ਸੰਗਰੂਰ (ਰਾਜੇਸ਼ ਕੋਹਲੀ) — ਪੰਜਾਬ ਦੀ ਕੈਪਟਨ ਸਰਕਾਰ ਦੇ ਖਿਲਾਫ ਅਕਾਲੀ ਦਲ ਵਲੋਂ ਲਗਾਤਾਰ ਪੋਲ ਖੋਲ੍ਹ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜ਼ਿਲਾ ਸੰਗਰੂਰ ਦੇ ਲਹਿਰਾਗਾਗਾ 'ਚ ਵੀ ਅੱਜ ਅਕਾਲੀ ਦਲ ਵਲੋਂ ਇਕ ਵੱਡੀ ਪੋਲ ਖੋਲ੍ਹ ਰੈਲੀ ਕੀਤੀ ਗਈ, ਜਿਸ 'ਚ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਰਾਜ ਸਭਾ ਸਾਂਸਦ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਤੋਂ ਇਲਾਵਾ ਅਕਾਲੀ ਦਲ ਦੀ ਸੂਬਾ ਲੀਡਰਸ਼ਿਪ ਨੇ ਪਹੁੰਚ ਕੇ ਪੰਜਾਬ ਦੀ ਕੈਪਟਨ ਸਰਕਾਰ 'ਤੇ ਤਿੱਖੇ ਹਮਲੇ ਬੋਲੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮਹਾ ਸਕੱਤਰ ਸੁਖਦੇਵ ਸਿੰਘ ਢੀਂਡਸਾ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਨਾ ਸਿਰਫ ਪੰਜਾਬ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਸਗੋਂ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਪਰ ਜਦੋਂ ਤੋਂ ਕਾਂਗਰਸ ਸਰਕਾਰ ਨੇ ਸੱਤਾ ਸੰਭਾਲੀ ਹੈ ਤਾਂ ਉਦੋਂ ਤੋਂ ਪੰਜਾਬ 'ਚ ਕਾਂਗਰਸ ਨੇ ਮੈਨੀਫੈਸਟੋ 'ਚ ਕੀਤੇ ਵਾਅਦੇ ਮੁਤਾਬਕ ਸੁਵਿਧਾਵਾਂ ਤਾਂ ਕੀ ਦੇਣੀਆਂ ਸਨ ਸਗੋਂ ਜੋ ਅਕਾਲੀ ਸਰਕਾਰ ਵਲੋਂ ਲੋਕ ਪੱਖੀ ਸੁਵਿਧਾਵਾਂ ਸ਼ੁਰੂ ਕੀਤੀਆਂ ਗਈਆਂ ਸਨ। ਉਨ੍ਹਾਂ ਸਭ ਨੂੰ ਬੰਦ ਕਰ ਦਿੱਤਾ ਗਿਆ ਹੈ। ਸਰਕਾਰ ਦੀ ਅਜਿਹੀ ਕਾਰਗੁਜ਼ਾਰੀ ਤੋਂ ਪੂਰੇ ਪੰਜਾਬ ਦੇ ਲੋਕ ਦੁਖੀ ਹਨ ਤੇ ਅਕਾਲੀ ਦਲ ਵੀ ਸਰਕਾਰ ਦੀਆਂ ਇਨ੍ਹਾਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਪੂਰੇ ਪੰਜਾਬ 'ਚ ਲੋਕਾਂ ਦੇ ਹੱਕ 'ਚ ਰੈਲੀਆਂ ਕਰ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਦਫਤਰ 'ਚ ਚੋਰੀ
NEXT STORY