ਲੁਧਿਆਣਾ (ਮੁੱਲਾਂਪੁਰੀ) : ਮਹਾਨਗਰ ਵਿਚ ਅੱਜ ਸ੍ਰੋ. ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਜਦੋਂ ਪਿਛਲੀਆਂ ਨਗਰ ਨਿਗਮ ਚੋਣਾਂ ਵਿਚ ਅਕਾਲੀ ਦਲ ਦੀ ਟਿਕਟ ’ਤੇ ਜੇਤੂ ਰਹੇ ਦੋ ਕੌਂਸਲਰਾਂ ਨੇ ਅੱਜ ਸਤਾਧਾਰੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੇ ਜੈਕਾਰੇ ਛੱਡ ਦਿੱਤੇ। ਇਨ੍ਹਾਂ ਵਿਚੋਂ ਇਕ ਹਲਕਾ ਪੂਰਬੀ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦਾ ਨੇੜਲਾ ਸਾਥੀ ਤੇ ਸਾਬਕਾ ਕੌਂਸਲਰ ਬਲਵਿੰਦਰ ਸ਼ੈਂਕੀ ਜਦੋਂਕਿ ਦੂਜਾ ਲੁਧਿਆਣਾ ਵਿਚ ਸ੍ਰੋ.ਅਕਾਲੀ ਦਲ ਯੂਥ ਵਿੰਗ ਦਾ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਜੋ ਸਾਬਕਾ ਕੌਂਸਲਰ ਵੀ ਸੀ, ਨੇ ਇਸ ਕਾਰਵਾਈ ਨੂੰ ਜਨਮ ਦਿੱਤਾ।
ਇਨ੍ਹਾਂ ਨੂੰ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਤੇ ਹਲਕਾ ਸੈਂਟਰਲ ਦੇ ਵਿਧਾਇਕ ਪੱਪੀ ਪਰਾਸ਼ਰ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰੀਤ ਬੱਬਲ ਜੋ ਪਹਿਲਾਂ ਹੀ ਅਕਾਲੀ ਦਲ ਛੱਡ ਚੁੱਕੇ ਹਨ, ਉਨ੍ਹਾਂ ਨੇ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕੀਤਾ।
ਸਰਕਾਰ ਨੇ ਐੱਸ. ਸੀ. ਐੱਲ ਮੋਹਾਲੀ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕੀਕਰਨ ਨੂੰ ਪ੍ਰਵਾਨਗੀ ਦਿੱਤੀ : ਸਾਹਨੀ
NEXT STORY