ਤਰਨਤਾਰਨ (ਰਮਨ)- ਥਾਣਾ ਸਰਹਾਲੀ ਵਿਖੇ ਹੋਏ ਆਰ. ਪੀ. ਜੀ. ਹਮਲੇ ਸਬੰਧੀ ਕੇਸ ਨੂੰ ਜਿਥੇ ਪੁਲਸ ਨੇ ਹੱਲ ਕਰਦੇ ਹੋਏ 2 ਨਾਬਲਿਗਾਂ ਸਣੇ ਕੁੱਲ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉੱਥੇ ਹੀ ਹੁਣ ਪੁਲਸ ਨੇ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਤਲ ਕੇਸ ’ਚ ਬੰਦ ਮੁਲਜ਼ਮ ਅਜਮੀਤ ਸਿੰਘ, ਜੋ ਇਸ ਹਮਲੇ ਦੀ ਸਾਜ਼ਿਸ਼ ਵਿਦੇਸ਼ ’ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ, ਸੱਤਾ ਅਤੇ ਜੈਸਲ ਨਾਲ ਸਿੱਧੇ ਤੌਰ ’ਤੇ ਸੰਪਰਕ ਕਰਦੇ ਹੋਏ ਸਾਜ਼ਿਸ਼ ਰਚ ਰਿਹਾ ਸੀ, ਨੂੰ ਪੁਲਸ ਨੇ ਇਸ ਮਾਮਲੇ ’ਚ ਨਾਮਜ਼ਦ ਕਰ ਲਿਆ ਹੈ। ਉਸ ਨੂੰ ਪੁਲਸ ਵਲੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਂਦੇ ਹੋਏ ਮਾਣਯੋਗ ਅਦਾਲਤ ਤੋਂ 4 ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ।
ਇਹ ਵੀ ਪੜ੍ਹੋ- ਅਜਨਾਲਾ ਤੋਂ ਹੈਰਾਨੀਜਨਕ ਮਾਮਲਾ : ਤਿੰਨ ਦਿਨ ਬਾਅਦ ਕਬਰ ’ਚੋਂ ਕੱਢਣੀ ਪਈ ਔਰਤ ਦੀ ਲਾਸ਼, ਜਾਣੋ ਵਜ੍ਹਾ
ਜ਼ਿਲ੍ਹੇ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਪਹਿਲਾਂ ਤੋਂ ਗ੍ਰਿਫ਼ਤਾਰ ਕੀਤੇ 4 ਮੁਲਜ਼ਮਾਂ ਨੂੰ ਬੁੱਧਵਾਰ ਮਾਣਯੋਗ ਅਦਾਲਤ ’ਚ ਪੇਸ਼ ਕਰਦੇ ਹੋਏ 4 ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਹੈ, ਜਦੋਂਕਿ ਜੇਲ੍ਹ ’ਚੋਂ ਲਿਆਂਦੇ ਮੁਲਜ਼ਮ ਅਜਮੀਤ ਸਿੰਘ ਰਾਵੀ ਦਾ 4 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹਮਲੇ ਦੇ ਮੁੱਖ ਫ਼ਰਾਰ 2 ਹੋਰ ਮੁਲਜ਼ਮਾਂ ਦੀ ਭਾਲ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸੰਘਣੀ ਧੁੰਦ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਭਿਆਨਕ ਹਾਦਸੇ 'ਚ ਭੈਣ ਦੀ ਮੌਤ, ਭਰਾ ਗੰਭੀਰ ਜ਼ਖ਼ਮੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅਜਨਾਲਾ ਤੋਂ ਹੈਰਾਨੀਜਨਕ ਮਾਮਲਾ : ਤਿੰਨ ਦਿਨ ਬਾਅਦ ਕਬਰ ’ਚੋਂ ਕੱਢਣੀ ਪਈ ਔਰਤ ਦੀ ਲਾਸ਼, ਜਾਣੋ ਵਜ੍ਹਾ
NEXT STORY