ਅੰਮ੍ਰਿਤਸਰ - ਸ੍ਰੀ ਅਕਾਲ ਤਖਤ ਸਾਹਿਬ ਦੇ ਸੱਕਤਰੇਤ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਨੇ ਪਿਛਲੀ ਦਿਨੀਂ ਹਰਿਆਣਾ ਦੇ ਕਰਨਾਲ ਜ਼ਿਲੇ 'ਚ ਸਿੱਖ ਨੌਜਵਾਨ ਦੀ ਕੁਝ ਵਿਅਕਤੀਆਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਦਿਆ ਪੱਥਰਾਂ ਨਾਲ ਉਸ ਨੂੰ ਲਹੂ-ਲੁਹਾਨ ਕਰਨ ਦੀ ਘਟਨਾ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦਿਆ ਸਥਾਨਕ ਸਰਕਾਰ ਤੋਂ ਉਕਤ ਸ਼ਰਾਰਤੀ ਅਨਸਰਾਂ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ। ਕਿਉਂਕਿ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਜਨਤਕ ਥਾਵਾਂ 'ਤੇ ਸਿਗਰਟ ਪੀਣ ਦੀ ਸਖਤ ਮਨਾਹੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਮਨਜਿੰਦਰ ਸਿੰਘ ਸਿਰਸਾ, ਬਲਦੇਵ ਸਿੰਘ ਕਿਆਮਪੁਰੀ ਅਤੇ ਕੰਵਲਜੀਤ ਸਿੰਘ ਅਜਰਾਣਾ ਵੱਲੋਂ ਇਸ ਮਾਮਲੇ ਦਾ ਤੁਰੰਤ ਗੰਭੀਰ ਨੋਟਿਸ ਲੈਂਦਿਆ ਉਨ੍ਹਾਂ ਵੱਲੋਂ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਹਰ ਸਿੱਖ ਮਾਈ ਭਾਈ ਨੂੰ ਖੰਡੇ-ਬਾਟੇ ਦੀ ਪਾਹੁਲ ਛੱਕ ਕੇ ਗੁਰੂ ਵਾਲੇ ਬਨਣ ਦੀ ਕਿਉਂਕਿ ਅਜੋਕਿ ਹਾਲਾਤਾਂ 'ਚ ਹਰ ਸਿਖ ਕੋਲ ਆਪਣੀ ਸਵੈ-ਰੱਖਿਆ ਲਈ ਸ੍ਰੀ ਸਾਹਿਬ ਹੋਣਾ ਬਹੁਤ ਜ਼ਰੂਰੀ ਹੈ। ਹਰਿਆਣਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਮੈਂਬਰਾਂ, ਸਿੱਖ ਜਥੇਬੰਦੀਆਂ ਅਤੇ ਸਿੰਘ ਸਭਾਵਾਂ ਨੂੰ ਅਪੀਲ ਕੀਤੀ ਕਿ ਜਿਨਾਂ ਸਮਾਂ ਦੋਸ਼ੀਆਂ ਨੂੰ ਸਰਕਾਰ ਵੱਲੋਂ ਸਜ਼ਾ ਦੇ ਕੇ ਪੀੜਤ ਪਰਿਵਾਰ ਨੂੰ ਇਨਸਾਫ ਨਹੀਂ ਦਿੱਤਾ ਜਾਂਦਾ ਉਨ੍ਹਾਂ ਸਮਾਂ ਇਸ ਸਬੰਧੀ ਕਾਨੂੰਨੀ ਮਾਹਿਰਾਂ ਪਾਸੋਂ ਰਾਏ ਪ੍ਰਾਪਤ ਕਰ ਸੰਘਰਸ਼ ਜਾਰੀ ਰੱਖਿਆ ਜਾਵੇਗਾ।
200 ਯੂਨਿਟ ਬਿਜਲੀ ਮੁਆਫ ਵਾਲੀ ਸਹੂਲਤ ਵਾਪਸ ਲੈ ਕੇ ਸੂਬਾ ਸਰਕਾਰ ਨੇ ਕੀਤਾ ਬੀ. ਸੀ. ਵਰਗ ਦੇ ਪਰਿਵਾਰਾਂ ਨਾਲ ਧੋਖਾ : ਰੱਖੜਾ
NEXT STORY