Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    6:28:58 AM

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸੁਖਬੀਰ ਬਾਦਲ ਨੂੰ ਤਖਨਾਹੀਆ ਕਰਾਰ ਦਿੱਤੇ ਜਾਣ ਮਗਰੋਂ ਅਕਾਲ ਤਖ਼ਤ ਦਾ ਵੱਡਾ ਆਦੇਸ਼, ਪਾਸ ਕੀਤਾ ਮਤਾ

PUNJAB News Punjabi(ਪੰਜਾਬ)

ਸੁਖਬੀਰ ਬਾਦਲ ਨੂੰ ਤਖਨਾਹੀਆ ਕਰਾਰ ਦਿੱਤੇ ਜਾਣ ਮਗਰੋਂ ਅਕਾਲ ਤਖ਼ਤ ਦਾ ਵੱਡਾ ਆਦੇਸ਼, ਪਾਸ ਕੀਤਾ ਮਤਾ

  • Edited By Rakesh,
  • Updated: 05 Jul, 2025 08:01 PM
Punjab
akal takht s big order after sukhbir badal
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਡੈਸਕ- ਅੱਜ ਮਿਤੀ 21 ਹਾੜ ਨਾਨਕਸ਼ਾਹੀ ਸੰਮਤ 557 ਮੁਤਾਬਕ 05 ਜੁਲਾਈ 2025 ਦਿਨ ਸ਼ਨਿਚਰਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਾਲ ਸਬੰਧਤ ਮਾਮਲਾ ਵਿਚਾਰਿਆ ਗਿਆ। ਅੱਜ ਦੀ ਇਕੱਤਰਤਾ ਵਿੱਚ ਮਿਤੀ 19 ਨਵੰਬਰ 2003 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਪਾਸ ਕੀਤੇ ਗਏ ਮਤੇ ਦੀ ਪ੍ਰੋੜ੍ਹਤਾ ਕਰਦਿਆਂ, ਇਸ ਹੁਕਮਨਾਮੇ ਅਤੇ ਸਿੱਖ ਰਵਾਇਤਾਂ ਦੀ ਰੋਸ਼ਨੀ ਵਿੱਚ ਇਹ ਫੈਸਲਾ ਕੀਤਾ ਗਿਆ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜੋ ਪੱਤਰ ਜਾਰੀ ਕੀਤੇ ਗਏ – ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉਕਤ ਆਦੇਸ਼ ਦੀ ਘੋਰ ਉਲੰਘਣਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਢਾਹ ਲਗਾਉਣ ਵਾਲੇ ਹਨ।

