰਗਾਰਾ ਮਿਲ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਹਰ ਐਕਸ਼ਨ ਨੂੰ ਦੇਸ਼ ਵਾਸੀਆਂ ਨੇ ਪੂਰੀ ਤਰ੍ਹਾਂ ਲਾਗੂ ਕੀਤਾ ਹੈ। ਸੰਯੁਕਤ ਮੋਰਚੇ ਨੇ ਅੱਜ ਪੂਰੇ ਦੇਸ਼ ’ਚ ਆਪਣੇ ਘਰਾਂ, ਦੁਕਾਨਾਂ, ਬੱਸਾਂ, ਟਰੈਕਟਰਾਂ, ਮੋਟਰ ਸਾਈਕਲਾਂ ਆਦਿ ’ਤੇ ਕਾਲੇ ਝੰਡੇ ਲਗਾ ਪਿੰਡਾਂ ਕਸਬਿਆਂ ’ਚ ਰੋਸ ਮਾਰਚ ਕਰ ਮੋਦੀ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ। ਇਸ ਐਲਾਨ ਦੇ ਮੱਦੇਨਜ਼ਰ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ’ਚ ਰੋਸ ਮੁਜ਼ਾਹਰਾ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਗ੍ਰੰਥੀ ਦੀ ਘਿਨੌਣੀ ਕਰਤੂਤ, ਬੱਚੀ ਨਾਲ ਕਰ ਰਿਹਾ ਸੀ ਅਸ਼ਲੀਲ ਹਰਕਤਾਂ, ਖੰਭੇ ਨਾਲ ਬੰਨ ਚਾੜ੍ਹਿਆ ਕੁਟਾਪਾ (ਵੀਡੀਓ)
ਉਨ੍ਹਾਂਨੇ ਇਸ ਰੋਸ ਮੁਜ਼ਾਹਰੇ ਨੂੰ ਪੂਰੀ ਤਰ੍ਹਾਂ ਸਫਲ ਬਨਾਉਣ ਲਈ ਦੇਸ਼ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਤੰਤਰੀ ਰਾਜ ਵਿੱਚ ਮੋਦੀ ਸਰਕਾਰ ਲੋਕਾਂ ਦੀ ਆਵਾਜ਼ ਨੂੰ ਬਹੁਤੀ ਦੇਰ ਦਬਾਅ ਨਹੀਂ ਸਕੇਗੀ ਅਤੇ ਕਾਲੇ ਕਾਨੂੰਨ ਰੱਦ ਕਰਕੇ ਲੋਕ ਰੋਹ ਸ਼ਾਂਤ ਕੀਤਾ ਜਾ ਸਕਦਾ ਹੈ। ਇਸ ਦੌਰਾਨ ਅੱਜ ਬੋਹੜੀ ਚੌਕ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਜਿਸ ਤੋਂ ਬਾਅਦ ਸ਼ਹਿਰ ਅੰਦਰ ਵੱਡੀ ਗਿਣਤੀ ਦੇ ਵਾਹਨਾਂ ਸਮੇਤ ਰੋਸ ਮਾਰਚ ਕੱਢਿਆ ਗਿਆ।
ਪੜ੍ਹੋ ਇਹ ਵੀ ਖਬਰ - ਸ਼੍ਰੀਨਗਰ ਵਿਖੇ ਟਰੱਕ ਹਾਦਸੇ ’ਚ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਭੁੰਬਾ ਮਾਰ ਰੋਇਆ ਪਰਿਵਾਰ
ਰੂਪਨਗਰ ਵਿਖੇ ਬੰਦ ਪਿਆ ਪਲਾਂਟ ਮੁੜ ਹੋਇਆ ਚਾਲੂ, ਜ਼ਿਲ੍ਹੇ 'ਚ ਵਧੇਗੀ ਮੈਡੀਕਲ ਆਕਸੀਜਨ ਦੀ ਸਪਲਾਈ
NEXT STORY