ਭਵਾਨੀਗੜ੍ਹ (ਕਾਂਸਲ,ਵਿਕਾਸ, ਸੰਜੀਵ): ਪਾਰਟੀ ਹਾਈ ਕਮਾਂਡ ਦੇ ਸੱਦੇ 'ਤੇ ਅੱਜ ਬਲਾਕ ਦੇ ਪਿੰਡ ਘਰਾਚੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕੌਰ ਕਮੇਟੀ ਮੈਂਬਰ ਬਲਦੇਵ ਸਿੰਘ ਮਾਨ, ਹਰਵਿੰਦਰ ਸਿੰਘ ਕਾਕੜਾ ਤੇ ਸਰਕਲ ਜਥੇਦਾਰ ਰਵਜਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਦੇਸ਼ 'ਚ ਤੇਲ ਦੀਆਂ ਵਧੀਆਂ ਕੀਮਤਾਂ ਅਤੇ ਰਾਸ਼ਨ ਵੰਡ ਘੁਟਾਲੇ ਦੇ ਵਿਰੋਧ 'ਚ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ।
ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਫਗਵਾੜਾ ਵਿਖੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
ਇਸ ਮੌਕੇ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਟਰੋਲ ਡੀਜ਼ਲ 'ਤੇ ਦੂਸਰੇ ਰਾਜਾਂ ਦੇ ਮੁਕਾਬਲੇ ਜ਼ਿਆਦਾ ਸੈੱਸ ਲਗਾਇਆ ਹੋਇਆ ਹੈ ਜਿਸ ਕਰਕੇ ਦੂਸਰੇ ਸੂਬਿਆਂ ਦੇ ਮੁਕਾਬਲੇ ਪੰਜਾਬ 'ਚ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਧ ਹਨ। ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਸੂਬੇ ਭਰ 'ਚ ਕਾਂਗਰਸ ਸਰਕਾਰ ਨੇ ਜਾਇਜ਼ ਲਾਭਪਾਤਰੀਆਂ ਦੇ ਨੀਲੇ ਕਾਰਡ ਕੱਟ ਕੇ ਲੋਕਾਂ ਨਾਲ ਧੱਕਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਨੈਬ ਸਿੰਘ ਘਰਾਚੋਂ, ਰਘਵੀਰ ਸਿੰਘ, ਈਸ਼ਰ ਸਿੰਘ, ਭਰਪੂਰ ਸਿੰਘ, ਜੋਗਾ ਸਿੰਘ ਫੱਗੂਵਾਲਾ , ਜਥੇਦਾਰ ਸੁਖਦੇਵ ਸਿੰਘ ਸਮੇਤ ਪਾਰਟੀ ਵਰਕਰ ਹਾਜ਼ਰ ਸਨ। ਇਸੇ ਤਰ੍ਹਾਂ ਸ਼ਹਿਰ ਭਵਾਨੀਗੜ ਸਮੇਤ ਬਲਾਕ ਦੇ ਪਿੰਡ ਨਦਾਮਪੁਰ ਵਿਖੇ ਵੀ ਪਾਰਟੀ ਵਰਕਰਾਂ ਵੱਲੋਂ ਇਨ੍ਹਾਂ ਮੁਦਿਆਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਤੇ ਸਰਕਾਰਾਂ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ।
ਇਹ ਵੀ ਪੜ੍ਹੋ: ਅਕਾਲੀ ਦਲ ਵਲੋਂ ਤੇਲ ਦੀਆਂ ਕੀਮਤਾਂ 'ਚ ਵਾਧੇ ਅਤੇ ਹੋਰ ਲੋਕ ਮਾਰੂ ਨੀਤੀਆਂ ਖ਼ਿਲਾਫ਼ ਭੋਗਪੁਰ 'ਚ ਰੋਸ ਮੁਜ਼ਾਹਰਾ
ਲੁਧਿਆਣਾ 'ਚ ਅਕਾਲੀ ਦਲ ਦਾ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ਤੇ ਪੰਜਾਬ ਸਰਕਾਰ 'ਤੇ ਲਾਏ ਰਗੜੇ
NEXT STORY