ਅੰਮ੍ਰਿਤਸਰ (ਸਰਬਜੀਤ)- ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਏ. ਆਈ. ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਏ. ਆਈ. ਨਾਲ ਬਣਾਈ ਗਲਤ ਤਰੀਕੇ ਦੀ ਵੀਡੀਓ ਦਾ ਸਿੱਖ ਭਾਈਚਾਰੇ ਵਿਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਨੂੰ ਦੇਖਦੇ ਹੋਏ ਸਰਕਾਰ ਨੂੰ ਅਜਿਹੀਆਂ ਘਟਨਾਵਾਂ ’ਤੇ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ ਤਾਂ ਜੋ ਕੋਈ ਹੋਰ ਸ਼ਰਾਰਤੀ ਤੱਤ ਇਸ ਤਰ੍ਹਾਂ ਦੀ ਘਿਨਾਉਣੀ ਹਰਕਤ ਨਾ ਕੀਤੀ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ CM ਮਾਨ ਦੀ ਸਿੱਧੀ ਚੇਤਾਵਨੀ!
ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਪ੍ਰਤੀ ਜਿੱਥੇ ਪੂਰੇ ਵਿਸ਼ਵ ਵਿਚ ਸ਼ਰਧਾਲੂਆਂ ਵੱਲੋਂ ਆਪਣੀ ਆਸਥਾ ਪ੍ਰਗਟ ਕੀਤੀ ਜਾਂਦੀ ਹੈ, ਉੱਥੇ ਕੁਝ ਸਮੇਂ ਪਹਿਲਾ ਏ. ਆਈ. ਤਕਨੀਕ ਨੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਇਸ ਨੂੰ ਢਹਾਉਦਾ ਹੋਇਆ ਦਿਖਾਇਆ ਗਿਆ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ, ਓਨੀ ਘੱਟ ਹੈ ਪਰ ਅੱਜ ਤਾਂ ਹੱਦ ਹੋ ਗਈ ਜਦੋਂ ਇੱਕ ਵੀਡੀਓ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਚ ਕੁਝ ਜਾਨਵਰਾਂ ਵੱਲੋਂ ਬੇਅਦਬੀ ਕਰਦੇ ਹੋਏ ਦਿਖਾਇਆ ਗਿਆ ਹੈ, ਜਿਸ ਨਾਲ ਸਿੱਖ ਸੰਗਤ ਦੇ ਹਿਰਦਿਆਂ ਨੂੰ ਭਾਰੀ ਠੇਸ ਪੁੱਜੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਿਲ੍ਹੇ 'ਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ
NEXT STORY