ਪਟਿਆਲਾ (ਪਰਮੀਤ ਸਿੰਘ) : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਤੇ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਪੁਲਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ੳੁਨ੍ਹਾਂ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਵਾਪਸ ਲਈ ਜਾਵੇ। ਉਨ੍ਹਾਂ ਕਿਹਾ ਕਿ ਮੇਰਾ ਤੇ ਮੇਰੇ ਵੀਰ ਬਲਵੰਤ ਸਿੰਘ ਰਾਜੋਆਣਾ ਦਾ ਸਾਡੇ ਸਮਾਜ ’ਚ ਬਹੁਤ ਸਤਿਕਾਰ ਹੈ। ਮੈਂ ਕੌਮੀ ਮਿਸ਼ਨ ਆਪਣੇ ਬੰਦੀ ਵੀਰਾਂ ਦੀ ਰਿਹਾਈ ਨੂੰ ਲੈ ਕੇ ਸੰਗਰੂਰ ਜ਼ਿਮਨੀ ਚੋਣ ਲੜਨ ਲਈ ਪੰਥਕ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਉਤਰੀ ਹਾਂ। ਸਾਰੇ ਇਨਸਾਫ਼ ਪਸੰਦ ਲੋਕਾਂ ਦਾ ਸਾਨੂੰ ਸਾਥ ਹੈ ਤੇ ਮੈਂ ਪੰਥਕੀ ਧੀ ਹਾਂ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਸਾਡਾ ਰੱਖਿਅਕ ਹੈ।
ਇਹ ਵੀ ਪੜ੍ਹੋ : ਚਾਹ ਵਾਲੇ ਦੀ ਧੀ ਕਾਜੋਲ ਸਰਗਾਰ ਨੇ ਰਚਿਆ ਇਤਿਹਾਸ, ਖੇਲੋ ਇੰਡੀਆ 2021 ਦਾ ਜਿੱਤਿਆ ਪਹਿਲਾ ਸੋਨਾ
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ CM ਮਾਨ ’ਤੇ ਵੱਡਾ ਹਮਲਾ, ਕਿਹਾ-ਪੰਜਾਬ ’ਚ ਕੋਈ ਵੀ ਨਹੀਂ ਸੁਰੱਖਿਅਤ
ਜ਼ਿਕਰਯੋਗ ਹੈ ਕਿ ਪਹਿਲਾਂ ਕਮਲਦੀਪ ਕੌਰ ਨੇ ਸੰਗਰੂਰ ਜ਼ਿਮਨੀ ਚੋਣ ਲੜਨ ਤੋਂ ਪਹਿਲਾਂ ਜੇਲ੍ਹ ’ਚ ਬੰਦ ਆਪਣੇ ਭਰਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ ਤੇ ਉਸ ਤੋਂ ਬਾਅਦ ਹੀ ਚੋਣ ਲੜਨ ਦਾ ਐਲਾਨ ਕੀਤਾ ਸੀ। ਉਨ੍ਹਾਂ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
32 ਕਿਲੋ ਗਾਂਜੇ ਸਮੇਤ ਤਿੰਨ ਸਮਗਲਰ ਗ੍ਰਿਫਤਾਰ
NEXT STORY