ਅਜਨਾਲਾ (ਫਰਿਆਦ) : ਰੋਜ਼ਗਾਰ ਦੀ ਖਾਤਰ ਬੁਲਗਾਰੀਆ 'ਚ ਗਏ ਅਜਨਾਲਾ ਸ਼ਹਿਰ ਦੇ ਇੱਕ ਨੌਜਵਾਨ ਪਲਵਿੰਦਰ ਸਿੰਘ ਦੀ ਪਿਛਲੇ 1 ਮਹੀਨੇ ਪਹਿਲਾਂ ਵਾਪਰੇ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ, ਜਿਸ ਦੀ ਮ੍ਰਿਤਕ ਦੇਹ ਨੂੰ ਕਰੀਬ 1 ਮਹੀਨੇ ਦੀ ਲੰਮੀ ਜੱਦੋ-ਜਹਿਦ ਤੋਂ ਬਾਅਦ ਅੱਜ ਦਿੱਲੀ ਹਵਾਈ ਅੱਡੇ ਤੋਂ ਐਂਬੂਲੈਂਸ ਰਾਹੀਂ ਜੱਦੀ ਸ਼ਹਿਰ ਅਜਨਾਲਾ ਲਿਆਂਦਾ ਗਿਆ। ਇਸ ਦੌਰਾਨ ਜਿੱਥੇ ਪਰਿਵਾਰਕ ਮਾਹੌਲ ਗ਼ਮਗੀਨ ਹੋ ਗਿਆ, ਉੱਥੇ ਪੁੱਤ ਦੇ ਵਿਛੋੜੇ 'ਚ ਮਾਂ ਦੇ ਵੈਣ ਅਤੇ ਪਿਤਾ ਦੀਆਂ ਪੱਥਰਾਈਆਂ ਨਮ ਅੱਖਾਂ, ਭੈਣ-ਭਰਾਵਾਂ ਦੇ ਕੀਤੇ ਜਾ ਰਹੇ ਵਿਰਲਾਪ ਕਾਰਨ ਹਰ ਵਿਅਕਤੀ ਭਾਵੁਕ ਹੋ ਕੇ ਹੰਝੂ ਵਹਾਅ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ, ਤਿੰਨ ਲੋਕਾਂ ਦੀ ਥਾਈਂ ਮੌਤ
ਇਸ ਮੌਕੇ ਮ੍ਰਿਤਕ ਨੌਜਵਾਨ ਦੇ ਚਾਚਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲਵਿੰਦਰ ਸਿੰਘ ਪਿਛਲੇ ਕੁਝ ਮਹੀਨਿਆਂ ਤੋਂ ਰੋਜ਼ੀ-ਰੋਟੀ ਲਈ ਬੁਲਗਾਰੀਆ 'ਚ ਗਿਆ ਸੀ। ਬੀਤੇ ਦਿਨੀਂ ਉੱਥੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਸੀ ਅਤੇ ਉਸ ਦੀ ਮੌਕੇ 'ਤੇ ਮੌਤ ਹੋ ਗਈ। ਉਹਨਾਂ ਦੱਸਿਆ ਕਿ ਇਸ ਵਾਪਰੇ ਸੜਕ ਹਾਦਸੇ ਨੇ ਪਰਿਵਾਰ ਦੀਆਂ ਸਾਰੀਆਂ ਉਮੀਦਾਂ ਅਤੇ ਖੁਸ਼ੀਆਂ ਇਕ ਪਲ ਵਿਚ ਉਜਾੜ ਦਿੱਤੀਆਂ। ਉਨ੍ਹਾਂ ਭਰੇ ਮਨ ਨਾਲ ਦੱਸਿਆ ਕਿ ਪਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਸਰਕਾਰ ਨੇ ਉਹਨਾਂ ਦੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਨਹੀਂ ਕੀਤੀ। ਇਸ ਮੌਕੇ ਉਨ੍ਹਾਂ ਸਰਕਾਰ ਕੋਲੋਂ ਦੁਖੀ ਪਰਿਵਾਰ ਦੀ ਆਰਥਿਕ ਤੌਰ 'ਤੇ ਮਦਦ ਕਰਨ ਦੀ ਮੰਗ ਵੀ ਕੀਤੀ।
ਇਸ ਉਪਰੰਤ ਅੱਜ ਸਥਾਨਕ ਸ਼ਿਵਪੁਰੀ ਵਿਖੇ ਪਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਉਸਨੂੰ ਅੰਤਿਮ ਵਿਦਾਇਗੀ ਦੇਣ ਲਈ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਕਾਂਗਰਸ ਦੇ ਅਜਨਾਲਾ ਸ਼ਹਿਰੀ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁੱਜੇ ਰਿਸ਼ਤੇਦਾਰਾਂ, ਸੱਜਣਾਂ ਤੇ ਸਨੇਹੀਆਂ ਸਣੇ ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਪਲਵਿੰਦਰ ਸਿੰਘ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ : PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਮੈਲਬੌਰਨ 'ਚ ਸੁਰੱਖਿਆ ਏਜੰਸੀਆਂ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
NEXT STORY