ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਦੇਸ਼ ਭਰ ਦੇ ਕਿਸਾਨੀ ਭਾਈਚਾਰੇ ਨਾਲ ਸਬੰਧਤ ਗੰਭੀਰ ਮੁੱਦਿਆਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਸਾਨ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਪ੍ਰਤੀ ਭਾਜਪਾ ਸਰਕਾਰਾਂ ਵੱਲੋਂ ਬੇਰੁਖ਼ੀ ਵਰਤਣ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਨਿਰਾਦਰ ਭਰਿਆ ਅਤੇ ਗ਼ੈਰ-ਜਮਹੂਰੀ ਕਰਾਰ ਦਿੱਤਾ।
ਜਾਰੀ ਪ੍ਰੈੱਸ ਬਿਆਨ ’ਚ ਉਨ੍ਹਾਂ ਨੇ ਕਿਸਾਨਾਂ ਨਾਲ ਕੀਤੇ ਅਹਿਮ ਵਾਅਦਿਆਂ ਨੂੰ ਪੂਰਾ ਕਰਨ ’ਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ, ਜਿਸ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਸਵਾਮੀਨਾਥਨ ਫਾਰਮੂਲੇ ਅਨੁਸਾਰ ਸਾਰੀਆਂ ਫ਼ਸਲਾਂ ਦੀ ਖ਼ਰੀਦ ਕਰਨ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮਾਫ਼ੀ ਸ਼ਾਮਲ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ਦਾ ਤੁਰੰਤ ਹੱਲ ਕਰਨ, ਕੀਤੇ ਵਾਅਦੇ ਮੁਤਾਬਕ ਸੁਧਾਰਾਂ ਨੂੰ ਲਾਗੂ ਕਰਨ ਅਤੇ ਦੇਸ਼ ਦੀ ਖ਼ੁਰਾਕ ਸੁਰੱਖਿਆ ਤੇ ਪੇਂਡੂ ਖੇਤਰਾਂ ਦੀ ਖ਼ੁਸ਼ਹਾਲੀ ਲਈ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਸੰਕਟ ਨੂੰ ਟਾਲਣ ਲਈ ਤੁਰੰਤ ਕਾਰਵਾਈ ਜ਼ਰੂਰੀ ਹੈ।
ਇਹ ਵੀ ਪੜ੍ਹੋ- ਬਾਂਸੇਪੁਰ ਸਥਿਤ Axix ਬੈਂਕ ਦੇ ਮੈਨੇਜਰ ਨੇ ਲੋਕਾਂ ਨਾਲ ਮਾਰੀ ਕਰੋੜਾਂ ਦੀ ਠੱਗੀ, 50 ਕਰੋੜ ਹੜੱਪ ਕੇ ਹੋਇਆ ਫਰਾਰ
ਆਪਣੀਆਂ ਜਾਇਜ਼ ਮੰਗਾਂ ਲਈ ਕੌਮੀ ਰਾਜਧਾਨੀ ਵੱਲ ਕਿਸਾਨਾਂ ਦੇ ਸ਼ਾਂਤਮਈ ਮਾਰਚ ਨੂੰ ਰੋਕਣ ਲਈ ਪੁਲਸ ਨੂੰ ਇੱਕ ਸਾਧਨ ਵਜੋਂ ਵਰਤਣ ਲਈ ਹਰਿਆਣਾ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਨਿਰਾਸ਼ਾ ਖੇਤੀਬਾੜੀ ਤੇ ਪੇਂਡੂ ਵਿਕਾਸ ਲਈ ਕੇਂਦਰ ਸਰਕਾਰ ਦੇ ਮਾੜੇ ਰਵੱਈਏ ਨੂੰ ਦਰਸਾਉਂਦੀ ਹੈ। ਕਿਸਾਨ ਦੇਸ਼ ਦੇ ਨਾਗਰਿਕ ਹਨ, ਜਿਨ੍ਹਾਂ ਨੇ ਹਰੀ ਕ੍ਰਾਂਤੀ ਲਿਆਂਦੀ ਹੈ ਅਤੇ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਿਆ ਹੈ। ਉਨ੍ਹਾਂ ਨੂੰ ਆਪਣੇ ਰਾਸ਼ਟਰਵਾਦੀ ਹੋਣ ਦਾ ਕਿਸੇ ਨੂੰ ਸਬੂਤ ਦੇਣ ਦੀ ਲੋੜ ਨਹੀਂ ਹੈ ਅਤੇ ਉਨ੍ਹਾਂ ਨੂੰ ਲੋਕਤੰਤਰੀ ਦੇਸ਼ ਵਿੱਚ ਆਪਣੀਆਂ ਜਾਇਜ਼ ਮੰਗਾਂ ਨੂੰ ਉਠਾਉਣ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ।
ਇਹ ਵੀ ਪੜ੍ਹੋ- ਪੁੱਤਰ ਨੂੰ ਗੁਰਦੁਆਰੇ ਛੱਡ ਮਾਂ ਹੋਈ ਆਸ਼ਕ ਨਾਲ ਫਰਾਰ, ਪਤਾ ਲੱਗਣ 'ਤੇ ਪਤੀ ਨੇ ਚੁੱਕਿਆ ਖ਼ੌਫਨਾਕ ਕਦਮ
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਭੁਲਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਵੱਡੀਆਂ ਚੁਣੌਤੀਆਂ ਨਾਲ ਜੂਝਣ ਲਈ ਛੱਡ ਦਿੱਤਾ ਹੈ। ਇਹ ਅਣਸਵੀਕਾਰਯੋਗ ਅਤੇ ਗ਼ੈਰ-ਵਾਜਿਬ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੋਂ ਲੋੜੀਂਦੀ ਸਹਾਇਤਾ ਨਾ ਮਿਲਣ ਕਾਰਨ ਦੇਸ਼ ਦਾ ‘ਅੰਨਦਾਤਾ’ ਵਧ ਰਹੀਆਂ ਖੇਤੀਬਾੜੀ ਲਾਗਤਾਂ ਅਤੇ ਅਸਥਿਰ ਬਾਜ਼ਾਰੀ ਕੀਮਤਾਂ ਨਾਲ ਜੂਝ ਰਿਹਾ ਹੈ। ਇਸ ਕਾਰਨ ਉਨ੍ਹਾਂ ਦੀ ਰੋਜ਼ੀ-ਰੋਟੀ ਅਤੇ ਖੇਤੀਬਾੜੀ ਸੈਕਟਰ ਖ਼ਤਰੇ ’ਚ ਹੈ। ਪੰਜਾਬ ਸਰਕਾਰ ਆਪਣੇ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰਨ ਦੀ ਵੀ ਅਪੀਲ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਜ ਤੋਂ ਸ਼ੁਰੂ ਹੋਣਗੀਆਂ CBSE ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ, ਐਡਵਾਈਜ਼ਰੀ ਜਾਰੀ
NEXT STORY