ਗੁਰਦਾਸਪੁਰ, (ਹਰਮਨਪ੍ਰੀਤ, ਵਿਨੋਦ, ਦੀਪਕ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਵੱਲੋਂ ਸਮਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪਿੰ੍ਰਸੀਪਲ ਮੈਡਮ ਗੁਰਵਿੰਦਰ ਕੌਰ ਦੇ ਪ੍ਰਬੰਧਾਂ ਹੇਠ ਪੈਦਲ ਮਾਰਚ ਕੀਤਾ ਗਿਆ। ਇਸ ਮਾਰਚ ਨੂੰ ਰਵਾਨਾ ਕਰਨ ਮੌਕੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਐੱਸ. ਡੀ. ਐੱਮ. ਸਕੱਤਰ ਸਿੰਘ ਬੱਲ, ਜ਼ਿਲਾ ਗਾਈਡੈਂਸ ਕਾਊਂਸਲਰ ਪਰਮਿੰਦਰ ਸਿੰਘ ਸੈਣੀ, ਡਾ. ਬਰਿੰਦਰ ਸਿੰਘ ਐੱਮ.ਡੀ., ਨੈਸ਼ਨਲ ਐਵਾਰਡੀ ਰਮੇਸ਼ ਮਹਾਜਨ ਆਦਿ ਉਚੇਚੇ ਤੌਰ 'ਤੇ ਪਹੁੰਚੇ। ਇਸ ਮੌਕੇ ਪੈਦਲ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਤੇ ਐੱਸ. ਡੀ. ਐੱਮ. ਸਕੱਤਰ ਸਿੰਘ ਬੱਲ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲ ਅਕੈਡਮੀ ਵੱਲੋਂ ਚਲਾਈ ਇਸ ਮੁਹਿੰਮ ਦਾ ਹਿੱਸਾ ਬਣ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਇਸ ਸਮੇਂ ਅਕਾਲ ਪਰਿਵਾਰ ਵੱਲੋਂ ਮੁੱਖ ਮਹਿਮਾਨ ਤੇ ਆਏ ਹੋਏ ਮਹਿਮਾਨਾਂ ਕੋਲੋਂ ਨਸ਼ਿਆਂ ਵਿਰੁੱਧ ਚਲਾਈ ਹਸਤਾਖ਼ਰ ਮੁਹਿੰਮ ਤਹਿਤ ਹਸਤਾਖ਼ਰ ਕਰਵਾਏ ਤੇ ਗ਼ੁਬਾਰੇ ਛੱਡ ਕੇ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ। ਸੰਸਥਾ ਦੇ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਸਮੇਤ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ । ਪੈਦਲ ਯਾਤਰਾ ਦੇ ਅੰਤਿਮ ਪੜਾਅ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਹੁੰਚਣ 'ਤੇ ਪਿੰ੍ਰਸੀਪਲ ਮੈਡਮ ਹਰਵਿੰਦਰ ਕੌਰ ਵੱਲੋਂ ਸਕੂਲ ਸਟਾਫ਼ ਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਬਰਿੰਦਰ ਸਿੰਘ (ਐੱਮ. ਡੀ.), ਸਰਪੰਚ ਪਰਮਜੀਤ ਸਿੰਘ, ਦਵਿੰਦਰ ਸਿੰਘ, ਬਿਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਲੈਕਚਰਾਰ ਸਤਪਾਲ, ਅਮਰਜੀਤ ਸਿੰਘ ਪਿੰਕੀ, ਹਰਦਿਆਲ ਸਿੰਘ, ਰਣਜੀਤ ਕੌਰ, ਹਰਮੀਤ ਕੌਰ, ਹਰਪਾਲ ਸਿੰਘ ਨੇ ਇਸ ਪੈਦਲ ਯਾਤਰਾ ਨੂੰ ਕਾਮਯਾਬ ਕਰਨ ਲਈ ਅਹਿਮ ਭੂਮਿਕਾ ਨਿਭਾਈ ।
ਮੋਟਰਸਾਈਕਲ ਨੂੰ ਅੱਗ ਲਾਉਣ ਤੇ ਕੁੱਟਮਾਰ ਕਰਨ ਦੇ ਦੋਸ਼ 'ਚ 2 ਖਿਲਾਫ ਕੇਸ ਦਰਜ
NEXT STORY