ਸਮਾਣਾ (ਦਰਦ) : ਭਾਰਤੀ ਏਅਰ ਫੋਰਸ ਵਿਚ ਸੇਵਾ ਨਿਭਾਅ ਰਹੇ ਸਮਾਣਾ ਦੀ ਢਿੱਲੋਂ ਕਾਲੋਨੀ ਨਿਵਾਸੀ ਨੌਜਵਾਨ ਅਤੇ ਉਸ ਦੀ ਪਤਨੀ ਦੀ ਗੁਜਰਾਤ ਦੇ ਸ਼ਹਿਰ ਜਾਮਨਗਰ ’ਚ ਵਾਪਰੇ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਨ੍ਹਾਂ ਦੀਆਂ ਮ੍ਰਿਤਕ ਦੇਹਾਂ ਦਾ ਸਮਾਣਾ ਪਹੁੰਚਣ ’ਤੇ ਨਮ ਅੱਖਾਂ ਨਾਲ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਮ੍ਰਿਤਕ ਜੋੜੇ ਦਾ ਅਜੇ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਗੁਰਵਿੰਦਰ ਸਿੰਘ (28) ਪੁੱਤਰ ਗੁਰਮੀਤ ਸਿੰਘ ਵਾਸੀ ਸਮਾਣਾ (ਫਤਿਹਪੁਰ ਵਾਲੇ) ਅਤੇ ਉਸ ਦੀ ਪਤਨੀ ਲਵਲੀਨ ਕੌਰ (26) ਐਤਵਾਰ ਨੂੰ ਜਦੋਂ ਆਪਣੇ ਮੋਟਰਸਾਈਕਲ ’ਤੇ ਜਾਮਨਗਰ (ਗੁਜਰਾਤ) ਜਾ ਰਹੇ ਸਨ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਕਿਸੇ ਵਾਹਨ ਨੇ ਟਕੱਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : 27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ ਵਪਾਰ ਮੰਡਲ ਦਾ ਵੱਡਾ ਐਲਾਨ
ਦੱਸਣਯੋਗ ਹੈ ਕਿ ਮ੍ਰਿਤਕ ਗੁਰਵਿੰਦਰ ਸਿੰਘ ਕਰੀਬ ਸਾਢੇ 7 ਸਾਲ ਪਹਿਲਾਂ ਭਾਰਤੀ ਏਅਰ ਫੋਰਸ ਵਿਚ ਐੱਲ. ਏ. ਸੀ. ਆਟੋ ਟੈਂਕ ਵਜੋਂ ਭਰਤੀ ਹੋਇਆ ਸੀ ਅਤੇ ਜਾਮਨਗਰ ਸਟੇਸ਼ਨ ਤੇ ਏਅਰ ਫੋਰਸ ’ਚ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ। ਉਸ ਦਾ ਕਰੀਬ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ ਭੇਜਣ ਦੇ ਨਾਂ ’ਤੇ 2.10 ਲੱਖ ਰੁਪਏ ਦੀ ਮਾਰੀ ਠੱਗੀ
NEXT STORY