ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲੇ ਮੁਹੱਲੇ ਦੇ ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਵਿਸ਼ਾਲ ਅਕਾਲੀ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਕਾਨਫ਼ਰੰਸ ਦੌਰਾਨ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਮਸਲਿਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕੁੱਲ 10 ਅਹਿਮ ਮਤੇ ਪੇਸ਼ ਕਰਕੇ ਪ੍ਰਵਾਨ ਕੀਤੇ ਗਏ।
ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ ਲੱਗੀਆਂ ਰੌਣਕਾਂ! ਹੋਲਾ-ਮਹੱਲਾ ਮੌਕੇ ਲੱਖਾਂ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਭਾਈ ਮਨਜੀਤ ਸਿੰਘ, ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ 1947 ਤੋਂ ਸਿੱਖਾਂ ਨਾਲ ਹੋ ਰਹੇ ਧੱਕਿਆਂ ਦੇ ਇਨਸਾਫ ਲਈ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਰੌਸ਼ਨੀ ’ਚ ਡੱਟ ਕੇ ਪਹਿਰੇਦਾਰੀ ਕੀਤੀ ਜਾਵੇਗੀ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕੀਤਾ ਜਾਵੇਗਾ।
ਇਕੱਠ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਲੰਮੇ ਸਮੇਂ ਤੋਂ ਨਾ ਹੋਣ ’ਤੇ ਚਿੰਤਾ ਜਤਾਉਂਦਿਆਂ ਜਲਦੀ ਚੋਣਾਂ ਕਰਵਾਉਣ ਲਈ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ। ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵਿਚ ਬੇਨਿਯਮੀਆਂ ਅਤੇ ਘਪਲੇਬਾਜ਼ੀਆਂ ਦੇ ਦੋਸ਼ ਲਗਾਉਂਦਿਆਂ ਪਾਰਦਰਸ਼ਤਾ ਦੀ ਮੰਗ ਕੀਤੀ ਗਈ। ਪੰਜਾਬ ਦੀ ਕਾਨੂੰਨ-ਵਿਵਸਥਾ ਸਥਿਤੀ, ਵੱਧ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਕਥਿਤ ਝੂਠੇ ਪੁਲਸ ਮੁਕਾਬਲਿਆਂ ਦੇ ਮਾਮਲਿਆਂ ’ਤੇ ਵੀ ਗੰਭੀਰ ਚਰਚਾ ਕੀਤੀ ਗਈ। ਕੇਂਦਰੀ ਏਜੰਸੀਆਂ ਰਾਹੀਂ ਜਾਂਚ ਦੀ ਮੰਗ ਕਰਦਿਆਂ ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਵਫ਼ਦ ਭੇਜਣ ਦਾ ਫ਼ੈਸਲਾ ਕੀਤਾ ਗਿਆ।
