ਜਲੰਧਰ (ਸੁਧੀਰ)- ਪੰਜਾਬ ਪੁਲਸ ਵਿਚ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਅਤੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰੋਮੀ ਨੂੰ ਹਾਂਗਕਾਂਗ ਤੋਂ ਭਾਰਤ ਲਿਆਉਣ ਵਾਲੇ ਪੰਜਾਬ ਪੁਲਸ ਦੇ ਏ.ਆਈ.ਜੀ. ਹਰਵਿੰਦਰ ਸਿੰਘ ਵਿਰਕ ਨੂੰ ਡੀ.ਜੀ.ਪੀ. ਗੌਰਵ ਯਾਦਵ ਵੱਲੋਂ 8ਵੀਂ ਵਾਰ ਡੀ.ਜੀ.ਪੀ. ਡਿਸਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਸੇ ਮਹੀਨੇ ਡੇਢ ਲੱਖ ਰੁਪਏ ਦੀ ਨਕਦ ਰਾਸ਼ੀ ਦੇ ਕੇ ਵੀ ਸਨਮਾਨਿਤ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ 2016 ਵਿਚ ਨਾਭਾ ਜੇਲ੍ਹ ਬ੍ਰੇਕ ਕਾਂਡ ਤੋਂ ਲੈ ਕੇ 2024 ਤਕ ਇਸ ਕੇਸ ਦੀ ਪੈਰਵੀ ਪੰਜਾਬ ਪੁਲਸ ਦੇ ਤੇਜ਼ਤਰਾਰ ਅਧਿਕਾਰੀ ਅਤੇ ਏ.ਆਈ.ਜੀ. ਹਰਵਿੰਦਰ ਸਿੰਘ ਵਿਰਕ ਨੂੰ ਡੀ.ਜੀ.ਪੀ. ਪੰਜਾਬ ਵੱਲੋਂ ਸੌਂਪੀ ਗਈ ਸੀ, ਜਿਸ ਕਾਰਨ ਉਹ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁਲਜ਼ਮ ਰੋਮੀ ਨੂੰ ਭਾਰਤ ਲਿਆਉਣ ਲਈ ਕਈ ਵਾਰ ਹਾਂਗਕਾਂਗ ਵੀ ਗਏ ਅਤੇ ਉਥੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਉਸ ਨੂੰ ਹਾਂਗਕਾਂਗ ਤੋਂ ਭਾਰਤ ਲਿਆਂਦਾ ਗਿਆ।
ਇਹ ਵੀ ਪੜ੍ਹੋ- ਮੁਸ਼ਕਲਾਂ 'ਚ ਘਿਰਿਆ ਮਸ਼ਹੂਰ ਪੰਜਾਬੀ ਗਾਇਕ, 'ਪਤਨੀ' ਨੇ ਹੀ ਕਰਵਾ'ਤੀ FIR
ਏ.ਆਈ.ਜੀ. ਹਰਵਿੰਦਰ ਸਿੰਘ ਵਿਰਕ ਜਲੰਧਰ ਵਿਚ ਵੀ ਬਤੌਰ ਡੀ.ਸੀ.ਪੀ. ਇਨਵੈਸਟੀਗੇਸ਼ਨ ਸੇਵਾਵਾਂ ਦੇ ਚੁੱਕੇ ਹਨ। ਜਲੰਧਰ ਵਿਚ ਵੀ ਉਨ੍ਹਾਂ ਕਈ ਸਨਸਨੀਖੇਜ਼ ਮਾਮਲੇ ਸੁਲਝਾ ਕੇ ਕਈ ਮੁਲਜ਼ਮਾਂ ਨੂੰ ਜੇਲ੍ਹ ਦੀਆਂ ਸੀਖਾਂ ਪਿੱਛੇ ਪਹੁੰਚਾਇਆ ਸੀ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਵਾਹਿਗੁਰੂ ਦੇ ਆਸ਼ੀਰਵਾਦ ਸਦਕਾ ਹੀ ਉਨ੍ਹਾਂ ਨੂੰ 8ਵੀਂ ਵਾਰ ਡੀ.ਜੀ.ਪੀ. ਡਿਸਕ ਐਵਾਰਡ ਮਿਲਿਆ ਹੈ, ਜਦੋਂ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਪ੍ਰੈਜ਼ੀਡੈਂਟ ਪੁਲਸ ਮੈਡਲ ਅਤੇ ਉਸ ਤੋਂ ਪਹਿਲਾਂ 2017 ਵਿਚ ਉਨ੍ਹਾਂ ਨੂੰ ਚੀਫ ਮਨਿਸਟਰ ਮੈਡਲ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਹੋਸਟਲ 'ਚ ਰਹਿੰਦੇ ਵਿਦਿਆਰਥੀ ਦੇ ਘਰ ਅੱਧੀ ਰਾਤ ਆਏ ਫ਼ੋਨ ਨੇ ਪਵਾਏ ਵੈਣ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
1 ਕਿੱਲੋ 48 ਗ੍ਰਾਮ ਹੈਰੋਇਨ ਸਣੇ 1 ਕਾਬੂ
NEXT STORY