ਅਜਨਾਲਾ (ਵਰਿੰਦਰ, ਬਾਠ) : ਅਜਨਾਲਾ ਦੇ ਪਿੰਡ ਗੁਜਰਪੁਰਾ ਨੇੜੇ ਬੀ.ਐੱਸ.ਐੱਫ. ਦੀ ਗੱਡੀ ਨੂੰ ਇਕ ਨਿੱਜੀ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬੀ. ਐੱਸ. ਐੱਫ. ਦੇ 14 ਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਜਦਕਿ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਪਿੰਡ ਵਾਸੀਆਂ ਵਲੋਂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਥੇ 4 ਜਵਾਨਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ, ਜਿਨ੍ਹਾਂ 'ਚੋਂ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ। ਮੌਕੇ 'ਤੇ ਪੁੱਜੀ ਥਾਣਾ ਅਜਨਾਲਾ ਦੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖਮੀ ਹੋਏ ਜਵਾਨਾਂ ਨੇ ਦੱਸਿਆ ਕਿ ਉਹ ਪੰਜਗਰਾਈ ਤੋਂ ਅਜਨਾਲਾ ਬੀ.ਐੱਸ.ਐੱਫ. ਕੈਂਪ ਲਈ ਜਾ ਰਹੇ ਸਨ। ਇਸੇ ਦੌਰਾਨ ਇਕ ਨਿੱਜੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਪਲਟ ਗਈ ਤੇ 14 ਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਜਦਕਿ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ।

ਸਵਾਈਨ ਫਲੂ ਦੀ ਲਪੇਟ 'ਚ ਆਇਆ ਅੰਮ੍ਰਿਤਸਰ, ਮੌਤਾਂ ਦੀ ਵਧੀ ਗਿਣਤੀ
NEXT STORY