ਚੰਡੀਗੜ੍ਹ (ਹਰੀਸ਼): ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਇਕ ਵਾਰ ਫਿਰ ਭਾਜਪਾ ਦੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਅਟਕਲਾਂ ਤੇਜ਼ ਹੋ ਗਈਆਂ ਹਨ। ਪਿਛਲੇ ਮਹੀਨੇ ਅਕਾਲੀ-ਭਾਜਪਾ ਗਠਜੋੜ ਦੇ ਸਿਰੇ ਚੜ੍ਹਨ ਦੀ ਗੱਲ ਕਿਸਾਨ ਅੰਦੋਲਨ ਕਾਰਨ ਲਟਕ ਰਹੀ ਸੀ ਪਰ ਹਾਲ ਹੀ ’ਚ ਵਾਪਰੇ ਦੋ ਘਟਨਾਕ੍ਰਮਾਂ ਨੇ ਗਠਜੋੜ ਦੀ ਸੰਭਾਵਨਾ ਨੂੰ ਹੋਰ ਹੁਲਾਰਾ ਦਿੱਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ 10 ਮਾਰਚ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਆਪਣੇ ਸੰਬੋਧਨ ਦੌਰਾਨ ਇਸ ਵੱਲ ਇਸ਼ਾਰਾ ਕੀਤਾ ਸੀ। ਦੋ ਦਿਨ ਬਾਅਦ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ ਹੈ। ਇਹ ਦੋਵੇਂ ਆਗੂ ਅਕਾਲੀ ਦਲ ਨਾਲ ਭਾਜਪਾ ਦੇ ਗਠਜੋੜ ਦੇ ਹੱਕ ’ਚ ਹਨ।
ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਵਿਚਾਲੇ ਇਕ ਹੋਰ ਮੌਤ, ਅੱਥਰੂ ਗੈਸ ਦੇ ਗੋਲੇ ਦਾ ਸ਼ਿਕਾਰ ਹੋਇਆ ਸੀ ਜੀਰਾ ਸਿੰਘ
ਪਿੰਡ ਬਾਦਲ ’ਚ ਕਰਵਾਏ ਉਕਤ ਪ੍ਰੋਗਰਾਮ ’ਚ ਜਾਖੜ ਨੇ 1996-97 ਦੇ ਅਕਾਲੀ-ਭਾਜਪਾ ਗਠਜੋੜ ਬਾਰੇ ਕਿਹਾ ਸੀ ਕਿ ਇਹ ਵੋਟਾਂ ਲਈ ਬਣਾਇਆ ਗਿਆ ਸਿਆਸੀ ਗਠਜੋੜ ਨਹੀਂ ਸੀ ਸਗੋਂ 1980-96 ਦੇ ਦੌਰ ਦੇ ਪੰਜਾਬ ’ਚੋਂ ਨਿਕਲਿਆ ਸੀ। ਉਸ ’ਤੇ ਮੱਲ੍ਹਮ ਲਾਉਣ ਦੀ ਲੋੜ ਸੀ। ਇਹ ਗਠਜੋੜ ਇਸ ਲਈ ਬਣਾਇਆ ਗਿਆ ਤਾਂ ਜੋ ਗੁਆਂਢੀ ਦੇਸ਼ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਠੇਸ ਨਾ ਪਹੁੰਚੇ। ਜਦੋਂ ਇਹ ਗਠਜੋੜ ਬਣਿਆ ਸੀ ਤਾਂ ਲੋਕਾਂ ਨੇ ਕਿਹਾ ਸੀ ਕਿ (ਅਕਾਲੀ) ਪੰਥ ਦੇ ਮਾਰਗ ਤੋਂ ਭਟਕਣ ਲੱਗ ਪਏ ਹਨ।
ਆਪਣੇ 20 ਮਿੰਟ ਦੇ ਭਾਸ਼ਣ ਦੌਰਾਨ ਜਾਖੜ ਨੇ ਇਹ ਵੀ ਕਿਹਾ ਕਿ ਫ਼ੈਸਲੇ ਲੈਣ ਵਾਲਿਆਂ ’ਚ ਵੀ ਹਿੰਮਤ ਹੋਣੀ ਚਾਹੀਦੀ ਹੈ। ਮੋਦੀ ਸਰਕਾਰ ’ਚ ਭਾਰਤ ਦੇ ਉਹ ਮਸਲੇ ਹੱਲ ਹੋ ਗਏ ਹਨ, ਜਿਨ੍ਹਾਂ ਦੀ ਕਲਪਨਾ ਵੀ ਨਹੀਂ ਸੀ ਕੀਤੀ ਜਾ ਸਕਦੀ। ਉਨ੍ਹਾਂ ਦੇ ਬਿਆਨ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਅਕਾਲੀ ਦਲ ਵਲੋਂ ਵਾਰ-ਵਾਰ ਉਠਾਈ ਜਾ ਰਹੀ ਮੰਗ ’ਤੇ ਕੇਂਦਰ ਸਰਕਾਰ ਇਸ ਹਫ਼ਤੇ ਕੋਈ ਹਾਂ-ਪੱਖੀ ਫ਼ੈਸਲਾ ਲੈ ਸਕਦੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਗਠਜੋੜ ਦਾ ਰਾਹ ਆਸਾਨ ਹੋ ਜਾਵੇਗਾ ਅਤੇ ਗਠਜੋੜ ਲੋਕ ਸਭਾ ਚੋਣਾਂ ’ਚ ਇਸ ਦਾ ਸਿਆਸੀ ਲਾਹਾ ਵੀ ਉਠਾ ਸਕੇਗਾ।
ਇਹ ਖ਼ਬਰ ਵੀ ਪੜ੍ਹੋ - Breaking News: ਖ਼ੂਨ ਹੋਇਆ ਪਾਣੀ! ਛੋਟੇ ਭਰਾ ਨੇ ਵੱਡੇ ਦਾ ਵੱਢ ਦਿੱਤਾ ਗਲਾ, ਦਿੱਤੀ ਦਰਦਨਾਕ ਮੌਤ (ਵੀਡੀਓ)
ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦੀ 12 ਮਾਰਚ ਨੂੰ ਨਵੀਂ ਦਿੱਲੀ ’ਚ ਜੇ.ਪੀ. ਨੱਢਾ ਨਾਲ ਹੋਈ ਅਚਾਨਕ ਮੁਲਾਕਾਤ ਦੌਰਾਨ ਵੀ ਅਕਾਲੀ ਦਲ ਨਾਲ ਗਠਜੋੜ ਅਤੇ ਸੰਭਾਵਿਤ ਸੀਟਾਂ ਬਾਰੇ ਚਰਚਾ ਹੋਣ ਦੀ ਜਾਣਕਾਰੀ ਮਿਲੀ ਹੈ। ਸੂਬੇ ਭਰ ਦੇ ਅਕਾਲੀ ਦਲ ਅਤੇ ਭਾਜਪਾ ਦੇ ਆਗੂ ਅਤੇ ਵਰਕਰ ਚਾਹੁੰਦੇ ਹਨ ਕਿ ਇਹ ਗਠਜੋੜ ਜਲਦੀ ਹੋਂਦ ’ਚ ਆਵੇ। ਸੂਤਰਾਂ ਅਨੁਸਾਰ ਪਾਰਟੀ ਲੀਡਰਸ਼ਿਪ ਨੇ ਭਾਜਪਾ ਦੀ ਸੂਬਾ ਚੋਣ ਕਮੇਟੀ ਨੂੰ 14 ਮਾਰਚ ਨੂੰ ਮੀਟਿੰਗ ਲਈ ਦਿੱਲੀ ਬੁਲਾਇਆ ਹੈ। ਇਸ ਸਬੰਧ ’ਚ ਸੂਬਾ ਇੰਚਾਰਜ ਵਿਜੇ ਰੁਪਾਣੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਦਿੱਲੀ ਪਹੁੰਚ ਰਹੇ ਹਨ। ਇਸ ਮੀਟਿੰਗ ’ਚ ਅਕਾਲੀ ਦਲ ਨਾਲ ਗਠਜੋੜ ਸਬੰਧੀ ਸੂਬਾਈ ਆਗੂਆਂ ਦੀ ਰਸਮੀ ਰਾਏ ਲਈ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਅੰਦੋਲਨ ਵਿਚਾਲੇ ਇਕ ਹੋਰ ਮੌਤ, ਅੱਥਰੂ ਗੈਸ ਦੇ ਗੋਲੇ ਦਾ ਸ਼ਿਕਾਰ ਹੋਇਆ ਸੀ ਜੀਰਾ ਸਿੰਘ
NEXT STORY