ਅਜਨਾਲਾ (ਗੁਰਜੰਟ) : ਪਹਿਲਗਾਮ ਹਮਲੇ ਤੋਂ ਬਾਅਦ ਬੀਤੀ ਰਾਤ ਭਾਰਤ ਵੱਲੋਂ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ 'ਤੇ ਕੀਤੇ ਹਮਲੇ ਨੂੰ ਲੈ ਕੇ ਪੰਜਾਬ ਅੰਦਰ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਆਮ ਲੋਕਾਂ ਵਿਚ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਕੰਡਿਆਲੀ ਤਾਰ ਨਾਲ ਲੱਗਦੇ ਪਿੰਡਾਂ ਨੂੰ ਖਾਲੀ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਕੁਝ ਥਾਵਾਂ 'ਤੇ ਬੀਤੀ ਰਾਤ ਗੋਲਾਬਾਰੀ ਹੋਈ ਹੈ, ਬੰਬ ਡਿੱਗੇ ਹਨ ਅਤੇ ਲੋਕਾਂ ਨੂੰ ਸੁਰੱਖਿਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ, ਜਦੋਂ ਕਿ ਇਨ੍ਹਾਂ ਅਫਵਾਹਾਂ 'ਤੇ ਵਿਸ਼ਰਾਮ ਚਿੰਨ ਲਗਾਉਂਦਿਆਂ ਐੱਸਡੀਐੱਮ ਅਜਨਾਲਾ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਫਿਲਹਾਲ ਸਿਰਫ ਅੱਜ ਲਈ ਸਕੂਲ ਕਾਲਜ ਬੰਦ ਕਰ ਦਿੱਤੇ ਗਏ ਅਤੇ ਇਸ ਤੋਂ ਇਲਾਵਾ ਹੋਰ ਕੋਈ ਵੀ ਪ੍ਰਸ਼ਾਸਨ ਵੱਲੋਂ ਹਦਾਇਤਾਂ ਜਾਰੀ ਨਹੀਂ ਕੀਤੀਆਂ ਗਈਆਂ ਅਤੇ ਨਾ ਹੀ ਕਿਸੇ ਨੂੰ ਪਿੰਡ ਛੱਡਣ ਲਈ ਕਿਹਾ ਜਾ ਰਿਹਾ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਲੋਕ ਅਜਿਹੀਆਂ ਝੂਠੀਆਂ ਅਫਵਾਹਾਂ ਤੋਂ ਬਚਣ ਅਤੇ ਆਪਸ ਵਿਚ ਸ਼ਾਂਤੀ ਬਣਾ ਕੇ ਰੱਖਣ, ਇਸ ਤੋਂ ਇਲਾਵਾ ਸਰਕਾਰ ਵੱਲੋਂ ਜੋ ਵੀ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਹਦਾਇਤਾਂ ਮੁਤਾਬਕ ਆਮ ਲੋਕਾਂ ਨੂੰ ਜਾਣੂੰ ਕਰਵਾ ਦਿੱਤਾ ਜਾਵੇਗਾ ਅਤੇ ਪ੍ਰਸ਼ਾਸਨ ਆਮ ਲੋਕਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਰਹੇਗਾ।
ਲੁਧਿਆਣਾ 'ਚ ਬਲੈਕਆਊਟ ਦੀ ਤਿਆਰੀ! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ, ਵੇਖੋ ਪੂਰੀ ਲਿਸਟ
NEXT STORY