ਜਲੰਧਰ (ਬਿਊਰੋ) : ਪੰਜਾਬ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਬੱਬੂ ਮਾਨ ਦੇ ਪਿੰਡ ਖੰਟ ਵਿਚ ਗ੍ਰਾਮ ਪੰਚਾਇਤ ਵੱਲੋਂ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਕਾਇਦਾ ਮਾਨ ਨੇ ਆਪਣੇ ਫੇਸਬੁੱਕ ਅਕਾਉਂਟ ਅਤੇ ਇੰਸਟਾਗ੍ਰਾਮ ਉੱਤੇ ਇਸ ਦੀ ਜਾਣਕਾਰੀ ਦਿੱਤੀ ਹੈ। ਸੋਸ਼ਲ ਮੀਡੀਆ ਉੱਤੇ ਪੋਸਟ ਨੂੰ ਸਾਂਝਾ ਕਰਦਿਆਂ ਬੱਬੂ ਮਾਨ ਨੇ ਲਿਖਿਆ ਹੈ ''ਗ੍ਰਾਮ ਪੰਚਾਇਤ ਪਿੰਡ ਖੰਟ ਵੱਲੋਂ ਕਾਲੇ ਕਾਨੂੰਨ ਦੇ ਵਿਰੋਧ ਵਿਚ ਮਤਾ ਪਾਸ।''
ਬੱਬੂ ਮਾਨ ਆਏ ਕਿਸਾਨਾਂ ਦੇ ਹੱਕ ਵਿਚ
ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਜੰਗ ਵਿਚ ਗਾਇਕ ਬੱਬੂ ਮਾਨ ਵੀ ਕਿਸਾਨਾਂ ਦੇ ਹੱਕ ਵਿਚ ਆ ਖੜ੍ਹੇ ਹਨ। ਬੱਬੂ ਮਾਨ ਨੇ ਫੇਸਬੁੱਕ ਰਾਹੀਂ ਕਿਸਾਨਾਂ ਨੂੰ ਏਕੇ ਦਾ ਸੱਦਾ ਦਿੱਤਾ ਸੀ। ਕੁਝ ਦਿਨ ਪਹਿਲਾਂ ਬੱਬੂ ਮਾਨ ਨੇ ਏਕੇ ਦਾ ਸੁਨੇਹਾ ਦਿੰਦੇ ਹੋਏ ਲਿਖਿਆ ਸੀ- ''ਕਲਮਾਂ ਨੂੰ ਆਜੋ ਅਸਲਾ ਬਣਾ ਲਈਏ, ਕੱਠੇ ਹੋ ਕੇ ਪੁੰਜੀਪਤੀ ਆਜੋ ਅੱਗੇ ਲਾ ਲਈਏ, 25 ਤਰੀਕ ਨੂੰ ਜਾਮ ਜੜਾਂਗੇ, ਗੱਲ ਨਾ ਬਣੀ ਤਾਂ ਲੰਮੀ ਲੜਾਈ ਲੜਾਂਗੇ। ਉਨ੍ਹਾਂ ਏਕੇ ਦਾ ਸੁਨੇਹਾ ਦਿੰਦੇ ਹੋਏ ਕਿਹਾ- ''ਕੈੜੇ ਹੋ ਜਾਓ।''
ਦੱਸਣਯੋਗ ਹੈ ਕਿ ਪੰਜਾਬ ਦੇ ਬਹੁਤ ਪੰਜਾਬੀ ਗਾਇਕ ਤੇ ਫ਼ਿਲਮੀ ਹਸਤੀਆਂ ਨੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ। ਇਸ ਦੇ ਲਈ ਇੰਨਾ ਹਸਤੀਆਂ ਨੇ 25 ਸਤੰਬਰ ਪੰਜਾਬ ਬੰਦ ਵਿਚ ਵੱਖ ਸਥਾਨਾਂ ਅਤੇ ਕਿਸਾਨਾਂ ਦੇ ਧਰਨਿਆਂ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਵੀ ਕੀਤੀ ਸੀ।
ਹਾਲਾਂਕਿ ਅੱਜ ਵੀ ਵੱਡੇ ਪੱਧਰ ਉੱਤੇ ਬਟਾਲਾ ਵਿਚ ਕਲਾਕਾਰਾਂ ਵਲੋਂ ਧਰਨਾ ਲਾਇਆ ਗਿਆ ਹੈ, ਜਿਸ ਵਿਚ ਐਮੀ ਵਿਰਕ, ਰਣਜੀਤ ਬਾਵਾ, ਹਰਫ ਚੀਮਾ, ਹਰਭਜਨ ਮਾਨ ਤੇ ਤਰਸੇਮ ਜੱਸੜ ਵਰਗੇ ਕਲਾਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
ਆਂਗਨਵਾੜੀ 'ਚ ਪੜ੍ਹਨ ਵਾਲੀ ਇਸ ਮਾਸੂਮ ਨੇ ਇੰਝ ਚਮਕਾਇਆ ਪੰਜਾਬ ਦਾ ਨਾਂ, ਪਰਿਵਾਰ ਹੋਇਆ ਬਾਗੋ-ਬਾਗ
NEXT STORY