ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ ਤਿੰਨ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਜਨਰੇਟਿਡ ਵਿਵਾਦਿਤ ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੇ ਸਖ਼ਤ ਕਾਰਵਾਈ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸ਼ਿਕਾਇਤ 'ਤੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਵਿੱਚ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 299, 353(2) ਅਤੇ 353(3) ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਇੰਟੈਲੀਜੈਂਸ ਦਾ ਅਫ਼ਸਰ ਨਸ਼ਾ ਸਮੱਗਲਿੰਗ ’ਚ ਨਾਮਜ਼ਦ, ਗ੍ਰਿਫ਼ਤਾਰੀ ਲਈ ANTF ਵੱਲੋਂ ਛਾਪੇਮਾਰੀ
ਕੀ ਦਿਖਾਇਆ ਗਿਆ ਹੈ ਵੀਡੀਓਜ਼ ਵਿੱਚ?
ਪਹਿਲੀ ਵੀਡੀਓ: ਇਸ ਵੀਡੀਓ ਵਿੱਚ ਇੱਕ ਨੌਜਵਾਨ ਨੂੰ ਪਵਿੱਤਰ ਪਰਿਕਰਮਾ ਵਿੱਚ ਜੁੱਤੀਆਂ ਪਾ ਕੇ ਖੜ੍ਹਾ ਦਿਖਾਇਆ ਗਿਆ ਹੈ। ਇੰਨਾ ਹੀ ਨਹੀਂ, ਵੀਡੀਓ ਵਿੱਚ ਇੱਕ ਕਾਰ ਨੂੰ ਪਰਿਕਰਮਾ ਦੇ ਅੰਦਰ ਦਾਖਲ ਹੁੰਦੇ ਦਿਖਾਇਆ ਗਿਆ, ਜਿਸ ਵਿੱਚ ਬੈਠ ਕੇ ਉਹ ਨੌਜਵਾਨ ਬਾਹਰ ਜਾਂਦਾ ਨਜ਼ਰ ਆਉਂਦਾ ਹੈ।
ਦੂਜੀ ਵੀਡੀਓ: ਇਸ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਸਰੂਪ ਅਤੇ ਦ੍ਰਿਸ਼ਾਂ ਨੂੰ AI ਰਾਹੀਂ ਬਦਲ ਕੇ ਪੇਸ਼ ਕੀਤਾ ਗਿਆ ਹੈ, ਜੋ ਸਿੱਖ ਰਹਿਤ ਮਰਿਆਦਾ ਦੇ ਸਖ਼ਤ ਖਿਲਾਫ਼ ਹੈ।
ਤੀਜੀ ਵੀਡੀਓ: ਤੀਜੀ ਵੀਡੀਓ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਇੱਕ ਜੋੜੇ ਨੂੰ ਬਹੁਤ ਹੀ ਇਤਰਾਜ਼ਯੋਗ ਹਰਕਤਾਂ ਕਰਦੇ ਦਿਖਾਇਆ ਗਿਆ ਹੈ, ਜਿਸ ਕਾਰਨ ਸੰਗਤ ਵਿੱਚ ਭਾਰੀ ਰੋਸ ਹੈ।
ਇਹ ਵੀ ਪੜ੍ਹੋ- ਪੰਜਾਬ ਦੀਆਂ ਮਾਈਨਿੰਗ ਸਾਈਟਾਂ ‘ਤੇ NGT ਵੱਲੋਂ ਪਾਬੰਦੀ
ਸ਼੍ਰੋਮਣੀ ਕਮੇਟੀ ਦਾ ਸਖ਼ਤ ਰੁਖ
SGPC ਨੇ ਇਨ੍ਹਾਂ ਵੀਡੀਓਜ਼ ਦੇ ਵਾਇਰਲ ਹੋਣ ਤੋਂ ਤੁਰੰਤ ਬਾਅਦ ਪੁਲਸ ਕਮਿਸ਼ਨਰ ਨੂੰ ਦੋ ਵੱਖ-ਵੱਖ ਸ਼ਿਕਾਇਤਾਂ ਦਿੱਤੀਆਂ ਸਨ। ਕਮੇਟੀ ਨੇ ਉਹ ਇੰਸਟਾਗ੍ਰਾਮ ਲਿੰਕ ਵੀ ਪੁਲਸ ਨੂੰ ਸੌਂਪੇ ਹਨ ਜਿੱਥੋਂ ਇਹ ਸਮੱਗਰੀ ਅਪਲੋਡ ਕੀਤੀ ਗਈ ਸੀ।
ਇਹ ਵੀ ਪੜ੍ਹੋ- ਸਹੁਰੇ ਪਰਿਵਾਰ ਦਾ ਸ਼ਰਮਨਾਕ ਕਾਰਾ, ਫਾਹਾ ਦੇ ਕੇ ਮਾਰ'ਤੀ ਸੋਹਣੀ ਸੁਨੱਖੀ ਨੂੰਹ
AI ਦੇ ਦੁਰਵਰਤੋਂ ਵਿਰੁੱਧ ਬਣਾਈ ਗਈ ਵਿਸ਼ੇਸ਼ ਕਮੇਟੀ
AI ਤਕਨੀਕ ਰਾਹੀਂ ਸਿੱਖ ਇਤਿਹਾਸ ਅਤੇ ਮਰਿਆਦਾ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਵੱਧਦੇ ਮਾਮਲਿਆਂ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਇੱਕ ਵਿਸ਼ੇਸ਼ ਉਪ-ਕਮੇਟੀ ਦਾ ਗਠਨ ਕੀਤਾ ਹੋਇਆ ਹੈ। 13 ਅਕਤੂਬਰ 2025 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ, ਇਹ ਕਮੇਟੀ ਮਾਹਿਰਾਂ ਦੀ ਸਲਾਹ ਲੈ ਕੇ ਅਜਿਹੇ ਡਿਜੀਟਲ ਕੰਟੈਂਟ 'ਤੇ ਰੋਕ ਲਗਾਉਣ ਲਈ ਠੋਸ ਨੀਤੀ ਤਿਆਰ ਕਰ ਰਹੀ ਹੈ ਤਾਂ ਜੋ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਾ ਹੋ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਦਰਜਨ ਵਾਹਨਾਂ ਦੀ ਆਪਸ 'ਚ ਟਕਰਾਏ, 12 ਲੋਕ ਜ਼ਖਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪ੍ਰਤਾਪ ਬਾਜਵਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਫ਼ੈਸਲੇ ਦਾ ਸਵਾਗਤ ਕਰਦਿਆਂ ਬੋਲੇ 'AAP ਦੀ ਡਰਾਮੇਬਾਜ਼ੀ ਫ਼ੇਲ੍ਹ...'
NEXT STORY