ਮਾਨਸਾ (ਅਮਰਜੀਤ)—ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦਾ ਬਦਲਾ ਲੈਣ ਲਈ ਭਾਰਤੀ ਫੌਜ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਸਥਿਤ ਦਹਿਸ਼ਤਗਰਦਾਂ ਦੇ ਟਿਕਾਣਿਆਂ 'ਤੇ ਹਮਲਾ ਕਰਕੇ ਕਰਾਰਾ ਜਵਾਬ ਦਿੱਤਾ ਹੈ। ਭਾਰਤੀ ਫੌਜ ਦੀ ਕਾਰਵਾਈ ਦੀ ਪ੍ਰਸ਼ੰਸਾ ਕਰਨ ਲਈ ਅੱਜ ਮਾਨਸਾ ਦੇ ਸਾਬਕਾ ਫੌਜੀ ਜਗਦੇਵ ਸਿੰਘ ਅਤੇ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਨੇ ਇਕੱਠੇ ਹੋ ਕੇ ਜਿੱਥੇ ਪੁਲਵਾਮਾ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉੱਥੇ ਭਾਰਤੀ ਫੌਜ ਵਲੋਂ ਕੀਤੀ ਗਈ ਕਾਰਵਾਈ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸਾਬਕਾ ਫੌਜੀ ਜਗਦੇਵ ਸਿੰਘ ਨੇ ਕਿਹਾ ਕਿ ਉਹ ਭਾਰਤੀ ਫੌਜ ਦੇ ਨਾਲ ਚੱਟਾਨ ਦੀ ਤਰ੍ਹਾਂ ਖੜ੍ਹੇ ਹਨ, ਜੇਕਰ ਉਨ੍ਹਾਂ ਦੀ ਲੋੜ ਹੋਈ ਤਾਂ ਉਹ ਸਰਹੱਦ 'ਤੇ ਜਾ ਕੇ ਦੁਸ਼ਮਣ ਨਾਲ ਦੋ-ਦੋ ਹੱਥ ਕਰਨ ਨੂੰ ਤਿਆਰ ਹਨ।
ਸਾਬਕਾ ਫੌਜੀਆਂ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਲਈ ਆਪਣਾ ਕੀਮਤੀ ਸਮਾਂ ਦਿੱਤਾ ਹੈ ਅਤੇ ਹੁਣ ਵੀ ਉਹ ਜੀਵਨ ਦੇ ਆਖਰੀ ਦੌਰ ਤੋਂ ਨਿਕਲ ਰਹੇ ਹਨ ਪਰ ਫਿਰ ਵੀ ਉਹ ਭਾਰਤ ਮਾਤਾ ਲਈ ਸਰਹੱਦ 'ਤੇ ਆਪਣੀ ਜਾਨ ਦੇਣ ਲਈ ਤਿਆਰ ਹਨ। ਭਾਰਤ ਮਾਤਾ ਦੇ ਨਾਅਰੇ ਨਾਲ ਪੂਰਾ ਮਾਨਸਾ ਦੇਸ਼ ਭਗਤੀ ਦੇ ਰੰਗ 'ਚ ਰੰਗਿਆ ਹੋਇਆ ਨਜ਼ਰ ਆਇਆ।
ਪੁਲਸ ਕਮਿਸ਼ਨਰ ਦਫਤਰ ਨੇ ਨਹੀਂ ਦਿੱਤਾ ਜਵਾਬ, ਅਦਾਲਤ ਨੇ ਸੀਜ਼ ਕਰਨ ਦੇ ਦਿੱਤੇ ਹੁਕਮ
NEXT STORY