ਪੰਜੇ ਤਖ਼ਤ ਸਾਹਿਬਾਨ ਸਿੱਖ ਸ਼ਕਤੀ ਦੇ ਸੋਮੇ ਹਨ ਜਿਨ੍ਹਾਂ ਪ੍ਰਤੀ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਸੰਗਤ ਦੀ ਡੂੰਘੀ ਸ਼ਰਧਾ ਹੈ ਅਤੇ ਇਹ ਪਾਵਨ ਗੁਰ ਅਸਥਾਨ ਅਤੀ ਸਤਿਕਾਰਯੋਗ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੁਰੂ ਪਾਤਸ਼ਾਹ ਜੀ ਨੇ ਆਪ ਸਰਬਉੱਚਤਾ ਬਖ਼ਸ਼ੀ ਹੈ। ਪਰੰਤੂ ਕੁਝ ਲੋਕ ਸਿੱਖ-ਵਿਰੋਧੀ ਤਾਕਤਾਂ ਦੇ ਅਨੁਸਾਰ ਚੱਲਦਿਆਂ ਆਪਣੇ ਨਿਜੀ ਸੁਆਰਥਾਂ ਲਈ ਸਾਜ਼ਸ਼ਾਂ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਗੁਰੂ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸ਼ੁਰੂ ਤੋਂ ਹੀ ਖ਼ਾਲਸਾ ਪੰਥ ਨਾਲ ਸਬੰਧਤ ਮਾਮਲੇ ਵਿਚਾਰ ਕੇ ਫ਼ੈਸਲੇ ਕੀਤੇ ਜਾਂਦੇ ਰਹੇ ਹਨ ਅਤੇ ਬਾਕੀ ਤਖ਼ਤ ਸਾਹਿਬਾਨਾਂ ਨੂੰ ਵੀ ਆਪਣੇ-ਆਪਣੇ ਸਥਾਨਕ ਫ਼ੈਸਲੇ ਕਰਨ ਦਾ ਪੂਰਾ ਅਧਿਕਾਰ ਹੈ, ਪਰੰਤੂ ਪੰਥਕ ਤੇ ਧਾਰਮਿਕ ਮਾਮਲਿਆਂ ਸਬੰਧੀ ਅੰਤਿਮ ਰਾਏ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੀ ਮੰਨੀ ਜਾਂਦੀ ਹੈ। ਸਮੁੱਚਾ ਖ਼ਾਲਸਾ ਪੰਥ ਇੱਕ ਪਰਿਵਾਰ ਹੈ - “ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ।।੧।।” - ਦੇ ਗੁਰ ਸਿਧਾਂਤ ਅਨੁਸਾਰ ਗੁਰੂ ਸਾਹਿਬ ਨੇ ਸਾਨੂੰ ਹਮੇਸ਼ਾ ਆਪਸੀ ਪ੍ਰੇਮ, ਇਤਫ਼ਾਕ ਤੇ ਸਾਂਝ ਨਾਲ ਰਹਿਣ ਦਾ ਉਪਦੇਸ਼ ਦਿੱਤਾ ਹੈ, ਪਰੰਤੂ ਮੌਜੂਦਾ ਸਮੇਂ ਸਾਜ਼ਸ਼ਾਂ ਅਧੀਨ ਪੰਥ ਦੀ ਇਕਜੁੱਟਤਾ ਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਤੇ ਖੰਡਤ ਕਰਨ ਲਈ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।

ਅੱਜ ਦੀ ਇਕੱਤਰਤਾ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜੋ ਮਿਤੀ 21 ਮਈ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਟੇਕ ਸਿੰਘ ਅਤੇ ਮਿਤੀ 05 ਜੁਲਾਈ 2025 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਾਬਤ ਜੋ ਗ਼ੈਰ-ਸਿਧਾਂਤਕ ਅਤੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਢਾਹ ਲਗਾਉਣ ਦੀ ਮੰਦਭਾਵਨਾ ਨਾਲ ਫ਼ੈਸਲੇ ਕੀਤੇ ਹਨ, ਇਨ੍ਹਾਂ ਨੂੰ ਪੂਰਨ ਰੂਪ ਵਿੱਚ ਅਪ੍ਰਵਾਨ ਕੀਤਾ ਜਾਂਦਾ ਹੈ।

ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਮਿਤੀ 21 ਮਈ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪਾਸ ਕੀਤੇ ਗਏ ਮਤੇ, ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ – (ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਸੁਲਤਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਮਲਕੀਤ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਮੰਗਲ ਸਿੰਘ ਪੰਜ ਪਿਆਰਾ ਸ੍ਰੀ ਅਕਾਲ ਤਖ਼ਤ ਸਾਹਿਬ) ਦੀ ਇਕੱਤਰਤਾ ਮਿਤੀ 06 ਦਸੰਬਰ 2022 ਦੇ ਆਦੇਸ਼ ਨੰ: ਅ/ਤ/163 ਦੀ ਪ੍ਰੋੜ੍ਹਤਾ ਕਰਦਿਆਂ ਹੀ ਕੀਤੇ ਗਏ ਸਨ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮਾਮਲਿਆਂ ਦੇ ਸਬੰਧ ਵਿੱਚ ਉੱਥੋਂ ਦੀ ਪ੍ਰਬੰਧਕ ਕਮੇਟੀ ਨੂੰ ਆਪਣਾ ਪੱਖ ਰੱਖਣ ਲਈ ਆਦੇਸ਼ ਕੀਤੇ ਗਏ ਸਨ, ਪਰੰਤੂ ਉਨ੍ਹਾਂ ਵੱਲੋਂ ਹੁਣ ਤੱਕ ਅਜਿਹਾ ਨਹੀਂ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਪਾਲਣਾ ਕਰਨ ਦੀ ਬਜਾਏ, ਭਾਈ ਗੁਰਦਿਆਲ ਸਿੰਘ, ਜਿਨ੍ਹਾਂ ਦੀਆਂ ਪੰਥਕ ਸੇਵਾਵਾਂ ਉੱਪਰ ਰੋਕ ਲੱਗੀ ਹੈ, ਉਹ ਹੁਣ ਵੀ ਮੁੱਖ ਸਾਜ਼ਸ਼ਘਾੜੇ ਬਣ ਕੇ ਅਤੇ ਪੰਥ ਵਿਰੋਧੀ ਤਾਕਤਾਂ ਦਾ ਹੱਥਠੋਕਾ ਬਣਕੇ ਤਖ਼ਤ ਸਾਹਿਬਾਨ ਵਿਚਕਾਰ ਦਰਾਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਨ੍ਹਾਂ ਦੀ ਭੂਮਿਕਾ ਨੂੰ ਦੇਖਦਿਆਂ ਭਾਈ ਗੁਰਦਿਆਲ ਸਿੰਘ (ਐਡੀਸ਼ਨਲ ਹੈੱਡ ਗ੍ਰੰਥੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ) ਨੂੰ ਤਨਖ਼ਾਹੀਆ ਐਲਾਨ ਕੀਤਾ ਜਾਂਦਾ ਹੈ ਅਤੇ ਜੇਕਰ ਕੋਈ ਇਨ੍ਹਾਂ ਨੂੰ ਗੁਰਮਤਿ ਸਮਾਗਮ ਜਾਂ ਪੰਥਕ ਸਟੇਜ ਪੁਰ ਬੁਲਾਏਗਾ ਤਾਂ ਉਨ੍ਹਾਂ ਦੇ ਵਿਰੁੱਧ ਵੀ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਦੋਂ ਤੱਕ ਭਾਈ ਗੁਰਦਿਆਲ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋ ਕੇ ਖਿਮਾ ਜਾਚਨਾ ਕਰਦਿਆਂ ਆਪਣਾ ਪੱਖ ਨਹੀਂ ਰੱਖਦੇ, ਖ਼ਾਲਸਾ ਪੰਥ ਇਸ ਨੂੰ ਮੂੰਹ ਨਾ ਲਾਵੇ।

ਮਿਤੀ 21 ਮਈ 2025 ਨੂੰ ਹੋਏ ਆਦੇਸ਼ਾਂ ਉਪਰੰਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਬੁਲਾਰਾ ਹਰਪਾਲ ਸਿੰਘ (ਜੌਹਲ) ਲਗਾਤਾਰ ਮੀਡੀਆ/ਸੋਸ਼ਲ ਮੀਡੀਆ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਤੇ ਸਰਬਉੱਚਤਾ ਵਿਰੁੱਧ ਕੂੜ ਪ੍ਰਚਾਰ ਕਰਦੇ ਆ ਰਹੇ ਹਨ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪੱਤਰ ਅਨੁਸਾਰ ਕਮੇਟੀ ਨੇ ਆਪ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਹ ਲਿਖਤੀ ਰੂਪ ਵਿੱਚ ਭੇਜਿਆ ਹੋਇਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਆਪ ਹੀ ਤਨਖਾਹੀਆ ਹੋ ਜਾਂਦਾ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਇੱਕ ਹੋਰ ਮੈਂਬਰ ਡਾ. ਗੁਰਮੀਤ ਸਿੰਘ ਦੀ ਭੂਮਿਕਾ ਵੀ ਮੁੱਖ ਸਾਜ਼ਸ਼ਘਾੜੇ ਵਜੋਂ ਸਾਹਮਣੇ ਆਈ ਹੈ। ਇਸ ਲਈ ਸ. ਹਰਪਾਲ ਸਿੰਘ ਅਤੇ ਡਾ. ਗੁਰਮੀਤ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ ਅਤੇ ਜਦੋਂ ਤੱਕ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਨਿਜੀ ਰੂਪ ਵਿੱਚ ਪੇਸ਼ ਹੋ ਕੇ ਆਪਣੀ ਗਲਤੀਆਂ ਦੀ ਖਿਮਾ ਜਾਚਨਾ ਨਹੀਂ ਕਰਦੇ, ਉਦੋਂ ਖ਼ਾਲਸਾ ਪੰਥ ਇਨ੍ਹਾਂ ਨੂੰ ਮੂੰਹ ਨਾ ਲਗਾਏ।  

