ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਹਵਾ ਪ੍ਰਦੂਸ਼ਣ ’ਚ ਤੇਜ਼ੀ ਨਾਲ ਵਾਧਾ ਹੋਣ ਕਾਰਨ ਸਾਹ ਦੇ ਮਰੀਜ਼ਾਂ ਦੀ ਗਿਣਤੀ ਵੀ ਵੱਧ ਰਹੀ ਹੈ ਕਿਉਂਕਿ ਜਿਸ ਹਵਾ ’ਚ ਅਸੀਂ ਸਾਹ ਲੈ ਰਹੇ ਹਾਂ, ਉਹ ਬਹੁਤ ਜ਼ਿਆਦਾ ਪ੍ਰਦੂਸ਼ਿਤ ਹੋ ਚੁੱਕੀ ਹੈ। ਮਾਹਿਰਾਂ ਦੀ ਸਲਾਹ ਹੈ ਕਿ ਬਿਨਾਂ ਮਾਸਕ ਦੇ ਇਸ ਹਵਾ ’ਚ ਸਾਹ ਲੈਣਾ ਸਾਡੇ ਲਈ ਬਹੁਤ ਨੁਕਸਾਨਦੇਹ ਹੈ। ਅਜਿਹੇ ’ਚ ਇਹ ਜਾਣਨਾ ਜ਼ਰੂਰੀ ਹੈ ਕਿ ਇਸ ਵੱਧਦੇ ਪ੍ਰਦੂਸ਼ਣ ਤੋਂ ਕਿਵੇਂ ਬਚਣਾ ਹੈ। ਹਾਲਾਂਕਿ ਹਵਾ ਪ੍ਰਦੂਸ਼ਣ ਹਰ ਕਿਸੇ ਨੂੰ ਪ੍ਰਭਾਵਿਤ ਕਰਦਾ ਹ ਪਰ ਇਹ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਉਨ੍ਹਾਂ ਦੀ ਪ੍ਰਤੀਰੋਧਕ ਸ਼ਕਤੀ ਕਮਜ਼ੋਰ ਹੈ।
ਇਸ ਕਾਰਨ ਉਨ੍ਹਾਂ ਦਾ ਕਿਸੇ ਵੀ ਬੀਮਾਰੀ ਦਾ ਸ਼ਿਕਾਰ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ। ਇਸ ਲਈ ਵੱਧਦੇ ਹਵਾ ਪ੍ਰਦੂਸ਼ਣ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਘਰਾਂ ’ਚ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਹਾਲਾਂਕਿ ਇਸ ਸਮੇਂ ਹਰ ਕਿਸੇ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣ ਦੀ ਲੋੜ ਹੈ। ਇਨ੍ਹੀਂ ਦਿਨੀਂ ਕਈ ਹਸਪਤਾਲਾਂ ’ਚ ਸਾਹ ਦੀ ਸਮੱਸਿਆ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵੱਧ ਰਹੀ ਹੈ ਪੀ. ਐੱਮ. 2.5 ਦੀ ਮੌਜੂਦਗੀ ਵਾਲੀ ਪ੍ਰਦੂਸ਼ਿਤ ਹਵਾ ਪ੍ਰਭਾਵਿਤ ਲੋਕਾਂ ’ਚ ਸਾਹ ਲੈਣ ’ਚ ਮੁਸ਼ਕਿਲਾਂ ਵਧਾ ਰਹੀ ਹੈ।
ਡਾਕਟਰਾਂ ਅਨੁਸਾਰ ਹਸਪਤਾਲਾਂ ’ਚ ਮਰੀਜ਼ਾਂ ਦੀ ਗਿਣਤੀ ਵਿਚ 30 ਫ਼ੀਸਦੀ ਵਾਧਾ ਹੋਇਆ ਹੈ। ਡਾ. ਗੌਰਵ ਗਰੋਵਰ ਦੱਸਦੇ ਹਨ ਕਿ ਖ਼ੁਦ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਐੱਨ-95 ਮਾਸਕ ਪਹਿਨੋ। ਆਪਣੇ ਸਰੀਰ ਨੂੰ ਹਾਈਡਰੇਟ ਰੱਖੋ ਅਤੇ ਰੋਜ਼ਾਨਾ ਘੱਟੋ-ਘੱਟ 8 ਗਿਲਾਸ ਪਾਣੀ ਪੀਓ। ਜੇਕਰ ਤੁਹਾਨੂੰ ਖੰਘ ਹੋ ਰਹੀ ਹੈ ਤਾਂ ਆਪਣੇ ਆਪ ਦਵਾਈ ਨਾ ਲਓ ਅਤੇ ਡਾਕਟਰ ਦੀ ਸਲਾਹ ਲਓ। ਸ਼ਾਮ ਦੀ ਸੈਰ ਤੋਂ ਬਚੋ ਅਤੇ ਕੁਝ ਦਿਨਾਂ ਲਈ ਘਰ ਦੇ ਅੰਦਰ ਕਸਰਤ ਕਰੋ।
ਬਿਕਰਮ ਮਜੀਠੀਆ ਵੱਲੋਂ ਪ੍ਰੈੱਸ ਕਾਨਫ਼ਰੰਸ, ਪੰਜਾਬ ਦੇ ਇਕ ਮੰਤਰੀ ਸਬੰਧੀ ਕੀਤਾ ਵੱਡਾ ਦਾਅਵਾ
NEXT STORY