ਅਜਨਾਲਾ (ਗੁਰਜੰਟ, ਸਾਗਰ) - ਸਥਾਨਕ ਪਿੰਡ ਈਸਾਪੁਰ ਦੇ ਨਜ਼ਦੀਕ ਦੋ ਸਕੇ ਭਰਾਵਾਂ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨਾਂ ਦੇ ਭਰਾ ਸੁਰਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਡੱਬਰ ਨੇ ਦੱਸਿਆ ਕਿ ਬੀਤੀ ਰਾਤ 8.30 ਵਜੇ ਦੇ ਕਰੀਬ ਪਿੰਡ ਮੱਟੀਏ ਤੋਂ ਉਨ੍ਹਾਂ ਦੇ ਜੀਜੇ ਗਗਨ ਦਾ ਫੋਨ ਆਇਆ ਕਿ ਮੇਰੀ ਕਿਸੇ ਨਾਲ ਲੜਾਈ ਹੋ ਗਈ ਹੈ। ਫੋਨ ਸੁਣਨ ਤੋਂ ਬਾਅਦ ਮੇਰੇ ਭਰਾ ਗੁਰਦੀਪ ਸਿੰਘ ਪੱਪੂ ਤੇ ਗੁਰਪ੍ਰੀਤ ਸਿੰਘ ਜੀਜੇ ਦੀ ਮਦਦ ਲਈ ਘਰੋਂ ਆਪਣੇ ਮੋਟਰਸਾਈਕਲ ’ਤੇ ਚਲੇ ਗਏ ਅਤੇ ਪੂਰੀ ਰਾਤ ਘਰ ਵਾਪਸ ਨਹੀਂ ਆਏ।
ਪੜ੍ਹੋ ਇਹ ਵੀ ਖ਼ਬਰ: ਉਪ ਰਾਸ਼ਟਰਪਤੀ ਦੀ ਦੌੜ ’ਚੋਂ ਕੈਪਟਨ ਅਮਰਿੰਦਰ ਸਿੰਘ ਬਾਹਰ, ‘ਨਹਾਤੀ -ਧੋਤੀ ਰਹਿ ਗਈ ਤੇ...’
ਉਸ ਨੇ ਦੱਸਿਆ ਕਿ ਸਾਨੂੰ ਸਵੇਰੇ ਪਤਾ ਲੱਗਿਆ ਕਿ ਪਿੰਡ ਈਸਾਪੁਰ ਦੇ ਨਜ਼ਦੀਕ ਗੁਰਦੀਪ ਸਿੰਘ ਪੱਪੂ ਅਤੇ ਗੁਰਪ੍ਰੀਤ ਸਿੰਘ ਦੀਆਂ ਝੋਨੇ ਦੇ ਖੇਤ ਵਿੱਚੋਂ ਲਾਸ਼ਾਂ ਮਿਲੀਆਂ ਹਨ। ਜ਼ਿਕਰਯੋਗ ਹੈ ਕਿ ਮ੍ਰਿਤਕ ਵਿਅਕਤੀਆਂ ਦੇ ਸਿਰ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਦੇ ਨਿਸ਼ਾਨ ਲੱਗੇ ਹੋਏ ਸਨ। ਇਸ ਮਾਮਲੇ ਸਬੰਧੀ ਪੁਲਸ ਜ਼ਿਲ੍ਹਾ ਦਿਹਾਤੀ ਦੇ ਐੱਸ.ਪੀ. ਯੁਵਰਾਜ ਸਿੰਘ ਨੇ ਦੱਸਿਆ ਕਿ ਜਾਣਕਾਰੀ ਮੁਤਾਬਕ ਇਹ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ। ਇਨ੍ਹਾਂ ਵਿੱਚੋਂ ਗੁਰਦੀਪ ਸਿੰਘ ਪੱਪੂ ਅਤੇ ਗੁਰਪ੍ਰੀਤ ਸਿੰਘ ਦੀ ਮੌਤ ਹੋ ਚੁੱਕੀ ਹੈ ਅਤੇ ਇਕ ਰਾਮ ਸਿੰਘ ਨਾਮ ਦਾ ਵਿਅਕਤੀ ਜ਼ਖ਼ਮੀ ਹੋਣ ਕਾਰਨ ਜ਼ੇਰੇ ਇਲਾਜ ਹੈ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ਵਿਖੇ ਸੜਕ ਹਾਦਸੇ ’ਚ ਮਾਰੇ ਗਏ ਨੌਜਵਾਨ ਦੀ ਘਰ ਪੁੱਜੀ ਲਾਸ਼, ਧਾਹਾਂ ਮਾਰ ਰੋਇਆ ਪਰਿਵਾਰ (ਤਸਵੀਰਾਂ)
ਪੁਲਸ ਨੇ ਕਿਹਾ ਕਿ ਜ਼ਖ਼ਮੀ ਨੌਜ਼ਵਾਨ ਤੋਂ ਪੁੱਛਗਿੱਛ ਕਰਨ ’ਤੇ ਇਸ ਮਾਮਲੇ ਦਾ ਸੱਚ ਸਾਹਮਣੇ ਲਿਆਂਦਾ ਜਾਵੇਗਾ ਕਿ ਇਹ ਮਾਮਲਾ ਐਕਸੀਡੈਂਟਲ ਹੈ ਜਾਂ ਕੁਝ ਹੋਰ। ਇਸ ਮੌਕੇ ਮ੍ਰਿਤਕਾਂ ਦੇ ਜੀਜੇ ਗਗਨ ਨੇ ਕਿਹਾ ਕਿ ਮੈਨੂੰ ਸ਼ੱਕ ਹੈ ਕਿ ਜਿਨ੍ਹਾਂ ਵਿਅਕਤੀਆਂ ਨਾਲ ਮੇਰਾ ਝਗੜਾ ਹੋਇਆ ਸੀ। ਉਨ੍ਹਾਂ ਵਿਅਕਤੀਆਂ ਨੇ ਹੀ ਮੇਰੇ ਰਿਸ਼ਤੇਦਾਰਾਂ ਨੂੰ ਮਾਰਿਆ ਹੈ।
ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਸਿਮਰਨਜੀਤ ਸਿੰਘ ਮਾਨ ਦੇ ਬਿਆਨ ਨੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟ, ਕਿਹਾ-ਪੰਜਾਬੀਆਂ ਨੂੰ ਕੀਤਾ ਸ਼ਰਮਸਾਰ
NEXT STORY