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ - ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ, ਲਖਵਿੰਦਰ ਸਿੰਘ), ਗੁਰਵਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ, ਇੰਦਰਜੀਤ ਸਿੰਘ ਜਨਰਲ ਸਕੱਤਰ, ਹਰਬੰਸ ਸਿੰਘ ਸਕੱਤਰ, ਗੋਬਿੰਦ ਸਿੰਘ ਲੌਂਗੋਵਾਲ ਮੈਂਬਰ, ਰਾਜਾ ਸਿੰਘ ਮੈਂਬਰ, ਮਹਿੰਦਰਪਾਲ ਸਿੰਘ ਮੈਂਬਰ - ਨੂੰ ਪੰਦਰਾਂ (15) ਦਿਨਾਂ ਦੇ ਵਿੱਚ-ਵਿੱਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਰੱਖਣ ਦਾ ਆਦੇਸ਼ ਕੀਤਾ ਜਾਂਦਾ ਹੈ। ਇਸ ਉਪਰੰਤ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

  • Akal Takht
  • big order
  • Sukhbir Badal
  • Patna Sahib

ਕੈਨੇਡਾ ਦੀ ਧਰਤੀ ਨੇ ਖੋਹਿਆ ਇਕ ਹੋਰ ਪੰਜਾਬੀ ਨੌਜਵਾਨ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

NEXT STORY

Stories You May Like

  • sukhbir badal sit summons
    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
  • kotkapura firing incident  sukhbir badal  court
    ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼
  • shiromani akali dal list
    ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
  • sri akal takht sahib jathedar condemns ragging of sikh child
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ
  • social media ban
    ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban ! ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਮਤਾ ਪਾਸ
  • prisoner cannot be punished for co accused  s crime
    ਕੈਦੀ ਨੂੰ ਨਹੀਂ ਦਿੱਤੀ ਜਾ ਸਕਦੀ ਸਹਿ-ਮੁਲਜ਼ਮ ਦੇ ਅਪਰਾਧ ਦੀ ਸਜ਼ਾ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਵੱਡਾ ਆਦੇਸ਼
  • the hassle of getting house plans approved is over
    ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ
  • fir will be lodged for dumping garbage in rivers in dehradun
    ਦੇਹਰਾਦੂਨ ’ਚ ਨਦੀਆਂ ’ਚ ਕੂੜਾ ਸੁੱਟਣ ’ਤੇ ਹੋਵੇਗੀ FIR, ਡੀਐੱਮ ਨੇ ਜਾਰੀ ਕੀਤੇ ਆਦੇਸ਼
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • sir duty  government school  lecturer
      ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ
    • blood donation camp
      ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਨੂੰ ਸਮਰਪਿਤ ਕੈਂਪ 'ਚ 44 ਨੌਜਵਾਨਾਂ...
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • fir case
      ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • glada action in ludhiana
      11 ਗੈਰ-ਕਾਨੂੰਨੀ ਕਾਲੋਨੀਆਂ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • bhadaur town  murder of elderly man  punjab police
      ਕਸਬਾ ਭਦੌੜ ਵਿਖੇ ਸ਼ੱਕੀ ਹਾਲਤ ’ਚ ਬਜ਼ੁਰਗ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +