ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ। ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜ਼ਰ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦਾਸ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਕਾਨਫਰੰਸ 'ਚ ਹਿੱਸਾ ਲੈਣ ਆ ਰਹੇ ਹਨ, ਉਸ ਦਿਨ ਲਈ ਮੁਆਫ਼ੀ ਵੀ ਮੰਗਦਾ ਹੈ ਕਿਉਂਕਿ ਮੇਰੇ ਲਈ ਲਈ ਸਭ ਤੋਂ ਉੱਤਮ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਉਸ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਹੈ, ਸੀ ਅਤੇ ਹਮੇਸ਼ਾਂ ਰਹੇਗਾ।
ਇਹ ਵੀ ਪੜ੍ਹੋ : ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
ਪੰਜਾਬ ਵਿਚ ਇਕ ਹੋਰ ਵੱਡੀ ਵਾਰਦਾਤ! ਹੁਣ ਮੰਦਰ 'ਚ ਦਾਖਲ ਹੋ ਕੁੱਟ 'ਤਾ ਸਰਪੰਚ
NEXT STORY