ਤਲਵੰਡੀ ਸਾਬੋ (ਮੁਨੀਸ਼) : ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡੇਰਾ ਸਿਰਸਾ ਦੇ ਉਨ੍ਹਾਂ ਡੇਰਾ ਪ੍ਰੇਮੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਜੋ ਕਿਸੇ ਬਹਾਨੇ ਨਾਲ ਜਾਂ ਬਹਿਲਾ-ਫੁਸਲਾ ਕੇ ਲੋਕਾਂ ਦੇ ਫੋਨ ਫੜ ਕੇ ਉਸ ਤੋਂ ਡੇਰਾ ਸਿਰਸਾ ਦਾ ਯੂ-ਟਿਊਬ ਚੈਨਲ ਸਬਸਕ੍ਰਾਈਬ ਕਰਦੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਤਲਵੰਡੀ ਸਾਬੋ ਵਿਖੇ ਆਪਣੀ ਰਿਹਾਇਸ਼ ’ਤੇ ਗੱਲਬਾਤ ਦੌਰਾਨ ਕੀਤਾ।
ਇਹ ਵੀ ਪੜ੍ਹੋ- 5 ਸਾਲ ਪਹਿਲਾਂ ਵਿਦੇਸ਼ ਗਏ ਬਰਨਾਲਾ ਦੇ ਨੌਜਵਾਨ ਦਾ ਜਨਮਦਿਨ ਮੌਕੇ ਗੋਲ਼ੀਆਂ ਮਾਰ ਕੇ ਕਤਲ
ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਹੱਦ ਨਾਲ ਲੱਗਦੇ ਹਰਿਆਣਾ ਦੇ ਪਿੰਡਾਂ ’ਚ ਇਹ ਰੁਝਾਨ ਲਗਾਤਾਰ ਤੇਜ਼ ਹੁੰਦਾ ਜਾ ਰਿਹੈ ਕਿ ਡੇਰਾ ਸਿਰਸਾ ਪ੍ਰੇਮੀ ਜਿਨ੍ਹਾਂ ਵਿਚ ਵੱਡੀ ਗਿਣਤੀ ਕੁੜੀਆਂ ਦੀ ਹੈ, ਉਹ ਆਮ ਲੋਕਾਂ ਖ਼ਾਸ ਕਰ ਕੇ ਸਿੱਖ ਧਰਮ ਨਾਲ ਸਬੰਧਿਤ ਵਿਅਕਤੀਆਂ ਤੋਂ ਕਿਸੇ ਬਹਾਨੇ ਨਾਲ ਉਨ੍ਹਾਂ ਦੇ ਸਮਾਰਟ ਫੋਨ ਤੋਂ ਡੇਰਾ ਸਿਰਸਾ ਦਾ ਯੂ-ਟਿਊਬ ਚੈਨਲ ਸਬਸਕ੍ਰਾਈਬ ਕਰ ਦਿੰਦੇ ਹਨ।
ਇਹ ਵੀ ਪੜ੍ਹੋ- ਅਮਰੀਕਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬਣ ਕੁੜੀ ਗੁਰਜੋਤ ਕੌਰ ਦੀ ਮੌਤ
ਸਿੰਘ ਸਾਹਿਬ ਨੇ ਦੱਸਿਆ ਕਿ ਇਸੇ ਸਬੰਧ ਵਿਚ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦੇ ਪਿੰਡ ਦੇਸੂ ਮਲਕਾਣਾ ਦੀਆਂ ਸਿੱਖ ਸੰਗਤਾਂ ਨੇ ਇਕ ਸ਼ਿਕਾਇਤ ਭੇਜੀ ਹੈ, ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਉਦੋਂ ਇਸ ਗੱਲ ਦਾ ਪਤਾ ਲੱਗਾ ਜਦੋਂ ਡੇਰੇ ਸਿਰਸੇ ਨਾਲ ਸਬੰਧਿਤ ਗਤੀਵਿਧੀਆਂ ਦੇ ਸੰਦੇਸ਼ ਉਨ੍ਹਾਂ ਦੇ ਫੋਨ ’ਤੇ ਆਉਣ ਲੱਗੇ। ਪਿੰਡ ਵਾਸੀਆਂ ਦੇ ਵਫ਼ਦ ਨੇ ਆਪਣੇ ਫੋਨਾਂ ਦੇ ਡਾਟੇ ਚੋਰੀ ਹੋਣ ਦੀ ਆਸ਼ੰਕਾ ਵੀ ਪ੍ਰਗਟਾਈ ਹੈ। ਇਸ ਲਈ ਇਸ ਮਸਲੇ ’ਤੇ ਹਰਿਆਣਾ ਸਰਕਾਰ ਨੂੰ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ, ਕਿਉਂਕਿ ਅਜਿਹੀਆਂ ਘਟਨਾਵਾਂ ਸਾਈਬਰ ਕ੍ਰਾਈਮ ਦੀ ਸ਼੍ਰੇਣੀ ’ਚ ਆਉਂਦੀਆਂ ਹਨ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਮਰ ਗਈ ਲੋਕਾਂ 'ਚ ਇਨਸਾਨੀਅਤ, ਨਹੀਂ ਯਕੀਨ ਤਾਂ ਲੂ-ਕੰਡੇ ਖੜ੍ਹੇ ਕਰ ਦੇਵੇਗੀ ਇਹ ਖ਼ਬਰ (ਵੀਡੀਓ)
NEXT STORY