ਗੁਰਦਾਸਪੁਰ (ਹਰਮਨ ) : ਗੁਰਦਾਸਪੁਰ ਜ਼ਿਲ੍ਹੇ ਦੀ ਰਾਜਨੀਤੀ ਵਿਚ ਇਕ ਨਵਾਂ ਭੂਚਾਲ ਆ ਗਿਆ ਹੈ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਤੋਂ ਨਾਰਾਜ਼ ਅਕਾਲੀ ਆਗੂਆਂ ਨੇ ਅੱਜ ਹਨੂੰਮਾਨ ਚੌਂਕ ਵਿਚ ਵਿਸ਼ਾਲ ਰੈਲੀ ਕੀਤੀ ਅਤੇ ਜ਼ਿਲ੍ਹਾ ਪ੍ਰਧਾਨ ਬੱਬੇਹਾਲੀ ਦਾ ਖੁੱਲ੍ਹ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂਆਂ ਨੇ ਦੋਸ਼ ਲਗਾਇਆ ਕਿ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਪੁਰਾਣੇ ਅਕਾਲੀ ਆਗੂਆਂ ਦੀ ਕਦਰ ਨਾ ਕਰਕੇ ਧੜੇਬੰਦੀ ਨੂੰ ਬੜ੍ਹਾਵਾ ਦਿੱਤਾ ਹੈ, ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬੱਬੇਹਾਲੀ ਨੂੰ ਗੁਰਦਾਸਪੁਰ ਤੋਂ ਵਿਧਾਇਕ ਦੀ ਟਿਕਟ ਨਾ ਦਿੱਤੀ ਜਾਵੇ ਅਤੇ ਪੁਰਾਣੇ ਅਕਾਲੀ ਆਗੂਆਂ ਨੂੰ ਟਿਕਟ ਦਿੱਤੀ ਜਾਵੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਸਿਰਫ ਅਕਾਲੀ ਦਲ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ ਅਤੇ ਜ਼ਿਲ੍ਹੇ ਵਿਚ ਧੜੇਬੰਦੀ ਨੂੰ ਬੜ੍ਹਾਵਾ ਦਿੱਤਾ ਹੈ ਜਿਸ ਕਰਕੇ ਜ਼ਿਆਦਾਤਰ ਅਕਾਲੀ ਆਗੂ ਅਤੇ ਵਰਕਰ ਜ਼ਿਲ੍ਹਾ ਪ੍ਰਧਾਨ ਤੋਂ ਖਫ਼ਾ ਹਨ। ਇਸ ਲਈ ਅੱਜ ਉਨ੍ਹਾਂ ਨੇ ਗੁਰਦਾਸਪੁਰ ਵਿਚ ਵੱਡਾ ਇਕੱਠ ਕਰ ਸ਼੍ਰੋਮਣੀ ਅਕਾਲੀ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਤੋਂ ਮੰਗ ਕੀਤੀ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜ਼ਿਲ੍ਹਾ ਪ੍ਰਧਾਨ ਬੱਬੇਹਾਲੀ ਨੂੰ ਟਿਕਟ ਨਾ ਦਿੱਤੀ ਜਾਵੇ ਅਤੇ ਪੁਰਾਣੇ ਅਕਾਲੀ ਆਗੂਆ ਨੂੰ ਮੌਕਾ ਦਿੱਤਾ ਜਾਵੇ।
ਸੇਖਵਾਂ ਦੇ ਜਾਣ ਤੋਂ ਬਾਅਦ ਅਕਾਲੀ ਦਲ ਸੰਯੁਕਤ ਨੇ ਬੁਲਾਈ ਪਾਰਟੀ ਦੀ ਹੰਗਾਮੀ ਮੀਟਿੰਗ
NEXT STORY