ਇਹ ਵੀ ਪੜ੍ਹੋ: ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93 ਗੈਂਗਸਟਰ ਸਰਗਰਮ
ਇਸ ਮੌਕੇ ਹਰਬੰਸ ਸਿੰਘ ਕੰਦੋਲਾ, ਜਗਜੀਤ ਸਿੰਘ ਕੋਹਲੀ ਦਫ਼ਤਰ ਸਕੱਤਰ, ਤਜਿੰਦਰ ਸਿੰਘ ਪਨੂੰ ਮੀਡੀਆ ਇੰਚਾਰਜ, ਗੁਰਮੀਤ ਸਿੰਘ ਮਕੜੋਣਾ, ਹਰਬੰਸ ਸਿੰਘ ਮੰਝਪੁਰ, ਡਾ. ਹਰਜਿੰਦਰ ਸਿੰਘ, ਪਰਮਪਾਲ ਸਿੰਘ ਸਭਰਾ, ਪ੍ਰੀਤਮ ਸਿੰਘ ਸੱਲੋਮਾਜਰਾ, ਬਾਬਾ ਹਰਦੀਪ ਸਿੰਘ, ਦਿਲਬਾਗ ਸਿੰਘ ਲੋਹਾਰ ਮਾਜਰਾ, ਪਰਮਜੀਤ ਸਿੰਘ ਪੰਮਾ, ਸੁਰਿੰਦਰ ਸਿੰਘ, ਲਖਬੀਰ ਸਿੰਘ, ਹਰਪ੍ਰੀਤ ਸਿੰਘ ਕੁਲਗਰਾਂ, ਅਨੰਦਜੀਤ ਸਿੰਘ, ਦੀਪਕ ਰਾਣਾ, ਜਰਨੈਲ ਸਿੰਘ ਭੱਠਲ, ਹਰਮਿੰਦਰ ਸਿੰਘ, ਡਾ. ਸਤਵੰਤ ਸਿੰਘ, ਸਤਵੰਤ ਸਿੰਘ ਗੱਗੂ ਅਤੇ ਜਗਵਿੰਦਰ ਸਿੰਘ ਬੈਂਸ, ਸੁਰਿੰਦਰ ਸਿੰਘ ਘੱਟੀਵਾਲ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਹੋਲਾ-ਮਹੱਲਾ ਮੋਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਕੀਤੀ ਗਈ ਸਿਆਸੀ ਕਾਨਫਰੰਸ ਦੌਰਾਨ ਭਾਵੇਂ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਏਕਤਾ ਦੀਆਂ ਗੱਲਾਂ ਕੀਤੀਆਂ ਪਰ ਉਨ੍ਹਾਂ ਦੇ ਆਪਣੇ ਜ਼ਿਲਾ ਰੂਪਨਗਰ ਦੇ ਵੱਡੀ ਗਿਣਤੀ ਆਗੂਆਂ ਵੱਲੋਂ ਅੱਜ ਦੀ ਕਾਨਫਰੰਸ ਦਾ ਬਾਈਕਾਟ ਕੀਤਾ ਗਿਆ, ਜੋ ਕਾਨਫਰੰਸ ਦੌਰਾਨ ਚਰਚਾ ਦਾ ਵਿਸ਼ਾ ਬਣਿਆ ਰਿਹਾ। ਗੈਰ ਹਾਜ਼ਰ ਰਹਿਣ ਵਾਲੇ ਪ੍ਰਮੁੱਖ ਸੀਨੀਅਰ ਆਗੂਆਂ ਵਿਚ ਭੁਪਿੰਦਰ ਸਿੰਘ ਬਜਰੂੜ, ਸੁਰਜੀਤ ਸਿੰਘ ਚੈਹੜਮਜਾਰਾ, ਸ਼ਮਸ਼ੇਰ ਸਿੰਘ ਸ਼ੇਰਾ, ਜਥੇਦਾਰ ਹਰਮੇਸ਼ ਸਿੰਘ ਠੋਡਾ, ਜਥੇਦਾਰ ਸੁਰਜੀਤ ਸਿੰਘ ਦੁਲਚੀਮਾਜਰਾ, ਬਚਿੱਤਰ ਸਿੰਘ ਗਿੱਲ, ਮੱਖਣ ਸਿੰਘ ਬੈਂਸ, ਕਾਕੂ ਸੈਣੀ ਸੇਖੂਪੁਰਾ ਆਦਿ ਪ੍ਰਮੁੱਖ ਸਨ।
ਇਹ ਵੀ ਪੜ੍ਹੋ: ਸਾਵਧਾਨ! ATM ਕਾਰਡ ਦੀ ਸਮਝੋ ਮਹੱਤਤਾ, ਨਾ ਕਰੋ ਅਜਿਹੀਆਂ ਗਲਤੀਆਂ ਨਹੀਂ ਤਾਂ ਹੋ ਸਕਦੈ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਾਢੇ ਚਾਰ ਕਰੋੜ ਦੀ ਹੈਰੋਇਨ ਸਣੇ ਔਰਤ ਸਣੇ 3 ਲੋਕ ਗ੍ਰਿਫ਼ਤਾਰ
NEXT STORY