ਬੁਢਲਾਡਾ (ਬਾਂਸਲ) : ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਢੀਂਡਸਾ ਪਰਿਵਾਰ ਮਰਦੇ ਦਮ ਤੱਕ ਸਿਧਾਂਤਾ ਦੀ ਲੜਾਈ ਲੜਦਾ ਰਹੇਗਾ ਅਤੇ ਕੋਈ ਵੀ ਉਨ੍ਹਾਂ ਨੂੰ ਪਾਰਟੀ 'ਚੋਂ ਕੱਢਣ ਦੀ ਤਾਕਤ ਨਹੀਂ ਰੱਖਦਾ। ਇਹ ਸ਼ਬਦ ਅੱਜ ਇੱਥੇ ਮਾਨਸਾ ਦੇ ਦੌਰੇ ਦੌਰਾਨ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਹੇ। ਉਨ੍ਹਾਂ ਕਿਹਾ ਕਿ ਨਾ ਤਾਂ ਅਸੀਂ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ 'ਚ ਛੁਰਾ ਮਾਰਿਆ ਹੈ ਅਤੇ ਨਾ ਹੀ ਦਗਾ ਕੀਤਾ ਹੈ। ਮੇਰੇ ਪਿਤਾ ਸੁਖਦੇਵ ਸਿੰਘ ਢੀਂਡਸਾ ਅਤੇ ਮੈਂ ਹਮੇਸ਼ਾ ਅਕਾਲੀ ਦਲ ਦੀ ਮਜ਼ਬੂਤੀ ਲਈ ਸਿਧਾਂਤਾ ਦੀ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਸਾਡੀ ਆਵਾਜ਼ ਵਿਚ ਸੱਚਾਈ ਹੈ ਜਦਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਸੇ-ਪਾਸੇ ਚਾਪਲੂਸ ਲੋਕ ਸਿਰਫ ਨਿੱਜੀ ਹਿੱਤਾਂ ਦੀ ਪੂਰਤੀ ਲਈ ਪਾਰਟੀ ਨੂੰ ਇਕ ਘਰੇਲੂ ਸਿਆਸੀ ਪਾਰਟੀ ਤੱਕ ਸੀਮਤ ਰੱਖ ਦਿੱਤਾ ਹੈ। ਢੀਡਸਾਂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਮੇਰੇ ਪਿਤਾ ਸੁਖਦੇਵ ਸਿੰਘ ਢੀਡਸਾਂ ਨੇ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਅਕਾਲੀ ਦਲ ਨਾਲ ਜੋੜਿਆ ਹੈ ਪਰ ਅੱਜ ਚਾਪਲੂਸ ਲੋਕਾਂ ਨੇ ਪਾਰਟੀ ਦਾ ਸਿਧਾਂਤ ਹੀ ਬਦਲ ਕੇ ਰੱਖ ਦਿੱਤਾ ਹੈ। ਉਨ੍ਹਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਦਾ ਘਰ ਬੈਠੇ ਟਕਸਾਲੀਆਂ ਨੂੰ ਨਾਲ ਜੋੜਨਗੇ।
ਉਨ੍ਹਾਂ ਕਿਹਾ ਕਿ ਜਿਹੜੇ ਟਕਸਾਲੀ ਲੀਡਰ ਅਕਾਲੀ ਦਲ ਨੂੰ ਛੱਡ ਚੁੱਕੇ ਹਨ, ਉਨ੍ਹਾ ਨੂੰ ਵੀ ਇਕ ਮੰਚ 'ਤੇ ਇੱਕਠਾ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਅੱਜ ਪੰਜਾਬ ਦੀ ਅਕਾਲੀ ਸਿਆਸਤ ਵਿਚ ਇਨ੍ਹਾਂ ਨਿਘਾਰ ਆ ਚੁੱਕਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂਆਂ ਨੇ ਛੁਲਾਰੂ ਲੀਡਰਾਂ ਹੱਥੋਂ ਜਲੀਲ ਹੋਣ ਦੀ ਥਾਂ ਘਰ ਬੈਠਣ ਨੂੰ ਤਰਜੀਹ ਦਿੱਤੀ ਹੈ।
ਢੀਡਸਾਂ ਨੇ ਕਿਹਾ ਕਿ ਊਨ੍ਹਾਂ ਨੇ ਹਰ ਵਿਧਾਨ ਸਭਾ ਹਲਕੇ 'ਚ ਘਰ ਬੈਠੇ ਟਕਸਾਲੀ ਵਰਕਰਾਂ ਅਤੇ ਲੀਡਰਾਂ ਦੀ ਸੂਚੀ ਤਿਆਰ ਕੀਤੀ ਹੈ ਜਿਸ ਤਹਿਤ ਉਹ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਦੀ ਜ਼ਮੀਰ ਨੂੰ ਜਗਾਉਂਦਿਆਂ ਅਕਾਲੀ ਦਲ ਦੀ ਮਜ਼ਬੂਤੀ ਲਈ ਮੁੜ ਸਰਗਰਮ ਕਰਨਗੇ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਡਸਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁਅੱਤਲ ਕਰਨ ਨੂੰ ਲੈ ਕੇ ਪਾਰਟੀ 'ਚ ਇਕਸੁਰਤਾ ਨਜ਼ਰ ਨਹੀਂ ਆਉਂਦੀ ਜਿਸਦਾ ਸਬੂਤ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਆਪਣੇ ਆਪ ਨੂੰ ਅਕਾਲੀ ਦਲ ਤੋਂ ਵੱਖ ਕਰਨ ਤੋਂ ਮਿਲਦਾ ਹੈ।
ਪਤੰਗਬਾਜ਼ੀ ਨੂੰ ਲੈ ਕੇ ਚੱਲੀਆਂ ਗੋਲੀਆਂ, ਇਕ ਜ਼ਖਮੀ
NEXT STORY