ਅਜਨਾਲਾ (ਫਰਿਆਦ) - ਸ਼ਹਿਰ ਦੇ ਫਤਹਿਗੜ੍ਹ ਚੂੜੀਆਂ ਰੋਡ ’ਤੇ ਸਥਿਤ ਕਨਵੈਟ ਪਬਲਿਕ ਸਕੂਲ ਨੇੜੇ ਇੱਕ ਲੱਕੜ ਦੇ ਟਾਲ ’ਤੇ ਫਰਨੀਚਰ ਦੀ ਦੁਕਾਨ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਕਾਰਨ ਭਾਰੀ ਮਾਲੀ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਕੁਲਵੰਤ ਸਿੰਘ ਨੇ ਦੁੱਖੀ ਮਨ ਨਾਲ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਸਵੇਰੇ ਕਰੀਬ 6 ਵਜੇ ਦੱਸਿਆ ਕਿ ਤੇਰੇ ਲੱਕੜ ਦੇ ਟਾਲ ’ਤੇ ਫਰਨੀਚਰ ਦੀ ਦੁਕਾਨ ਨੂੰ ਅੱਗ ਲੱਗੀ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ

ਪੀੜਤ ਨੇ ਦੱਸਿਆ ਕਿ ਉਸ ਦਾ ਕਰੀਬ 15 ਲੱਖ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ ਹੈ, ਜਦੋਂਕਿ ਜਾਨੀ ਨੁਕਸਾਨ ਦਾ ਬਚਾ ਰਿਹਾ । ਉਧਰ ਸੂਚਨਾ ਮਿਲਣ ’ਤੇ ਏਅਰ ਪੋਰਟ ਰਾਜਾਸਾਂਸੀ ਅਤੇ ਬੀ.ਐੱਸ.ਐੱਫ. ਹੈਡਕੁਆਰਟਰ ਅਜਨਾਲਾ ਦੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ। ਇਸ ਮੌਕੇ ਡੀ.ਐੱਸ.ਪੀ. ਅਜਨਾਲਾ ਜਸਵੀਰ ਸਿੰਘ ਅਤੇ ਐੱਸ.ਐੱਚ.ਓ. ਅਜਨਾਲਾ ਇੰਸਪੈਕਟਰ ਮੁਖਤਿਆਰ ਸਿੰਘ ਮੌਕੇ ਪਹੁੰਚ ਕੇ ਆਪਣੇ ਪੁਲਸ ਜਵਾਨਾਂ ਨਾਲ ਬਚਾਅ ਕਾਰਜਾਂ ’ਚ ਜੁੱਟੇ ਹੋਏ ਸਨ।
ਪੜ੍ਹੋ ਇਹ ਵੀ ਖ਼ਬਰ - ਭਿੱਖੀਵਿੰਡ ’ਚ ਵੱਡੀ ਵਾਰਦਾਤ: 50 ਰੁਪਏ ਦੀ ਖ਼ਾਤਰ ਇੱਟਾਂ ਮਾਰ-ਮਾਰ ਕੀਤਾ ਨੌਜਵਾਨ ਦਾ ਕਤਲ

ਸਿਆਸੀ ਬਦਲੇ ਲਈ ਪੁਲਸ ਦੀ ਦੁਰਵਰਤੋਂ ਕਰ ਰਹੀ ‘ਆਪ’ ਸਰਕਾਰ : ਚੁਘ
NEXT STORY