ਮੋਗਾ (ਆਜ਼ਾਦ)-ਬੀਤੀ 28 ਅਕਤੂਬਰ ਦੀ ਸ਼ਾਮ ਨੂੰ ਮੋਗਾ ਦੇ ਨੇੜਲੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਪਿੰਡ ਦੇ ਹੀ ਦੋ ਧੜਿਆਂ ਵਿਚਕਾਰ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਚੱਲਦਾ ਆ ਰਿਹਾ ਵਿਵਾਦ ਉਸ ਸਮੇਂ ਗਰਮਾ ਗਿਆ, ਜਦੋਂ ਸਕਾਰਪੀਓ 'ਚ ਆਏ ਹਥਿਆਰਬੰਦ ਨਿਹੰਗ ਸਿੰਘਾਂ ਨੇ ਪਿੰਡ ਦੇ ਕੁਝ ਲੋਕਾਂ ਨੂੰ ਨਾਲ ਲੈ ਕੇ ਗੁਰਦੁਆਰਾ ਸਾਹਿਬ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਪਿੰਡ ਵਾਸੀਆਂ ਵੱਲੋਂ ਵਿਰੋਧ ਕਰਨ 'ਤੇ ਉਨ੍ਹਾਂ ਹਵਾਈ ਫਾਇਰਿੰਗ ਕੀਤੀ, ਜਿਸ ਕਾਰਨ ਭੜਕੇ ਲੋਕਾਂ ਨੇ ਉਨ੍ਹਾਂ ਦੀ ਕਾਰ ਦੀ ਭੰਨਤੋੜ ਕੀਤੀ, ਜਿਸ ਉਪਰੰਤ ਸਾਰੇ ਨਿਹੰਗ ਸਿੰਘ ਉੱਥੋਂ ਚਲੇ ਗਏ।
ਇਸ ਸਬੰਧੀ ਥਾਣਾ ਸਦਰ ਮੋਗਾ ਦੀ ਪੁਲਸ ਵੱਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਸਟੇਜ ਸਕੱਤਰ ਸੁਖਜਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਨਿਵਾਸੀ ਪਿੰਡ ਸੱਦਾ ਸਿੰਘ ਵਾਲਾ ਦੀ ਸ਼ਿਕਾਇਤ 'ਤੇ ਰਣਜੋਤ ਸਿੰਘ, ਰੇਸ਼ਮ ਸਿੰਘ, ਗੁਰਤੇਜ ਸਿੰਘ, ਬਲਜੀਤ ਸਿੰਘ ਨਿਵਾਸੀ ਪਿੰਡ ਸੱਦਾ ਸਿੰਘ ਵਾਲਾ ਅਤੇ 14-15 ਅਣਪਛਾਤੇ ਨਿਹੰਗ ਸਿੰਘਾਂ ਖਿਲਾਫ ਹਵਾਈ ਫਾਈਰਿੰਗ ਕਰਨ ਤੇ ਮਿਲੀਭੁਗਤ ਨਾਲ ਕਬਜ਼ਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਪ੍ਰੇਮ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਦਹਾਕਿਆਂ ਤੋਂ ਖੁੱਲ੍ਹੇ ਅਸਮਾਨ ਹੇਠ ਰੁਲ ਰਿਹੈ ਕਰੋੜਾਂ ਦਾ ਬੇਸ਼ਕੀਮਤੀ ਸਾਮਾਨ
NEXT STORY