ਅਜਨਾਲਾ (ਫਰਿਆਦ) - ਬੀਤੇ ਦਿਨ ਅਜਨਾਲਾ ਸ਼ਹਿਰ ਦੇ ਦੁਕਾਨਦਾਰਾਂ ’ਚ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਡੀ.ਐੱਚ.ਓ. ਡਾ.ਭਾਰਤੀ ਧਵਨ ਦੀ ਅਗਵਾਈ ਵਾਲੀ ਸਿਹਤ ਵਿਭਾਗ ਦੀ ਟੀਮ ਵੱਲੋਂ ਖਾਣ-ਪੀਣ ਦੀਆਂ ਚੀਜ਼ਾਂ ਦੀ ਚੈਕਿੰਗ ਕਰਨ ਲਈ ਅਚਨਚੇਤ ਦਸਤਕ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਦੀਆਂ ਦੁੱਧ ਤੇ ਕਰਿਆਨੇ ਦੀਆਂ ਦੁਕਾਨਾਂ ਤੋਂ ਇਲਾਵਾ ਚੋਗਾਵਾਂ ਰੋਡ ’ਤੇ ਸਥਿਤ ਹੰਗਰੀ ਪੁਆਇੰਟ ਨਾਂ ਦੀ ਦੁਕਾਨ ’ਤੇ ਛਾਪੇਮਾਰੀ ਕਰਦਿਆਂ ਇੱਥੋਂ ਖਾਣ-ਪੀਣ ਦੀਆਂ ਚੀਜ਼ਾਂ ਦੇ ਸੈਂਪਲ ਭਰੇ ਗਏ।
ਪੜ੍ਹੋ ਇਹ ਵੀ ਖ਼ਬਰ: ਇੰਜੀਨੀਅਰ ਸੋਹਣਾ-ਮੋਹਣਾ ਦੀ ਮਾਨਾਂਵਾਲਾ ਹੋਈ ਬਦਲੀ, SSA ਦੀ ਪੋਸਟ ’ਤੇ ਕੀਤੇ ਤਾਇਨਾਤ
ਡੀ.ਐੱਚ.ਓ.ਡਾ.ਭਾਰਤੀ ਧਵਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਅਜਨਾਲਾ ਪੁੱਜਣ ’ਤੇ ਦੇਖਿਆ ਕਿ ਜ਼ਿਆਦਾਤਰ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰਕੇ ਰਫੂਚੱਕਰ ਹੋ ਚੁੱਕੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਜਿਸ ਤਰ੍ਹਾਂ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕੀਤੀਆਂ ਹਨ ਉਸ ਮੁਤਾਬਕ ਸ਼ਹਿਰ ’ਚ ਕਾਫੀ ਕੁਝ ਗਲਤ ਚੱਲ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖਾਣ-ਪੀਣ ਦੀ ਚੀਜ਼ਾਂ ਸਣੇ ਦੁੱਧ ’ਚ ਮਿਲਾਵਟ ਹੋਣ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਮਿਲਾਵਟਖੋਰ ਧੰਦੇਬਾਜ਼ਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਭਰੇ ਗਏ ਸੈਂਪਲਾਂ ਬਾਰੇ ਕੋਈ ਜਾਣਕਾਰੀ ਦੇਣ ਤੋਂ ਇਨਕਾਰ ਦਿੱਤਾ ।
ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ
ਜਲਾਲਾਬਾਦ ’ਚ ਵਾਪਰਿਆ ਵੱਡਾ ਹਾਦਸਾ : ਮਿੰਨੀ ਬੱਸ ਪਲਟਣ ਨਾਲ 4 ਦੀ ਹੋਈ ਮੌਤ
NEXT STORY