ਮਾਨਸਾ (ਸੰਦੀਪ ਮਿੱਤਲ) - 7 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਪੋਲ ਖੋਲ੍ਹੋ ਹਲਕਾ ਪੱਧਰੀ ਰੈਲੀਆਂ 'ਚ ਯੂਥ ਅਕਾਲੀ ਦਲ ਆਪਣੀ ਅਹਿਮ ਭੁਮਿਕਾ ਨਿਭਾ ਰਿਹਾ ਹੈ। ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਜ਼ਿਲਾ ਮਾਨਸਾ ਦੇ ਪ੍ਰਧਾਨ ਅਵਤਾਰ ਸਿੰਘ ਰਾੜਾ ਅਤੇ ਯੂਥ ਵਿੰਗ ਮਾਲਵਾ ਜੋਨ ਦੇ ਜਨਰਲ ਸਕੱਤਰ ਰਘੁਵੀਰ ਸਿੰਘ ਮਾਨਸਾ ਨੇ ਇਕ ਮੀਟਿੰਗ 'ਚ ਕੀਤਾ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਚਲਾਈਆਂ ਲੋਕ ਪੱਖੀ ਸਕੀਮਾਂ ਨੂੰ ਬੰਦ ਕਰ ਦਿੱਤਾ ਹੈ ਜੋ ਨਿੰਦਣਯੋਗ ਕਾਰਵਾਈ ਹੈ। ਅੱਜ ਬਜ਼ੁਰਗ ਬੁਢਾਪਾ ਪੈਨਸ਼ਨਾਂ, ਗਰੀਬ ਵਰਗ ਆਟਾ-ਦਾਲ, ਬੀ. ਸੀ. ਵਰਗ ਦੇ ਲੋਕ 400 ਯੁਨਿਟ ਨੂੰ ਤਰਸ ਰਹੇ ਹਨ। ਲੋਕ ਸੇਵਾ ਕੇਂਦਰ ਬੰਦ ਕਰਨ ਦੀ ਯੋਜਨਾ ਸੈਂਕੜੇ ਨੋਜਵਾਨਾਂ ਨੂੰ ਬੇਰੁਜ਼ਗਾਰੀ ਦੇ ਮੂੰਹ 'ਚ ਧੱਕ ਰਹੀ ਹੈ। ਕਾਂਗਰਸ ਸਰਕਾਰ ਦੀਆਂ ਅਜਿਹੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮੈਂਬਰ ਰਾਜ ਸਭਾਂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ 23 ਫਰਵਰੀ ਨੂੰ ਝੁਨੀਰ ਵਿਖੇ ਹੋਣ ਪੋਲ ਖੋਲ੍ਹੋ ਹਲਕਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਮੌਕੇ ਸੀਨੀਅਰੀ ਯੂਥ ਆਗੂਆਂ 'ਚ ਆਈ. ਟੀ. ਵਿੰਗ ਦੇ ਜ਼ਿਲਾ ਪ੍ਰਧਾਨ ਹਰਮਨਜੀਤ ਸਿੰਘ ਭੰਮਾ, ਰੂਬਲ ਸਿੰਘ ਭੀਖੀ, ਯੂਥ ਵਿੰਗ ਭੀਖੀ ਸਰਕਲ ਦੇ ਪ੍ਰਧਾਨ ਹਰਵਿੰਦਰ ਸਿੰਘ ਧਲੇਵਾਂ ਆਦਿ ਤੋਂ ਇਲਾਵਾ ਹੋਰ ਮੈਂਬਰ ਮੌਜੂਦ ਸਨ।
ਪੈਟਰੋਲ ਛਿੜਕ ਕੇ ਲਗਾਈ ਪਤਨੀ ਨੂੰ ਅੱਗ, ਹਾਲਤ ਨਾਜ਼ੁਕ
NEXT STORY